ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
ਮਾਲੇਰਕੋਟਲਾ 18 ਮਾਰਚ :
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਸੰਪੂਰਣ ਕਰਾਉਣ ਦੇ ਸਬੰਧੀ ਬੂਥ ਪੱਧਰ 'ਤੇ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ ਗਈ ਤਾਂ ਜੋ ਵੋਟਰ ਸੂਚੀਆਂ,ਵੋਟ ਕਾਸਟਿੰਗ ਪ੍ਰਦਰਸੀ ਤਰੀਕੇ ਨਾਲ ਕਰਵਾਈ ਜਾ ਸਕੇ । ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ 31 ਮਾਰਚ 2025 ਤੋਂ ਪਹਿਲਾ ਪਹਿਲਾ ਆਪਣੀ ਪਾਰਟੀ ਦੇ ਬੂਥ ਪੱਧਰ 'ਤੇ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਦੀ ਪ੍ਰਤੀਕ੍ਰਿਆਂ ਨੂੰ ਤਰੁੱਟੀ ਮੁਕਤ ਕੀਤਾ ਜਾ ਸਕੇ । ਇਸ ਮੌਕੇ ਤਰੁੱਟੀ ਰਹਿਤ ਵੋਟਰ ਸੂਚੀਆਂ,ਚੋਣ ਕੰਡਕਟ,ਸਿਕਾਇਤ ਨਿਵਾਰਨ ਅਤੇ ਚੋਣਾਂ ਸਬੰਧੀ ਹੋਰ ਮੁੱਦਿਆਂ ਤੇ ਵਿਚਾਰ ਵਟਾਦਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਬੂਥ ਲੇਵਲ ਏ...








