Shadow

Punjab

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

Punjab
ਚੰਡੀਗੜ੍ਹ, 23 ਫਰਵਰੀ: ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿੱਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ ਦੇ ਮਸਲੇ ਤੇ ਸ਼ਿਕਾਇਤਾਂ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵਿੱਚ...
ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 23 ਫਰਵਰੀ ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, ਹਸਪਤਾਲਾਂ ਅਤੇ ਹੋਰ ਲੋਕ-ਪੱਖੀ ਸਕੀਮਾਂ ਨੂੰ ਫੰਡ ਦੇ ਕੇ ਸਿੱਧੇ ਤੌਰ 'ਤੇ ਜਨਤਕ ਭਲਾਈ ਵਿੱਚ ਵਾਧਾ ਕਰ ਰਿਹਾ ਹੈ। ਨਵੀਂ ਆਬਕਾਰੀ ਨੀਤੀ ਦਾ ਐਲਾਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਖੜੋਤ ਤੋਂ ਨਿਰਣਾਇਕ ਤੌਰ 'ਤੇ ਬਾਹਰ ਨਿਕਲ ਆਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਖੇਤਰ ਨੂੰ ਇੱਕ ਪਾਰਦਰਸ਼ੀ, ਇਨਫੋਰਸਮੈਂਟ-ਪ੍ਰੇਰਿਤ ਅਤੇ ਵਿਕਾਸ-ਮੁਖੀ ਖੇਤਰ ਵਿੱਚ ਬਦਲ ਦਿੱਤਾ ਗਿਆ ਹੈ, ਜੋ ਨਾਜਾਇਜ਼ ਵਪਾਰ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਰਿਕਾਰਡ ਮਾਲੀਆ ਇਕੱਤਰ ਕਰ ਰਿਹਾ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿੰਨ੍ਹਾ...
ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Punjab
ਅਹਿਮਦਾਬਾਦ, 22 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ 'ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ ਸੂਬੇ ਦੀ ਦਿਸ਼ਾ ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਮਾਰਚ ਮਹੀਨੇ ਵਿੱਚ ਆਪਣਾ ਪੰਜਵਾਂ ਬਜਟ ਪੇਸ਼ ਕਰੇਗੀ ਅਤੇ ਅਸੀਂ ਸਾਰਿਆਂ ਦੀ ਭਲਾਈ ਦੇ ਉਦੇਸ਼ ਨਾਲ ਲੋਕ-ਪੱਖੀ ਬਜਟ ਪੇਸ਼ ਕਰਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਾਂਗੇ। ਸਾਡਾ ਇੱਕੋ-ਇੱਕ ਉਦੇਸ਼ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਯਤਨ ਕਰ ਰਹੇ ਹਾਂ। ਆਉਣ ਵਾਲਾ ਬਜਟ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮੁਹੱਈਆ ਕਰੇਗਾ।” ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਕਈ ਸਾਲਾਂ ਤ...
ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

Crime, Punjab
ਚੰਡੀਗੜ੍ਹ/ਫਰੀਦਕੋਟ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ  ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦ...
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 22 ਫਰਵਰੀ: ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

Punjab
ਚੰਡੀਗੜ੍ਹ, 22 ਫਰਵਰੀ : ਕੈਬਨਿਟ ਮੰਤਰੀ ਸੰਜੀਵ ਅਰੋਫ਼ਾ ਨੇ ਆਈ.ਟੀ.ਸੀ. ਹੋਟਲਜ਼ ਲਿਮਟਿਡ  ਮੋਹਾਲੀ-ਚੰਡੀਗੜ੍ਹ ਦੇ ਵੈਲਕਮ ਹੋਟਲ ਦਾ ਰਸਮੀ ਉਦਘਾਟਨ  ਕੀਤਾ , ਜੋ ਕਿ ਖੇਤਰ ਵਿਚ ਪ੍ਰੀਮੀਅਮ ਪਰਾਹੁਣਚਾਰੀ ਸਹੂਲਤਾਂ  ਉੱਪਲੱਬਧ ਕਰਾਉਣ ਲਈ ਇੱਕ ਅਹਿਮ ਵਾਧਾ ਹੈ ਅਤੇ ਪੰਜਾਬ ਵਿੱਚ ਸੈਲਾਨੀਆਂ, ਨਿਵੇਸ਼ਕਾਂ ਅਤੇ ਕਾਰੋਬਾਰੀਆਂ ਲਈ ਇੱਕ  ਨਵਾਂ ਗੇਟਵੇ ਹੈ। ਸਮਾਗਮ ਦੀ ਸ਼ੁਰੂਆਤ ਮਾਨਯੋਗ ਮੰਤਰੀ ਵੱਲੋਂ ਰਿਬਨ ਕੱਟਣ ਨਾਲ ਕੀਤੀ ਗਈ , ਇਸ ਤੋਂ ਬਾਅਦ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਰਵਾਇਤੀ  ਦੀਵਾ ਜਗਾਉਣ ਦੀ ਰਸਮ ਹੋਈ। ਇਸ ਸਮਾਗਮ ਵਿੱਚ ਆਈ.ਟੀ.ਸੀ. ਹੋਟਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਨਿਲ ਚੱਢਾ, ਗੁਜਰਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਭੁਪਿੰਦਰ ਸਿੰਘ ਗੁਜਰਾਲ ਅਤੇ ਗਗਨਜੀਤ ਸਿੰਘ ਗੁਜਰਾਲ ਸਮੇਤ ਉੱਘੇ ਉਦਯੋਗਿਕ ਆਗੂਆਂ ਨੇ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ  ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਦੇ ਸਕਾਈਲਾਈਨ ਵਿੱਚ ਵੈਲਕਮਹੋਟਲ ਦੇ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਅਤੇ ਉੱਤਰੀ ਭਾਰਤ ਵਿਚ ਤੇਜ਼ੀ ਨਾਲ ਵਧ ਰਹੇ ਆਰਥਿਕ ਅਤੇ ਸੰਸਥਾਗਤ ਹੱਬਾਂ ਵਜੋਂ ਉਭਰ ਰਹੇ ਇਸ...
ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

Punjab
ਅੰਮ੍ਰਿਤਸਰ, 21 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ 'ਆਪ' ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ ਨੇ ਲਗਾਤਾਰ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੀ ਦਾਣਾ ਮੰਡੀ ਵਿਖੇ ਇੱਕ ਰੈਲੀ ਵਿੱਚ ਸ਼ਾਮਲ ਹੋਣ ਅਤੇ ਸੈਣੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਹਾਲਾਂਕਿ, ਰੈਲੀ ਵਾਲੀ ਥਾਂ ਦੇ ਬਾਹਰ ਸਥਾਨਕ 'ਆਪ' ਵਿਧਾਇਕਾਂ ਅਤੇ ਆਗੂਆਂ ਨੇ ਉਨ੍ਹਾਂ ਦੇ ਕਾਫਲੇ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਪ੍ਰਤੀ ਭਾਜਪਾ ਦੇ ਵਿਤਕਰੇ ਭਰੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ, ਲੋਕ ਸਭਾ ਇੰਚਾਰਜ ਜਸਕਰਨ ਬਦੇਸ਼ਾ, ਜ਼ਿਲ੍ਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Punjab
ਫਾਜ਼ਿਲਕਾ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ। ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।" ਮੁੱਖ ਮੰਤਰੀ ਨੇ ਅੱਗੇ ਕਿਹਾ, "ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸ...
ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ/ਮਾਨਸਾ, 21 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।” ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 21 ਫਰਵਰੀ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ  ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ  ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ...