Wednesday, November 4
Shadow

Punjab

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

International, Politics, Punjab
ਬਟਾਲਾ/ਚੰਡੀਗੜ੍ਹ, 29 ਮਾਰਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਪਿੰਡ ਸੇਖੂਪੁਰਾ ਸਮੇਤ ਪੁਲਿਸ ਜਿਲਾ ਬਟਾਲਾ ਦੇ ਵੱਖ-ਵੱਖ ਖੇਤਰਾਂ ਵਿੱਚ ਪੁਲਿਸ ਵੱਲੋਂ ਐਸ ਪੀਜ, ਡੀ ਐਸ ਪੀਜ ਅਤੇ ਐਸ.ਐਚ.ਓਜ਼ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਗਈ ਹੈ। ਐਸ.ਐਸ.ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ੇ ਵਿਰੁੱਧ ‘ਜ਼ੀਰੋ ਟਾਲਰੈਂਸ...
ਕਾਰਡਨ ਐਂਡ ਸਰਚ ਆਪਰੇਸਨ” ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਚੱਲਿਆ ਸਰਚ ਅਭਿਆਨ

ਕਾਰਡਨ ਐਂਡ ਸਰਚ ਆਪਰੇਸਨ” ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਚੱਲਿਆ ਸਰਚ ਅਭਿਆਨ

National, Politics, Punjab
ਮਾਲੇਰਕੋਟਲਾ 29 ਮਾਰਚ: ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਕਪਤਾਨ ਪੁਲਿਸ ਇੰਨਵੈਸਟੀਗੇਸਨ ਵੈਭਵ ਸਹਿਗਲ ਦੀ ਦੇਖ-ਰੇਖ ਹੇਠ ਸਬ-ਡਵੀਜਨ ਅਹਿਮਦਗੜ੍ਹ ਅਤੇ ਸਬ-ਡਵੀਜਨ ਮਾਲੇਰਕੋਟਲਾ ਵਿਖੇ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਸਮੇਤ ਭਾਰੀ ਪੁਲਿਸ ਫੋਰਸ ਵਲੋਂ "ਕਾਰਡਨ ਐਂਡ ਸਰਚ ਆਪਰੇਸਨ" ਕੀਤਾ ਗਿਆ, ਇਸ ਕਾਰਵਾਈ ਦੌਰਾਨ ਮਾੜੇ ਅਨਸਰਾਂ/ਸ਼ੱਕੀ ਨਸ਼ਾਂ ਤਸਕਰਾਂ ਅਤੇ ਨਸ਼ਾਂ ਤਸਕਰੀ ਦੇ ਕੇਸਾਂ ਵਿੱਚ ਜਮਾਨਤ ਤੇ ਆਏ ਦੋਸ਼ੀਆਂ ਦੇ ਘਰਾਂ ਵਿੱਚ ਸਰਚ/ਰੇਡ ਕੀਤੀ ਗਈ । ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਓਪਰੇਸ਼ਨ ਦੌਰਾਨ ਮੁਹੱਲਾ ਭੂਮਸੀ ਵਿੱਚ ਖਾਸ ਤੌਰ ਆਮ ਪਬਲਿਕ ਦੀ ਮਦਦ ਨਾਲ ਚੈਕਿੰਗ ਕੀਤੀ ਗਈ, ਇਸ ਆਪਰੇਸ਼ਨ ਦੌਰਾਨ ਮਾਲੇਰਕੋਟਲਾ ਸ਼ਹਿਰ ਦੇ ਨਿਵਾਸ਼ੀਆ ਵੱਲੋਂ ਜਿਲ੍ਹਾ ਮਾਲੇਰਕੋਟਲਾ ਪੁਲਿਸ ਨੂੰ ਭਰਭੂਰ ਸਾਥ ਦਿੱਤਾ ਗਿ...
ਨਸ਼ਿਆਂ ਨੂੰ ਛੱਡਣਾ ਸੰਭਵ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ’ਚ ਢੁਕਵਾਂ ਇਲਾਜ ਅਤੇ ਇੰਤਜ਼ਾਮ : ਡਿਪਟੀ ਕਮਿਸ਼ਨਰ

ਨਸ਼ਿਆਂ ਨੂੰ ਛੱਡਣਾ ਸੰਭਵ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ’ਚ ਢੁਕਵਾਂ ਇਲਾਜ ਅਤੇ ਇੰਤਜ਼ਾਮ : ਡਿਪਟੀ ਕਮਿਸ਼ਨਰ

