ਛੋਟੇ ਬੱਚਿਆਂ ਦੇ ਮਾਪਿਆਂ ਨੂੰ ਪੌਸ਼ਟਿਕ ਆਹਾਰ ਲਈ ਕੀਤਾ ਜਾਵੇ ਜਾਗਰੂਕ : ਐਸ.ਡੀ.ਐਮ.
ਅਮਰਗੜ੍ਹ, 16 ਅਪ੍ਰੈਲ :
ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵੱਲੋਂ ਪਿੰਡ ਤੋਲੇਵਾਲ ਅਤੇ ਲਾਂਗੜੀਆਂ ਦੇ ਪ੍ਰਾਇਮਰੀ ਸਕੂਲ ਦਾ ਅਚਨਚੇਤ ਦੌਰਾ ਕਰਦਿਆਂ ਛੋਟੇ ਬੱਚਿਆਂ ਲਈ ਸਿੱਖਿਆ ਪ੍ਰਬੰਧਾਂ ਅਤੇ ਮਿਡ ਡੇ ਮੀਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੋਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੌਸ਼ਟਿਕ ਆਹਾਰ ਲਈ ਜਾਗਰੂਕ ਕਰਨ ਲਈ ਵੀ ਕਿਹਾ ਤਾਂ ਜੋ ਬੱਚਿਆ ਦਾ ਸਤੁਲਿਤ ਵਿਕਾਸ ਸੰਭਵ ਹੋ ਸਕੇ ।
ਅਚਨਚੇਤ ਦੌਰੇ ਦੌਰਾਨ ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਵੱਲੋਂ ਸਕੂਲਾਂ ਦੀ ਰਸੋਈ ਦਾ ਵਿਸ਼ੇਸ਼ ਤੌਰ ਤੇ ਜਾਇਜਾ ਲਿਆ ਗਿਆ ਅਤੇ ਉੱਥੇ ਬੱਚਿਆਂ ਨੂੰ ਦਿੱਤੀ ਜਾ ਰਹੀ ਖਾਦ ਪਦਾਰਥਾ ਦੀ ਮਿਆਦ ਮੁੱਕਣ ਦੀ ਤਾਰੀਕ, ਸਾਫ਼ ਸਫ਼ਾਈ, ਪ੍ਰਬੰਧ ਤੇ ਰਿਕਾਰਡ ਦੀ ਚੈਕਿੰਗ ਵੀ ਕੀਤੀ ਗਈ। ਇਸ ਦੌਰੇ ਦੌਰਾਨ ਉਨ੍ਹਾਂ ਨੇ ਉੱਥੇ ਬਣ ਰਹੇ ਮਿਡ ਡੇ ਮੀਲ ਦੀ ਗੁਣਵੱਤਾ ਨੂੰ ਵੀ ਜਾਚਿਆ ਅਤੇ ਸਰਕਾਰੀ ...








