Wednesday, November 4
Shadow

Punjab

ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ/ਖੰਨਾ, 7 ਅਪ੍ਰੈਲ : ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ। ਸੂਬਾ "ਪੰਜਾਬ ਸਿੱਖਿਆ ਕ੍ਰਾਂਤੀ" ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਖੇਤਰ ਲਈ 17,762 ਕਰੋੜ ਰੁਪਏ ਰੱਖੇ ਹਨ। ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਿਦਿਅਕ ਢਾਂਚੇ ਵਿੱਚ ਨਿਰੰਤਰ ਸੁਧਾਰ ਕਰ ਰਹੀ ਹੈ ਕਿ ਹਰੇਕ ਬੱਚੇ, ਭਾਵੇਂ ਪਿਛੋਕੜ ਦਾ ਕੋਈ ਵੀ ਹੋਵੇ, ਮਿਆਰੀ ਸਿੱਖਿਆ ਪ੍ਰਾਪਤ ਕਰ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਹਲਕਾ ਖੰਨਾ ਦੇ ਸਰਕਾਰੀ ਮਿਡਲ ਸਕੂਲ ਰਹੋਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਹੇੜੀ, ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ, ਸਰਕਾਰੀ ਮਿਡਲ ਸਕੂਲ ਗੋਹ, ਸਰਕਾਰੀ ਪ੍ਰਾਇਮਰੀ ਸਕੂਲ ਗੋਹ ਅਤੇ ਸਰਕਾਰੀ ਮਿਡਲ ਸਕੂਲ ਰਤਨਹੇੜੀ ਦੇ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦ...
ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 7 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿੱਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈੰਮੀਨੈਂਸ ਦਿੜ੍ਹਬਾ ਵਿੱਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ 20,000 ਦੇ ਕਰੀਬ ਸਰਕਾਰੀ ਸਕੂਲ ਹਨ ਅਤੇ ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹ...
ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ, ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ‘ਤੇ ਪਾਇਆ ਚਾਨਣਾ

ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ, ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ‘ਤੇ ਪਾਇਆ ਚਾਨਣਾ

National, Politics, Punjab
ਚੰਡੀਗੜ੍ਹ/ਐਸ.ਏ.ਐਸ ਨਗਰ, 7 ਅਪ੍ਰੈਲ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਲੋਕ ਨਿੱਜੀ ਤੇ ਰਾਜਸੀ ਮੁਫਾਦਾਂ ਲਈ ਅਜਿਹਾ ਕਰ ਰਹੇ ਹਨ। "ਸਿੱਖਿਆ ਕ੍ਰਾਂਤੀ" ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11 ਮੋਹਾਲੀ ਵਿਖੇ ਕਰਵਾਏ ਗਏ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ, "ਜਿਨ੍ਹਾਂ ਲੋਕਾਂ ਨੇ ਦਹਾਕਿਆਂ ਤੱਕ ਸਰਕਾਰੀ ਸਕੂਲਾਂ ਨੂੰ ਅਣਗੌਲਿਆ, ਹੁਣ ਉਹ ‘ਪੜ੍ਹਦਾ ਪੰਜਾਬ' ਦੇਖ ਕੇ ਡਰੇ ਹੋਏ ਹਨ। ਜਦੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਅਸਫ਼ਲ ਹੋ ਰਹੀ ਸੀ, ਇਹ ਸਾਰੇ ਚੁੱਪ ਸਨ। ਹੁਣ ਜਦੋਂ ਸਾਡੇ ਬੱਚੇ ਵਧ-ਫੁੱਲ ਰਹੇ ਹਨ, ਤਰੱਕੀ ਕਰ ਰਹੇ ਹਨ ਤਾਂ ਇਨ੍ਹਾਂ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ।” ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੋਏ ਵੱਡੇ ਸੁਧਾਰਾਂ ਵੱਲ ਝਾਤ ਮਰਵਾਉਂਦਿਆਂ ਕਿਹਾ, "ਸਾਨੂੰ ਵਿਰਾਸਤ ਵਿੱਚ ਲਗਭਗ 20,000 ਸਰ...
ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਣ

ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਣ

National, Politics, Punjab
ਚੰਡੀਗੜ੍ਹ/ਪਠਾਨਕੋਟ 7 ਅਪ੍ਰੈਲ : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇੜ ਨਾਲ ਸਿੱਖਿਆ ਕ੍ਰਾਂਤੀ ਅਧੀਨ ਅੱਜ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਗਏ ਅਤੇ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ। ਜ਼ਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਵੀ ਵੱਖ ਵੱਖ ਸਕੂਲਾਂ ਵਿੱਚ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। ਇਨ੍ਹਾਂ ਵੱਖ ਵੱਖ ਸਕੂਲਾਂ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵਿਭੂਤੀ ਸ਼ਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਅਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਠਾਨਕੋਟ, ਸ੍ਰੀਮਤੀ ਕਮਲਜੀਤ ਕੌਰ ਜਿਲ੍ਹਾ ਸਿੱ...
ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 7 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4 ਸਰਕਾਰੀ ਸਕੂਲਾਂ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਅੱਜ ਗੜ੍ਹਸ਼ੰਕਰ ਹਲਕੇ ਦੇ ਚਾਰ ਸਕੂਲਾਂ ਵਿਚ 81.36 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ।           ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ, ਸਰਕਾਰੀ ਹਾਈ ਸਕੂਲ ਬੀਰਮਪੁਰ, ਸਰਕਾਰੀ ਐਲੀਮੈਂਟਰੀ ਸਕੂਲ ਹਾਜੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਬਿਲੜੋਂ ਵਿਚ ਵੱਖ-ਵੱਖ ਮੁਕੰਮਲ ਹੋ ਚੁੱਕੇ ਕੰਮਾਂ ਦਾ ਉਦਘਾਟਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾ ਪੁੱਟੀਆਂ ਗਈਆਂ ਹਨ ਜਿਨ੍ਹਾਂ ਵਿਚ ਵਿਦਿਆ...
ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ

National, Politics, Punjab
ਲੁਧਿਆਣਾ, 6 ਅਪ੍ਰੈਲ (000) - ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਣਕ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬਾਰਦਾਨੇ, ਪੱਖੇ, ਆਵਾਜਾਈ ਅਤੇ ਰਿਹਾਇਸ਼ ਦੇ ਪ੍ਰਬੰਧਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗੀ ਵਾਲੀ ਕਣਕ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਖਰੀਦ ਕਾਰਜ਼ਾਂ 'ਚ ਲੱਗੇ ਸਟਾਫ ਨੂੰ ਕੋਈ ਵੀ ਛੁੱਟੀ ਨਹੀਂ ਦਿੱਤੀ ਜਾਵੇਗੀ ਜਦੋਂ ਤੱਕ ਕਿ ਕੋਈ ਠੋਸ ਕਾਰਨ ਨਾ ਹੋਵੇ ਅਤੇ ਉਨ੍ਹਾਂ ਨੂੰ ਕਿਸਾਨਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਮੌਜੂਦ ਰਹਿਣਾ ਹੋਵੇਗਾ। ਐਤਵਾਰ ਨੂੰ ਇੱਥੇ ਲੁਧਿਆਣਾ, ਮੋਗਾ, ਫਰੀਦਕੋਟ, ਫਿਰੋਜ਼ਪੁਰ ਅਤੇ ਬਰਨਾਲਾ ਜ਼ਿਲਿਆਂ ਦੇ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਦ...
ਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ

ਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ

National, Politics, Punjab
ਰੂਪਨਗਰ, 6 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਅਤੇ 1140 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀ ਗਈਆਂ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ। ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਲਗਾਤਾਰ ਚੈ...
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

National, Politics, Punjab
ਚੰਡੀਗੜ੍ਹ, 6 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਕਮਿਸ਼ਨ ਨੇ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੁਲਿਸ ਅਧਿਕਾਰੀਆਂ ਤੋਂ ਤੁਰੰਤ ਜਵਾਬ ਮੰਗਿਆ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਔਰਤ ਨੂੰ ਪਰੇਸ਼ਾਨ ਕਰਨ ਜਾਂ ਬੇਲੋੜਾ ਦਬਾਅ ਪਾਏ ਜਾਣ ਦੀ ਸੂਰਤ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਚੇਅਰਪਰਸਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਅਤੇ...
ਸਪੀਕਰ ਸੰਧਵਾਂ ਨੇ ਰਗਬੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਰਗਬੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

National, Politics, Punjab
ਕੋਟਕਪੂਰਾ 6 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਰਗਬੀ ਐਸੋਸੀਏਸ਼ਨ ਫਰੀਦਕੋਟ ਵੱਲੋਂ ਪਿੰਡ ਹਰੀਨੌਂ ਵਿਖੇ ਕਰਵਾਏ ਗਏ 9ਵੇ ਰਗਬੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਉੱਥੇ ਪਿੰਡ ਪੱਧਰ ਤੇ ਕਰਵਾਏ ਜਾਂਦੇ ਅਜਿਹੇ ਟੂਰਨਾਮੈਂਟ ਬਹੁਤ ਹੀ ਪ੍ਰੰਸ਼ਸ਼ਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ  ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਹਰ ਉਮਰ ਵਰਗ ਦੇ ਵਿਅਕਤੀ ਨੂੰ ਖੇਡਾਂ ਨਾਲ ਜੋੜਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ ਤਾਂ ਜੋ ਉਹ ਖੇਡਾਂ ...
ਅੱਠਵੀਂ ਜਮਾਤ ਵਿੱਚੋਂ ਦੂਜੇ ਸਥਾਨ ਉੱਤੇ ਆਈ ਨਵਜੋਤ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਵੀਡਿਓ ਕਾਲ ਰਾਹੀਂ ਦਿੱਤੀਆਂ ਮੁਬਾਰਕਾਂ

ਅੱਠਵੀਂ ਜਮਾਤ ਵਿੱਚੋਂ ਦੂਜੇ ਸਥਾਨ ਉੱਤੇ ਆਈ ਨਵਜੋਤ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਵੀਡਿਓ ਕਾਲ ਰਾਹੀਂ ਦਿੱਤੀਆਂ ਮੁਬਾਰਕਾਂ

National, Politics, Punjab
ਮੋਗਾ, 6 ਅਪ੍ਰੈਲ - ਜ਼ਿਲ੍ਹਾ ਮੋਗਾ ਦੇ ਪਿੰਡ ਡੇਮਰੂ ਕਲਾਂ ਦੀ ਧੀ ਨਵਜੋਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਪੂਰੇ ਪੰਜਾਬ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ। ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਨਵਜੋਤ ਕੌਰ ਤੇ ਉਸਦੇ ਮਾਤਾ ਪਿਤਾ ਨੂੰ ਉਸਦੀ ਇਸ ਪ੍ਰਾਪਤੀ ਲਈ ਅੱਜ ਵਿਸ਼ੇਸ਼ ਤੌਰ ਤੇ ਵੀਡਿਓ ਕਾਲ ਰਾਹੀਂ ਮੁਬਾਰਕਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਉਸਦਾ ਮਨੋਬਲ ਵਧਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਉਸ ਨਾਲ ਹਮੇਸ਼ਾ ਖੜੇ ਹਨ ਅਤੇ ਉਸਦੀ ਕਾਮਯਾਬੀ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਸਨੂੰ ਸਰਕਾਰ ਦੀਆਂ ਸਿੱਖਿਆ ਨਾਲ ਸਬੰਧਤ ਭਲਾਈ ਸਕੀਮਾਂ ਦਾ ਲਾਹਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰਥਿਕ ਪੱਖ ਤੋਂ ਇਸਦੀ ਸਹਾਇਤਾ ਕਰਨ ਦੇ ਨਾਲ ਨਾਲ ਉਹ ਖੁਦ ਵੀ ਉਸਦੇ ਕਰੀਅਰ ਲਈ ਰਾਹ ਦਸੇਰਾ ਬਣ ਕੇ ਸਾਥ ਦੇਣਗੇ...