ਯੁੱਧ ਨਸ਼ਿਆਂ ਵਿਰੁੱਧ: ਵਿਧਾਇਕ ਉੱਗੋਕੇ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਦਿੱਤਾ ਸੱਦਾ
ਤਪਾ, 12 ਮਾਰਚ
ਯੂਨੀਵਰਸਿਟੀ ਕਾਲਜ ਢਿੱਲਵਾਂ ਵੱਲੋਂ ਪਿੰਡ ਉੱਗੋਕੇ ਵਿੱਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵਲੋਂ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਾਲਜ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਅੰਦਰ ਹੱਥੀਂ ਕੰਮ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਤੇ ਮਾਨਵਤਾ ਸਾਹਮਣੇ ਖੜ੍ਹੀਆਂ ਵੰਗਾਰਾਂ ਪ੍ਰਤੀ ਨੌਜਾਵਾਨਾਂ ਨੂੰ ਜਾਗਰੂਕ ਹੁੰਦੇ ਨਰੋਏ ਸਮਾਜ ਦੀ ਉਸਾਰੀ ਪ੍ਰਤੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨ ਜਿੱਥੇ ਨਸ਼ਿਆਂ ਤੋਂ ਦੂਰ ਰਹਿ ਕੇ ਕਿਤਾਬਾਂ ਨਾਲ ਸਾਂਝ ਪਾਉਣ, ਓਥੇ ਬਾਕੀਆਂ ਲਈ ਵੀ ਪ੍ਰੇਰਨਾ ਬਣਨ।
ਉਨ੍ਹਾਂ ਕੌਮੀ ਸੇਵਾ ਯੋਜਨਾ ਦੇ ਕੈਂਪਾਂ ਦੀ ਅਹਿਮੀਅਤ ਬਾਰੇ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਚਰਿੱਤਰ ਨਿਰਮਾਣ ਕਰਨ ਵਿਚ ਅਜਿਹੇ ਕੈਂਪ ਵੱਡੀ ਭੂਮਿਕਾ ਨਿਭਾਉਂਦੇ ਹਨ।
ਕਾਲਜ ਦੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਵੱਲੋਂ ਭਾਈਚਾਰਕ ਸਾਂਝ, ਡਿਜੀਟਲ ਸਾਖਰਤਾ ਅਤੇ ਨੈਤਿਕ ਲੀਡਰਸ਼ਿਪ ਰਾਹੀਂ ਸਮਾਜ...







