ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ
ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਵਾਸੀ ਭੰਗੇ ਵਾਲਾ (ਝੂਗੇ ਕਿਸ਼ੋਰ ਸਿੰਘ ਵਾਲਾ), ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਚਾਰ .30 ਬੋਰ ਦੇ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮਾਂ ਨੇ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲ...








