ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ
ਚੰਡੀਗੜ੍ਹ, 11 ਅਪ੍ਰੈਲ:
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 42ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ, 350 ਕਿਲੋ ਭੁੱਕੀ ਅਤੇ 26220 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 42 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5770 ਹੋ ਗਈ ਹੈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈ...








