Wednesday, November 4
Shadow

Punjab

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ 18 ਮਾਰਚ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਤੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿ਼ਲ੍ਹੇ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਭਾਰਤੀ ਸੰਵਿਧਾਨਕ ਵਿਵਸਥਾਵਾਂ (ਲੇਖ 324 ਤੋਂ 329), ਲੋਕ ਪ੍ਰਤੀਨਿਧਤਾ ਐਕਟ 1950, ਲੋਕ ਪ੍ਰਤੀਨਿਧਤਾ ਐਕਟ 1951, ਚੋਣ ਨਿਯਮਾਂ ਦੀ ਰਜਿਸਟਰੇਸ਼ਨ 1959 ਅਤੇ ਚੋਣ ਆਚਰਣ ਨਿਯਮਾਂ 1961 ਦੇ ਵੱਖ—ਵੱਖ ਨਿਯਮਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ 753 ਬੂਥਾਂ ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਨਾਲ ਸਬੰਧਿਤ ਉਹਨਾਂ ਦੀਆ ਸਿ਼ਕਾਇਤਾਂ ਨੂੰ ਸੁਣਿਆ ਗਿਆ। ਮੀਟਿੰਗ ਵਿੱਚ ਸ੍ਰੀ ਹਰਬੰਸ ਸਿੰਘ ਚੋਣ ਤਹਿਸੀਲਦਾਰ, ਸ੍ਰੀ ਸੋਰਵ ਜੈਨ ਅਤੇ ਸ੍ਰੀਮਤੀ ਵੀਭੂ ਜੈਨ ਇਲੈਕਸ਼ਨ ਕਾਨੂੰਗੋ ਵੀ ਮੌਜੂਦ ਸਨ।...
ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ

ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ

National, Politics, Punjab
ਫ਼ਤਹਿਗੜ੍ਹ ਸਾਹਿਬ, 18 ਮਾਰਚ:           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਤਾ ਗੁਜਰੀ ਕਾਲਜ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।           ਵਿਧਾਇਕ ਰਾਏ ਨੇ ਕਿਹਾ ਕਿ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਪੰਜਾਬ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਜੋ ਫੈਸਲਾ ਕੀਤਾ ਗਿਆ ਹੈ ਉਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਤੇ ਇਸ ਮੁਹਿੰਮ ਅਧੀਨ ਵੱਡੀ ਪੱਧਰ ਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਜੇਲ੍ਹਾਂ ਅੰਦਰ ਸੁੱਟਿਆ ਗਿਆ ਹੈ ਤੇ ਉਨ੍ਹਾਂ ਦੇ ਨਸ਼ੇ ਵੇਚ ...
ਬਸੀ ਪਠਾਣਾ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਛੇਤੀ ਕੀਤਾ ਜਾਵੇਗਾ ਪੂਰਾ -ਵਿਧਾਇਕ ਰੁਪਿੰਦਰ ਸਿੰਘ ਹੈਪੀ

ਬਸੀ ਪਠਾਣਾ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਛੇਤੀ ਕੀਤਾ ਜਾਵੇਗਾ ਪੂਰਾ -ਵਿਧਾਇਕ ਰੁਪਿੰਦਰ ਸਿੰਘ ਹੈਪੀ

National, Politics, Punjab
ਬਸੀ ਪਠਾਣਾ/ ਫ਼ਤਹਿਗੜ੍ਹ ਸਾਹਿਬ 18 ਮਾਰਚ:         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਬਸੀ ਪਠਾਣਾ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕਰਵਾ ਕੇ ਸ਼ਹਿਰ ਨੂੰ ਨਮੂਨੇ ਦਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਵਾਰਡ ਨੰਬਰ 06 ਵਿਖੇ 06 ਲੱਖ 11 ਹਜ਼ਾਰ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ।           ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਸੀ ਪਠਾਣਾ ਹਲਕੇ ਨੂੰ ਮਾਡਲ ਬਣਾਉਣ ਲਈ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਇੱਕ ਇਤਿਹਾਸਕ ਫੈਸਲਾ ਹੈ ਜੋ ਕਿ ਸੂਬੇ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ...
ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਰੂਪਨਗਰ ਵਿਖੇ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਕੀਤਾ ਜਾਗਰੂਕ

ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਰੂਪਨਗਰ ਵਿਖੇ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਕੀਤਾ ਜਾਗਰੂਕ

National, Politics, Punjab
ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਹੁਕਮ ਅਨੁਸਾਰ ਸਿਹਤ ਵਿਭਾਗ ਰੂਪਨਗਰ ਦੀ ਟੀਮ ਵੱਲੋਂ ਬੱਸ ਸਟੈਂਡ ਰੂਪਨਗਰ ਵਿਖੇ ਲੋਕਾਂ ਨੂੰ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਿਤੂ, ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਦੇ ਕਾਊਂਸਲਰ ਪ੍ਰਭਜੋਤ ਕੌਰ, ਓਟ ਕਲੀਨਿਕ ਦੇ ਕਾਊਂਸਲਰ ਜਸਜੀਤ ਕੌਰ ਵੱਲੋਂ ਲੋਕਾਂ ਨੂੰ ਨਸ਼ਾ ਛੁਡਾਓ ਕੇਂਦਰ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੁਵਿਧਾਵਾਂ ਅਤੇ ਓਟ ਕਲੀਨਿਕ ਦੀਆਂ ਸੁਵਿਧਾਵਾਂ ਬਾਰੇ ਜਾਣੂ ਕਰਵਾਇਆ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਸ਼ੇ ਨਾਲ ਗ੍ਰਸਤ ਵਿਅਕਤੀ ਸਰਕਾਰੀ ਹਸਪਤਾਲਾਂ ਜਾਂ ਨਸ਼ਾ ਛੁਡਾਉ ਕੇਂਦਰਾਂ ਵਿਚ ਫ੍ਰੀ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦੇ ਵਿੱਚ ਮਾਨਸਿਕ ਰੋਗਾਂ ਦੇ ਇਲਾਜ ਦੇ ਲਈ ਮਰੀਜ਼ਾਂ ਨੂੰ ਦਾਖਲ ਕਰਨ ਲਈ ਜਾਣਕਾਰੀ ਅਤੇ ਟੈਲੀਮਾਨਸ ਦੇ ਨੰਬਰ ਵੀ ਨੋਟ ਕਰਵਾਏ ਗਏ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨ...
ਮਾਹਿਰ ਡਾਕਟਰ ਦੀ ਮਦਦ ਨਾਲ, ਕੋਈ ਵੀ ਵਿਅਕਤੀ ਬਿਨਾਂ ਕਿਸੇ ਦਰਦ ਦੇ ਨਸ਼ਾ ਛੱਡ ਸਕਦਾ ਹੈ: ਡਾ. ਸੈਣੀ

ਮਾਹਿਰ ਡਾਕਟਰ ਦੀ ਮਦਦ ਨਾਲ, ਕੋਈ ਵੀ ਵਿਅਕਤੀ ਬਿਨਾਂ ਕਿਸੇ ਦਰਦ ਦੇ ਨਸ਼ਾ ਛੱਡ ਸਕਦਾ ਹੈ: ਡਾ. ਸੈਣੀ

National, Politics, Punjab
ਫਾਜ਼ਿਲਕਾ, 18 ਮਾਰਚ ਸਿਹਤ ਵਿਭਾਗ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚੋਂ ਨਸ਼ੇ ਦੀ ਬੁਰਾਈ ਨੂੰ ਖਤਮ ਕਰਨ ਦੇ ਉਦੇਸ਼ ਨਾਲ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਡੀਐਫਪੀਓ ਡਾ. ਕਵਿਤਾ ਸਿੰਘ, ਡਾ. ਮਹੇਸ਼ ਕੁਮਾਰ ਨੋਡਲ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਖੂਈਖੇੜਾ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਬਲਾਕ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਇਲਾਜ ਬਾਰੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਰਜਨ ਡਾ. ਜਤਿੰਦਰ ਰਾਜ ਸਿੰਘ ਸੈਣੀ ਨੇ ਦੱਸਿਆ ਕਿ ਸਿਹਤ ਵਿਭਾਗ ਫਾਜ਼ਿਲਕਾ ਨੇ ਸਿਵਲ ਹਸਪਤਾਲ ਫਾਜ਼ਿਲਕਾ ਅਤੇ ਅਬੋਹਰ ਵਿੱਚ ਨਸ਼ਾ ਛੁਡਾਊ ਕੇਂਦਰ ਸਥਾਪਤ ਕੀਤੇ ਹਨ, ਜਿੱਥੇ ਪੀੜਤਾਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਦਰਦ ਰਹਿਤ ਅਤੇ ਪੂਰੀ ਤਰ੍ਹਾਂ ਮੁਫ਼ਤ ਨਸ਼ਾ ਛੁਡਾਊ ਦਵਾਈ ਦਿੱਤੀ ਜਾਂਦੀ ਹੈ। ਇਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਸਾਰੀਆਂ ਦਵਾਈਆਂ ਅਤੇ ਟ...
ਪੰਜਾਬ ਸਰਕਾਰ ਵਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ : ਡਾ. ਰਾਜ ਕੁਮਾਰ

