Wednesday, November 4
Shadow

Punjab

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

Politics, Punjab
ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ। ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ। ਵਿਭਾਗ ਦੇ...
ਸੰਸਦ ਮੈਂਬਰ ਮੀਤ ਹੇਅਰ ਨੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਸੰਸਦ ਮੈਂਬਰ ਮੀਤ ਹੇਅਰ ਨੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

National, Politics, Punjab
ਬਰਨਾਲਾ, 5 ਅਪ੍ਰੈਲ      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡਾਂ ਨਾਲ ਬਰਨਾਲਾ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਗਰਚਾ ਰੋਡ 'ਤੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਲਾਈਨਾਂ ਵਿਛਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।           ਉਨ੍ਹਾਂ ਕਿਹਾ ਕਿ ਇਸ ਬਹੁ ਕਰੋੜੀ ਪ੍ਰੋਜੈਕਟ ਤਹਿਤ ਜਲ ਸਪਲਾਈ ਲਈ ਨਵੀਆਂ ਪਾਈਪਾਂ ਪੂਰੇ ਬਰਨਾਲੇ ਵਿੱਚ ਵੱਖ ਵੱਖ ਥਾਵਾਂ 'ਤੇ ਪੈਣੀਆਂ ਹਨ। ਇਸ ਤੋਂ ਇਲਾਵਾ ਕਰੀਬ ਸਾਢੇ 14 ਲੱਖ ਦੀ ਲਾਗਤ ਨਾਲ ਪੂਰੇ ਗਰਚਾ ਰੋਡ 'ਤੇ ਨਵੀਆਂ ਲਾਈਟਾਂ ਲੱਗੀਆਂ ਹਨ।   ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਦੇ ਵਾਰਡ ਨੰਬਰ 21 ਅਤੇ 26 ਵਿੱਚ ਕਰੀਬ 80 ਲੱਖ ਦੀ ਲਾਗਤ ਨਾਲ ਜਲ ਸਪਲਾਈ ਲਈ ਦੋ ਟਿਊਬਵੈੱਲ ਵਾਰਡ ਵਾਸੀਆਂ ਨੂੰ ਸਮਰਪਿਤ ਕੀਤੇ।  ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਰਨਾਲਾ ਵਾਸੀਆਂ ਨਾਲ ਜਲ ਸਪਲਾਈ ਅਤੇ ਸੀਵਰੇਜ ਪ੍ਰੋਜੈਕਟ ਦਾ ਵਾਅਦਾ ਕੀਤਾ ਸੀ, ਜਿਸ ਦਾ 80 ਕਰੋੜ...
ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’ ਦਾ ਲੋਕ ਅਰਪਣ ਕੀਤਾ ਗਿਆ

ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’ ਦਾ ਲੋਕ ਅਰਪਣ ਕੀਤਾ ਗਿਆ

National, Politics, Punjab
ਦੀਨਾਨਗਰ, 05 ਅਪ੍ਰੈਲ (      ) - ਇੰਟਰਨੈਸ਼ਨਲ ਪੰਜਾਬੀ ਸਾਹਿਤ ਸਭਾ, ਦੀਨਾਨਗਰ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਐੱਸ ਐੱਸ ਐੱਮ ਕਾਲਜ,ਦੀਨਾਨਗਰ ਦੇ ਸਹਿਯੋਗ ਨਾਲ ਐੱਸ.ਐੱਸ.ਐੱਮ ਕਾਲਜ, ਦੀਨਾਨਗਰ ਵਿਖੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਸ. ਧਿਆਨ ਸਿੰਘ ਸ਼ਾਹ ਸਿਕੰਦਰ ਜੀ ਰਚਿਤ ਤੇ ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’ ਦੇ ਲੋਕ ਅਰਪਣ ਤੇ ਵਿਚਾਰ–ਗੋਸ਼ਟੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬੀ ਭਾਸ਼ਾ ਤੇ ਸਾਹਿਤ ਨੂੰ ਪਿਆਰ ਕਰਨ ਵਾਲੇ ਡੀ.ਐੱਸ.ਪੀ ਸ. ਸੁਖਵਿੰਦਰ ਪਾਲ ਸਿੰਘ ਹੋਰਾਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦਾ ਆਗਾਜ਼ ਸ਼ਮ੍ਹਾਂ ਰੌਸ਼ਨ ਨਾਲ ਕੀਤਾ ਗਿਆ ਤੇ ਆਏ ਮਹਿਮਾਨਾਂ ਨੂੰ ਫੁੱਲਾਂ ਦੇ ਗਮਲੇ ਦੇ ਕੇ ‘ਜੀ ਆਇਆਂ ਨੂੰ’ ਆਖਿਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਰ ਕੇ ਤੁਲੀ ਤੇ ਸਭਾ ਦੇ ਪ੍ਰਧਾਨ ਸਨੇਹ ਸਰਿਤਾ ਜੋਸ਼ੀ (ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ) ਹੋਰਾਂ ਨੇ ਆਪਣੇ ਸਵਾਗਤੀ ਬੋਲਾਂ ਨਾਲ ਆਏ ਮਹਿਮਾਨਾਂ ਅਤੇ ਦੂਰ ਦੂਰ ਤੋਂ ਆਏ ਵਿਦਵਾਨਾਂ, ਸਾਹਿਤਕਾਰਾਂ ਤੇ ਸਾ...
ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ

ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ

National, Politics, Punjab
ਗੁਰਦਾਸਪੁਰ, 05 ਅਪ੍ਰੈਲ (         ) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਰਾਹਤ ਮਿਲੀ ਹੈ। ਹੁਣ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਭਾਰੀ ਰਕਮ ਖ਼ਰਚ ਕਰਕੇ ਪਲੇਟਲੈਟ ਨਹੀਂ ਚੜ੍ਹਵਾਉਣੇ ਪੈਣਗੇ ਬਲਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਸਿਰਫ਼ 2000 ਰੁਪਏ ਖ਼ਰਚ ਕਰਕੇ ਮਰੀਜ਼ ਪਲੇਟਲੈਟ ਚੜ੍ਹਵਾ ਸਕਣਗੇ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ (ਐੱਸ.ਡੀ.ਪੀ.ਸੀ.) ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਉਦਘਾਟਨ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮਸ਼ੀਨ ਨਾਲ ਨਾ ਸਿਰਫ਼ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਫ਼ਾਇਦਾ ਹੋਵੇਗਾ, ਸਗੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਨੂੰ ਵੀ ਪਲੇਟਲੈਟ ਸਰਕਾਰੀ ਹਸਪਤਾਲ ਦੀ ਕੀਮਤ 'ਤੇ ਹੀ ਮਿਲਣਗੇ। ਐਫਰੇਸਿਸ ਮਸ਼ੀ...
3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਜ਼ਿਲ੍ਹੇ ਦੇ ਕਸਬਾ ਪਾਤੜਾਂ ਦੇ ਵਸਨੀਕ ਅਸ਼ੋਕ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ, ਡਾ. ਅਰਵਿੰਦ ਕੁਮਾਰ ਨੇ ਸ਼ੁਰੂ ਵਿੱਚ ਡਾ. ਸੁਮਿਤ ਸਿੰਘ, ਜੋ ਇਸ ਸਮੇਂ ਮਾਨਾਂਵਾਲਾ, ਅੰਮ੍ਰਿਤਸਰ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸਐਸਓ) ਵਜੋਂ ਸੇਵਾ ਨਿਭਾ ਰਿਹਾ ਹੈ, ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਰਿਸ਼ਵਤ ਕਥਿਤ ਤੌਰ ’ਤੇ ਚੱਲ ਰਹੇ ਇੱਕ ਅਦਾਲਤੀ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਡਾ. ਸੁਮਿਤ ਸਿੰਘ ਦੀ ਗਵਾਹੀ ਦੇਣ ਦੇ ਇਵਜ਼ ਵਿੱਚ ਸੀ। ਬਾਅਦ ਵਿੱਚ ਇਹ ਰਕਮ 3.50 ਲੱਖ ਰੁਪਏ ਤੱਕ ਘਟਾ ਦਿੱਤੀ ਗਈ...
ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ਵਿੱਚ ਰੱਖ ਕੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।  ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪ੍ਰੋਜੈਕਟ ਜੀਵਨਜੋਤ’ ਦਾ ਮੁੱਖ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਸੜਕਾਂ ਤੋਂ ਬਚਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਨਾਲ ...
ਵਿਧਾਇਕ ਫਾਜ਼ਿਲਕਾ ਨੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਵਿਧਾਇਕ ਫਾਜ਼ਿਲਕਾ ਨੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

National, Politics, Punjab
ਫਾਜ਼ਿਲਕਾ 4 ਅਪ੍ਰੈਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਯੋਗ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਅਤੇ ਬਕਾਇਆ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ । ਇਸ ਦੌਰਾਨ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਯਤਨਸ਼ੀਲ ਹੈ ਚਾਹੇ ਉਹ ਸਿੱਖਿਆ, ਸਿਹਤ, ਵਿਕਾਸ ਜਾਂ ਕੋਈ ਵੀ ਖੇਤਰ ਨਾਲ ਸਬੰਧਤ ਹੋਵੇ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਲਗਾਉਣ ਦਾ ਮੰਤਵ ਹਲਕਾ ਨਿਵਾਸੀਆਂ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਇਕ ਛੱਤ ਹੇਠ ਬੈਠ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਤੇ ਲੋਕ ਬੇਝਿਜਕ ਹੋ ਕੇ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਦੱਸ ਸਕਦੇ ਹਨ। ਚਾਹੇ ਉਹ ਪੀਣ ਵਾਲੇ ਪਾਣੀ, ਸੀਵਰੇਜ਼, ਗਲੀਆਂ ਨਾਲੀਆਂ ਜਾਂ ਹੋਰ ਕੋਈ ਵੀ ਸਮੱਸਿਆ ਹੋਵੇ ਸਭ ਸਮੱਸਿਆਵਾਂ ਦਾ ਹੱਲ ਪੰ...
ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕਰਨ ਬੀਜ ਡੀਲਰ-ਮੁੱਖ ਖੇਤੀਬਾੜੀ ਅਫ਼ਸਰ

ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕਰਨ ਬੀਜ ਡੀਲਰ-ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਮਾਨਸਾ, 04 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਖੇਤੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਬਲਾਕ ਅਧੀਨ ਆਉਂਦੇ ਬੀਜ ਡੀਲਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਪਿੰਡ ਵਿੱਚ ਇਸ ਸਬੰਧੀ ਸੂਚਨਾ ਪਿੰਡ ਦੇ ਗੁਰੂਦੁਆਰੇ/ਮੰਦਿਰ/ਮਸਜ਼ਿਦ ਰਾਹੀਂ ਮੁਨਿਆਦੀ ਕਰਵਾ ਕੇ ਪਿੰਡ ਦੇ ਕਿਸਾਨਾ ਤੱਕ ਪਹੁੰਚਾਈ ਜਾਵੇ। ਕਿਹਾ ਕਿ ਨਰਮੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਜਿਸ ਦੇ ਸਬੰਧ ਵਿੱਚ ਸਾਰਾ ਸਟਾਫ ਫੀਲਡ ਵਿੱਚ ਵੱਧ ਤੋਂ ਵੱਧ ਸਮਾਂ ਰਹਿ ਕੇ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਸਬੰਧੀ ਜਾਣਕਾਰੀ ਮੁਹੱਈਆ ਕਰਵਾਵੇ। ਇਸ ਦੇ ਨਾਲ ਹੀ ਨਰਮੇ ਦੀ ਫਸਲ ਦੇ ਅਗੇਤੇ ਪ੍ਰਬੰਧਾਂ ਜਿਵੇ ਕਿ ਨਦੀਨ ਨਸ਼ਟ ਮੁਹਿੰਮ, ਛਟੀਆਂ ਦੇ ਯੋਗ ਪ੍ਰਬੰਧਨ ਆਦਿ ਨੂੰ ਵੀ ਫੀਲਡ ਵਿੱਚ ਮੁਕੰਮਲ ਕਰਵਾਉਣ। ਇਸ ਮੌਕੇ ਡਾ. ਹਰਬੰਸ ਸਿੰਘ, ਜਿਲ੍ਹਾ ਸਿਖਲਾਈ ਅਫ਼ਸਰ, ਡਾ. ਹਰਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਭੀਖੀ ਅਤੇ ਸਮੂਹ ਖੇਤੀਬਾੜੀ ਵਿਕਾ...
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਆਯੋਜਿਤ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਆਯੋਜਿਤ

National, Politics, Punjab
ਮਾਨਸਾ, 04 ਅਪ੍ਰੈਲ: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਨੋਡਲ ਅਫ਼ਸਰ ਸ੍ਰ. ਨਿਰਮਲ ਸਿੰਘ ਦੀ ਦੇਖਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਵਿਖੇ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿਚ ਬਤੌਰ ਕੀਅ ਰਿਸੋਰਸ ਪਰਸਨ ਸ਼ਾਮਿਲ ਹੋਏ ਸ਼੍ਰੀਮਤੀ ਰੀਆ,ਯੰਗ ਪ੍ਰੋਫੈਸ਼ਨਲ, ਰੋਜ਼ਗਾਰ ਦਫ਼ਤਰ ਮਾਨਸਾ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਨਾਲ ਹੀ ਉਨ੍ਹਾਂ ਰੋਜ਼ਗਾਰ ਦਫ਼ਤਰ ਦੇ ਵਿੱਚ ਉਪਲੱਬਧ ਸਕੀਮਾਂ ਅਤੇ ਵੱਖ-ਵੱਖ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਹੈਲਪ ਲਾਈਨ ਨੰਬਰਾਂ ਬਾਰੇ ਵੀ ਜਾਣੂ ਕਰਵਾਇਆ ਜਿਸ ਦੁਆਰਾ ਵਿਦਿਆਰਥੀ ਰੋਜ਼ਗਾਰ ਦਫ਼ਤਰ ਵਿਖੇ ਉਪਲੱਬਧ ਸਕੀਮਾਂ ਦਾ ਲਾਭ ਲੈ ਸਕਦੇ ਹਨ। ਨੋਡਲ ਅਫਸਰ ਸ. ਨਿਰਮਲ ਸਿੰਘ ਵੱਲੋਂ ਬੱਚਿਆਂ ਨੂੰ ਨਸ਼ਿਆਂ ਦੇ ਸਰੀਰਿਕ ਅਤੇ ਮਾਨਸਿਕ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ। ਸ੍ਰੀ ਅਨੁਪਮ ਮੈਦਾਨ ਲੈਕਚਰਰ ਫਿਜ਼ਿਕਸ ਨੇ ਵੀ ਵਿਦਿਆਰਥੀਆਂ ਨੂੰ ਨਸ਼...
ਜਲਾਲਾਬਾਦ ਦੇ ਪਿੰਡ ਚੱਕ ਲਮੋਚੜ (ਮੁਰਕ ਵਾਲਾ) ਵਿਖੇ ਨਵੀਂ ਮਿਡ-ਡੇ ਮੀਲ ਰਸੋਈ ਅਤੇ ਇਮਾਰਤ ਦਾ ਉਦਘਾਟਨ

ਜਲਾਲਾਬਾਦ ਦੇ ਪਿੰਡ ਚੱਕ ਲਮੋਚੜ (ਮੁਰਕ ਵਾਲਾ) ਵਿਖੇ ਨਵੀਂ ਮਿਡ-ਡੇ ਮੀਲ ਰਸੋਈ ਅਤੇ ਇਮਾਰਤ ਦਾ ਉਦਘਾਟਨ

National, Politics, Punjab
ਜਲਾਲਾਬਾਦ 4 ਅਪ੍ਰੈਲ ਜਲਾਲਾਬਾਦ ਦੇ ਪਿੰਡ ਚੱਕ ਲਮੋਚੜ (ਮੁਰਕ ਵਾਲਾ) ਵਿਖੇ ਨਵੀਂ ਮਿਡ-ਡੇ ਮੀਲ ਰਸੋਈ ਅਤੇ ਇਮਾਰਤ ਦਾ ਉਦਘਾਟਨ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਅਤੇ  ਚੇਅਰਮੈਨ, ਪੀਐਸਐਫਸੀ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕੀਤਾ। ਸਕੂਲ ਦੇ ਵਿਹੜੇ ਵਿੱਚ ਲਗਭਗ 100-150 ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪੀਐਸਐਫਸੀ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਪਿੰਡ ਦੀ ਪੰਚਾਇਤ, ਸਥਾਨਕ ਆਗੂ, ਐਨਜੀਓ, ਐਨਆਰਆਈ ਅਤੇ ਸਮਾਜਿਕ ਵਰਕਰ ਸਰਕਾਰ ਦੇ ਨਾਲ-ਨਾਲ ਆਂਗਣਵਾੜੀ ਅਤੇ ਮਿਡ-ਡੇ ਮੀਲ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵਿੱਚ ਬਹੁਤ ਯੋਗਦਾਨ ਪਾ ਸਕਦੇ ਹਨ। ਜਲਾਲਾਬਾਦ ਦੇ ਨੌਜਵਾਨ ਅਤੇ ਊਰਜਾਵਾਨ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਦੀ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ, ਸ਼੍ਰੀ ਬੀ ਐਮ ਸ਼ਰਮਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਸਕੂਲਾਂ ਲਈ 52.50 ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਲਿਆਉਣ ਦੀ ਜਲਾਲਾਬਾਦ ਖੇਤਰ ਦੇ ਵਸਨੀਕਾਂ ਦੁਆਰਾ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ (ਡੀਪੀਓ), ਫਾਜ਼ਿਲਕਾ ਨੇ ਚੇਅਰਮੈਨ...