National, Politics, Punjab
ਹੁਸ਼ਿਆਰਪੁਰ, 29 ਮਾਰਚ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਕੇ ਇਨ੍ਹਾਂ ਵਿਅਕਤੀਆਂ ਨੂੰ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਮਦਦ ਨਾਲ ਨਸ਼ਾ ਛੁਡਾ ਕੇ ਸਿਹਤਮੰਦ ਜੀਵਨ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਤੋਂ ਛੁਟਕਾਰਾ ਸੰਭਵ ਹੈ ਜਿਸ ਲਈ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਮਦਦ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਆਦਤ ਪਾ ਚੁੱਕੇ ਵਿਅਕਤੀਆਂ ਲਈ ਕੇਂਦਰ ਵਲੋਂ ਕਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਮੁਫਤ ਇਲਾਜ ਤੋਂ ਇਲਾਵਾ ਕਾਊਂਸਲਿੰਗ, ਕਿੱਤਾਮੁਖੀ ਗਤੀਵਿਧੀਆਂ, ਯੋਗ, ਕਸਰਤ, ਖੇਡਾਂ, ਜਿੰਮ, ਸੁਖਾਵਾਂ ਅਤੇ ਸਿਹਤਮੰਦ ਵਾਤਾਵਰਣ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵਿਖੇ ਵੱਖ-ਵੱਖ ਮਾਹਿਰਾਂ ਵਲੋਂ ਇਨ੍ਹ ਵਿਅਕਤੀਆਂ ...
ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

National, Politics, Punjab
ਚੰਡੀਗੜ੍ਹ, 28 ਮਾਰਚ: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿਲ 2025) ਅੱਜ ਪੰਜਾਬ ਵਿਧਾਨ ਸਭਾ ਨੇ ਸਰਸਸੰਮਤੀ ਨਾਲ ਪਾਸ ਕਰ ਦਿੱਤਾ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਰਾਜ ਹੈ, ਜੋ ਕਈ ਪੱਖੋਂ ਗੰਭੀਰ ਅੰਦਰੂਨੀ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਰਾਸ਼ਟਰੀ ਵਿਰੋਧੀ ਗਤੀਵਿਧੀਆਂ ਵਾਲੇ, ਅੰਤਰਰਾਸ਼ਟਰੀ ਏਜੰਸੀਆਂ, ਆਤੰਕਵਾਦੀ, ‘ਏ’ ਸ਼੍ਰੇਣੀ ਦੇ ਗੈਂਗਸਟਰ, ਸਮੱਗਲਰ ਅਤੇ ਖਤਰਨਾਕ ਅਪਰਾਧੀ ਆਦਿ ਉੱਚ ਜੋਖਮ ਵਾਲੇ ਕੈਦੀ ਬੰਦ ਹਨ, ਜੋ ਅੰਦਰੋਂ ਹੀ ਆਪਣੇ ਅਪਰਾਧਕ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਕਰਦੇ ਹਨ।ਉਨ੍ਹਾਂ ਕਿਹਾ ਕੈਦੀਆਂ ਦੇ ਟਰਾਂਸਫਰ ਐਕਟ, 1950 ਵਿੱਚ ਇਹ ਸੋਧ ਕੀਤੀ ਜਾਣੀ ਜ਼ਰੂਰੀ ਬਣ ਗਈ ਸੀ, ਤਾਂ ਜੋ ਅਧੀਨ ਮੁਕੱਦਮੇ ਵਾਲੇ ਕੈਦੀਆਂ ਨੂੰ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਭੇਜਣ ਦੀ ਵਿਵਸਥਾ ਕੀਤੀ ਜਾ ਸਕੇ। ਜੇਲ੍...
ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ

ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 28 ਮਾਰਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ "ਆਪ ਦੀ ਸਰਕਾਰ, ਆਪ ਦੇ ਦੁਆਰ" ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਕਦਮ ਚੁੱਕਣ ਲਈ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਦਾ ਖੁਲਾਸਾ ਕੀਤਾ। ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪਿੰਡਾਂ ਦਾ ਨਿਯਮਤ ਦੌਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਹਫ਼ਤੇ ਦੇ ਚਾਰ ਦਿਨ ਸ਼ਨੀਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਇਸ ਕੰਮ ਲਈ ਸਮਰਪਿਤ ਕਰਨਗੇ। ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੌਰਿਆਂ ਦੌਰਾਨ ਅਧਿਕਾਰੀਆਂ ਨੂੰ ਹਰ ਰੋਜ਼ ਤਿੰਨ ਤੋਂ ਚਾਰ ਪਿੰਡਾਂ ਨੂੰ ਕਵਰ ਕਰਨ ਅਤੇ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਥਾਪਰ ਇੰਸਟੀਚਿਊਟ ਵਿਖੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕਰਵਾਇਆ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਥਾਪਰ ਇੰਸਟੀਚਿਊਟ ਵਿਖੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕਰਵਾਇਆ

National, Politics, Punjab
ਪਟਿਆਲਾ, 28 ਮਾਰਚ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ, ਪਟਿਆਲਾ ਨਾਲ ਮਿਲ ਕੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨ.ਸੀ.ਏ.ਪੀ) ਦੇ ਸਲੋਗਨ ‘ਪਟਿਆਲਾ ਸ਼ਹਿਰ ਵਿੱਚ ਸਾਫ਼ ਹਵਾ ਵੱਲ ਇੱਕ ਕਦਮ’ ਤਹਿਤ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਮੁੱਖ ਹਿੱਸੇਦਾਰਾਂ ਨੂੰ ਇਕੱਠਾ ਲੈ ਕੇ ਆਉਣਾ ਸੀ, ਜਿਨ੍ਹਾਂ ਵਿੱਚ ਸਰਕਾਰੀ ਵਿਭਾਗਾਂ, ਉਦਯੋਗਿਕ ਐਸੋਸੀਏਸ਼ਨਾਂ, ਵਿੱਦਿਅਕ ਅਦਾਰੇ, ਪੇਸ਼ਾਵਰਾਂ, ਖੋਜ ਕਰਤਿਆਂ ਅਤੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਤਾਂ ਜੋ ਪਟਿਆਲਾ ਵਿੱਚ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਦੇ ਲਈ ਸਥਾਈ ਹੱਲਾਂ ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਇਸ ਸਮਾਗਮ ਦੀ ਸ਼ੁਰੂਆਤ ਡਾ. ਗੁਰਬਿੰਦਰ ਸਿੰਘ, ਰਜਿਸਟਰਾਰ, ਥਾਪਰ ਇੰਸਟੀਚਿਊਟ ਅਤੇ ਪੀਪੀਸੀਬੀ ਮੈਂਬਰ ਦੁਆਰਾ ਕੀਤੀ ਗਈ। ਇਸ ਤੋਂ ਬਾਅਦ ਖੇਤਰੀ ਦਫ਼ਤਰ, ਪਟਿਆਲਾ ਦੇ ਵਾਤਾਵਰਣ ਇੰਜੀਨੀਅਰ ਇੰਜ: ਗੁਰਕਰਨ ਸਿੰਘ ਵੱਲੋਂ ਸਾਰਿਆਂ ਦਾ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਨੈਸ਼ਨਲ ਕਲੀਨ ਏਅਰ ਪ੍ਰੋਗ...
ਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ

ਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ

National, Politics, Punjab
ਰੂਪਨਗਰ, 28 ਮਾਰਚ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਨਵੀਨੀਕਰਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਉਪਰਾਲਿਆਂ ਤਹਿਤ ਹੀ ਰੂਪਨਗਰ ਦੇ ਨਹਿਰੂ ਸਟੇਡੀਅਮ ਰੂਪਨਗਰ ਨੂੰ ਬਿਹਤਰ ਖੇਡ ਮੈਦਾਨ ਬਣਾਉਣ ਲਈ ਨਵਾਂ ਵਧੀਆ ਕਿਸਮ ਦਾ ਘਾਹ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਨਾਲ ਖਿਡਾਰੀਆਂ ਨੂੰ ਹੋਰ ਉਤਸਾਹ ਮਿਲੇਗਾ। ਉਨਾ ਕਿਹਾ ਕਿ ਸਟੇਡੀਅਮ ਵਿਖੇ ਸਵੇਰ ਅਤੇ ਸ਼ਾਮ ਨੂੰ ਨੌਜਵਾਨ, ਬੱਚੇ ਬਜ਼ੁਰਗ ਅਤੇ ਮਹਿਲਾਵਾਂ ਸੈਰ ਲਈ ਆਉਂਦੇ ਹਨ ਉਹਨਾਂ ਲਈ ਵੀ ਇਹ ਇੱਕ ਦਿਲ ਖਿੱਚਵਾਂ ਮੈਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਯਤਨਾਂ ਸਕਦਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਜਾ ਸਕਦਾ ਹੈ। ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਸਟੇਡੀਅਮ ਨੂੰ ਉੱਚ ਪੱਧਰੀ ਖੇਡ ਮੈਦਾਨ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਉਪਰਾਲੇ ਕੀਤੇ ਜਾਣਗੇ।...
ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024″ ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ

ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024″ ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ

National, Politics, Punjab
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਪੇਸ਼ ਕੀਤਾ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024 ਨੂੰ ਅਪਣਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ। ਇਹ ਮਤਾ ਪਾਸ ਹੋਣ ਨਾਲ ਇਸ ਐਕਟ ਨੂੰ ਪੰਜਾਬ ਵਿੱਚ ਅਪਣਾਉਣ ਦੀ ਮਨਜ਼ੂਰੀ ਮਿਲ ਗਈ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਭਾਰਤ ਦੀ ਸੰਸਦ ਨੇ 1974 ਵਿੱਚ ਜਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਯੰਤਰਣ ਅਤੇ ਪਾਣੀ ਦੀ ਸ਼ੁੱਧਤਾ ਬਹਾਲ ਰੱਖਣ ਲਈ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1974 ਲਾਗੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 252 ਦੀ ਪਾਲਣਾ ਵਿੱਚ, 3 ਫਰਵਰੀ, 1975 ਦੇ ਮਤੇ ਰਾਹੀਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1974 ਨੂੰ ਅਪਣਾਉਣ ਦਾ ਸੰਕਲਪ ਲਿਆ ਸੀ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਨੇ 15 ਅਕਤੂਬਰ, 1979 ਦੇ ਮਤੇ ਰਾਹੀਂ ਸੋਧ ਐਕਟ-1978 ਨੂੰ ਅਪਣਾਉਣ ਦਾ ਫੈਸਲਾ ਕੀਤਾ ਸੀ। ਪੰਜਾਬ ਵਿਧਾਨ ਸਭਾ ਨੇ 9 ਅਪਰੈਲ, 1992 ਦੇ ਮਤੇ ਰਾਹੀਂ ਸੋਧ ਐਕਟ-1988 ਨੂੰ ਅਪਣਾਉਣ ਦਾ ਫੈਸਲ...
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ

Politics, Punjab
ਚੰਡੀਗੜ੍ਹ, 28 ਮਾਰਚਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ 28 ਮਾਰਚ 2025 ਦੇ ਆਦੇਸ਼ਾਂ ਰਾਹੀਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ ਕੀਤੀਆਂ ਗਈਆਂ ਹਨ। ਆਦੇਸ਼ਾਂ ਵਿੱਚ, ਕਮਿਸ਼ਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਸਬੰਧ ਵਿੱਚ ਵਿੱਤੀ ਸਾਲ 2023-24 ਲਈ ਟਰੂ-ਅਪ, ਵਿੱਤੀ ਸਾਲ 2025-26 ਲਈ ਏ.ਆਰ.ਆਰ. ਅਤੇ ਵਿੱਤੀ ਸਾਲ 2025-26 ਲਈ ਲਾਗੂ ਟੈਰਿਫ/ਚਾਰਜ ਨਿਰਧਾਰਿਤ ਕੀਤੇ ਹਨ। ਕਮਿਸ਼ਨ ਨੇ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਨਵੇਂ ਟੈਰਿਫ/ਚਾਰਜ ਲਾਗੂ ਕਰਨ ਦਾ ਫੈਸਲਾ ਕੀਤਾ ਹੈ।ਪੀਐਸਪੀਸੀਐਲ ਨੇ ਆਪਣੀ ਏਆਰਆਰ ਪਟੀਸ਼ਨ ਵਿੱਚ ਇਹ ਕਿਹਾ ਸੀ ਕਿ ਵਿੱਤੀ ਸਾਲ 2025-26 ਤੱਕ ਇਸਦਾ ਮਾਲੀਆ ਘਾਟਾ 5090.89 ਕਰੋੜ ਰੁਪਏ ਹੈ ਅਤੇ ਇਸ ਅਨੁਸਾਰ ਟੈਰਿਫ ਵਧਾਉਣ ਦੀ ਬੇਨਤੀ ਕੀਤੀ ਸੀ। ਹਾਲਾਂਕਿ ਕਮਿਸ਼ਨ ਨੇ ਲੋੜੀਂਦੀ ਵਿਸਥਾਰਤ ਸੂਝ-ਬੂਝ ਜਾਂਚ ਤੋਂ ਬਾਅਦ 311.50 ਕਰੋੜ ਰੁਪਏ ਦਾ ਮਾਲੀਆ ਸਰਪਲੱਸ...
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ ਦੋ .30 ਬੋਰ ਪੀਐਕਸ5 ਪਿਸਤੌਲ ਅਤੇ ਸਟਾਰ ਮਾਰਕ ਵਾਲੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ...