ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਫਰੀਦਕੋਟ 24 ਜਨਵਰੀ
ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਫੁੱਲ ਡਰੈਸ ਰਿਹਸਲ ਦਾ ਜਾਇਜਾ ਲੈਣ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ, ਇਸ ਲਈ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਕੋਰੀਓਗ੍ਰਾਫੀਆਂ, ਪੀ.ਟੀ.ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ। । ਉਨ੍ਹਾਂ ਕਿਹਾ ਕਿ ਸਕੂਲ ਮੁੱਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾ...







