ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 16 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ 'ਤੇ ਪਰਮਾਤਮਾ ਦਾ ਧੰਨਵਾਦ ਕੀਤਾ।
ਦੋਵਾਂ ਆਗੂਆਂ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਵਿੱਚ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਵੱਡੀ ਤਬਦੀਲੀ ਦੇਖੀ ਗਈ ਹੈ ਅਤੇ ਅਗਲੇ ਦੋ ਸਾਲਾਂ ਵਿੱਚ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 2022 ਵਿੱਚ ਅੱਜ ਦੇ ਦਿਨ ਉਨ੍ਹਾ...








