ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ
ਰੂਪਨਗਰ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।
ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨ...








