ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ ()
ਹੋਲਾ ਮਹੱਲਾ ਤਿਉਹਾਰ ਮੌਕੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਲੋਕਾਂ ਨੂੰ ਹੋਲਾ ਮਹੱਲਾ ਤਿਉਹਾਰ ਦੀ ਵਧਾਈ ਦਿੱਤੀ ਹੈ।
ਇਸ ਮੌਕੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਾਲ ਉਨ੍ਹਾਂ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਵੀ ਸਨ। ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਕਿਹਾ ਕਿ ਅੱਜ ਅਸੀ ਪੰਜਾਬ ਸਰਕਾਰ ਵੱਲੋਂ ਸਮੂਹ ਦੇਸ਼ ਵਾਸੀਆਂ ਅਤੇ ਵਿਦੇਸ਼ਾ ਵਿਚ ਵੱਸਦੇ ਭਾਰਤੀਆਂ ਨੂੰ ਜੰਗਜੂ ਭਾਵਨਾ ਦੇ ਜਸ਼ਨ ਅਤੇ ਪ੍ਰਤੀਕ ਹੋਲਾ ਮਹੱਲਾ ਦੇ ਪਾਵਨ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਹਿਬ ਏ ਕਮਾਲ ਸਰਬੰਸ ਦਾਨੀ ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਾਵਨ ਤਿਉਹਾਰ ਦੀ ਅਰੰਭਤਾ ਕਰਕੇ ਪੰਜਾਬੀਆਂ ਵਿੱਚ ਨਵਾ ਜੋਸ਼...