ਪੰਜਾਬ ਸਰਕਾਰ ਵਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ : ਡਾ. ਰਾਜ ਕੁਮਾਰ

National, Politics, Punjab
ਹੁਸ਼ਿਆਰਪੁਰ, 18 ਮਾਰਚ : ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਚੱਬੇਵਾਲ-ਬਜਰਾਵਰ-ਪੱਟੀ-ਸਸੋਲੀ ਤੋਂ ਸੀਣਾ ਲਿੰਕ ਰੋਡ ਨੂੰ ਬਣਾਉਣ ਅਤੇ ਚੌੜਾ ਕਰਨ ਦੇ ਕਾਰਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਤਹਿਤ ਕਈ ਪਿੰਡਾਂ ਨੂੰ ਜੋੜਨ ਵਾਲੀ ਇਹ ਸੜਕ ਆਉਂਦੇ ਸਮੇਂ ’ਚ 18 ਫੁੱਟ ਚੌੜੀ ਬਣੇਗੀ।           ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਇਹ ਸੜਕ ਬਣਾਈ ਜਾਵੇਗੀ ਜਿਸ ਦੇ ਬਣਨ ਨਾਲ ਪਿੰਡਾਂ ਦੇ ਹਜ਼ਾਰਾਂ ਲੋਕਾਂ ਦੀ ਰੋਜ਼ਾਨਾ ਆਵਾਜਾਈ ਬਹੁਤ ਸੁਖਾਲੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦਾ ਨਾਮ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਵਿਸ਼ਵ ਦੇ ਵੱਖ-ਵੱਚ ਕੋਨਿਆਂ ’ਚ ਲਿਜਾਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਡਾ. ਸਤਿੰਦਰ ਸਰਤਾਜ ਦੇ ਨਾਮ ’ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਡਾ. ਸਤਿੰਦਰ ਸਰਤਾਜ ਮਾਰਗ ਦਾ ਕੰਮ ਜਲਦ ਸ਼ੁਰੂ ਕਰਦਿਆਂ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਵਾ ਕੇ ਪਿੰਡ ਬਜਰਾਵਰ ਦੀ ਪੰਚਾਇਤ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਦੀ ਇਹ ਮੰਗ ਪੂਰੀ ਕੀਤੀ ਜਾਵੇਗੀ। ...
ਡਾ.  ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ

ਡਾ. ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ

National, Politics, Punjab
 ਚੰਡੀਗੜ੍ਹ, 18 ਮਾਰਚ: ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਅਬੋਹਰ) ਨਾਲ ਅਟੈਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਕਾਰਜਕਾਰੀ ਇੰਜੀਨੀਅਰ, ਦੇਵੀਗੜ੍ਹ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਸੰਗਰੂਰ) ਅਧੀਨ ਸੀ, ਜੋ ਕਿ ਮਲੋਟ ਤੋਂ ਬਹੁਤ ਦੂਰ ਹੋਣ ਕਾਰਨ ਦਫ਼ਤਰੀ ਕੰਮ ਕਾਜ ਵਿਚ ਦੇਰੀ ਹੋਣ ਦੇ ਨਾਲ ਨਾਲ ਲੋਕਾਂ ਨੂੰ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪੁਨਰਗਠਨ ਨਾਲ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਆਵੇਗੀ, ਵਿਭਾਗੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ ਅਤੇ ਮਲੋਟ ਦੇ ਵਸਨੀਕਾਂ ਲਈ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਫੈਸਲਾ ਇੱਕ ਵਿਸਤ੍ਰਿਤ ਮੈਪਿੰਗ ਰਿਪੋਰਟ 'ਤੇ ਅ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

National, Politics, Punjab
 ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ।  ਦੋਸ਼ੀ ਦੇ ਕਬਜ਼ੇ ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕਰਦਾ ਸੀ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋ...
ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰੋਜ਼ਗਾਰ ਮੇਲੇ ਸਹਾਈ-ਵਿਧਾਇਕ ਬੁੱਧ ਰਾਮ

ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰੋਜ਼ਗਾਰ ਮੇਲੇ ਸਹਾਈ-ਵਿਧਾਇਕ ਬੁੱਧ ਰਾਮ

National, Politics, Punjab
ਬੁਢਲਾਡਾ/ਮਾਨਸਾ, 18 ਮਾਰਚ: ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਰੋਜ਼ਗਾਰ ਮੇਲੇ ਅਤੇ ਪਲੇਸਮੈਂਟ ਕੈਂਪ ਸਹਾਈ ਹੁੰਦੇ ਹਨ। ਇਸ ਨਾਲ ਹੁਨਰਮੰਦ ਨੌਜਵਾਨਾਂ ਅਤੇ ਉਦਯੋਗਾਂ ਵਿਚਕਾਰ ਪਾੜਾ ਖ਼ਤਮ ਹੁੰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ ਆਯੋਜਿਤ ਪਲੇਸਮੈਂਟ ਕੈਂਪ ਅਤੇ ਅਪ੍ਰੈਂਟਸ਼ਿਪ ਮੇਲੇ ਦੀ ਸ਼ੁਰੂਆਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ ਸਿੰਗਲਾ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਰੁਜ਼ਗਾਰ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨਾਂ ਅਤੇ ਉਦਯੋਗ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਹੁਨਰ ਵਿਕਾਸ ਵਿਚ ਵਾਧੇ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹੁਨਰਮੰਦ ਨੌਜਵਾਨਾਂ ਨੂੰ ਵਧੇਰੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੁੰਦੇ ਹਨ। ਸੰਸਥਾ ਦੇ ਪ੍ਰਿੰਸੀਪਲ ਸ੍ਰੀ ਗਗਨਦੀਪ ਸਿੰਗਲਾ ਨੇ ਕਿਹਾ ਕਿ ਇਸ ਮੇਲੇ ਦਾ ਉਦੇਸ਼ ਆਈ.ਟੀ.ਆਈ. ਪਾਸ ਸਿਖਿਆਰਥੀਆਂ ਅਤੇ ਗ੍ਰੈਜੂਏਟਾਂ ਨੂੰ ਰੋਜ਼ਗਾਰ ਅਤ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਨਿਭਾਵੇਗੀ ਅਹਿਮ ਭੂਮਿਕਾ-ਵਿਧਾਇਕ ਰਾਏ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਨਿਭਾਵੇਗੀ ਅਹਿਮ ਭੂਮਿਕਾ-ਵਿਧਾਇਕ ਰਾਏ

Politics, Punjab
ਫ਼ਤਹਿਗੜ੍ਹ ਸਾਹਿਬ, 18 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਇਸ ਮੁਹਿੰਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਮੁੜ ਸਿਹਤਮੰਦ ਜੀਵਨ ਬਤੀਤ ਕਰਨ ਦਾ ਮੌਕਾ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦਿਲਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੇੜੇ ਸਿਟੀ ਸੈਂਟਰ ਤੋਂ ਕੱਢੀ ਗਈ ਜਾਗਰੂਕਤਾ ਰੈਲੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਵਿਧਾਇਕ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਪ੍ਰਤੀ ਸੁਚੇਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਪ੍ਰਤੀ ਸੁਚੇਤ ਕਰਕੇ ਹੀ ਨਸ਼ਿਆਂ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਵਿੱਚ ਸਾਰਿਆਂ ਨੂੰ ਸਹ...