ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ
ਤਰਨ ਤਾਰਨ, 11 ਮਾਰਚ
ਬਾਗਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਨੈਸਨਲ ਬੀ ਐਂਡ ਹਨੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਦੋ ਰੋਜ਼ਾ ਸੈਮੀਨਾਰ ਰੇਡੀਐੱਸ ਬੈਂਕੁਅਟ ਹਾਲ, ਸਰਹਾਲੀ ਰੋਡ ਤਰਨ ਤਾਰਨ ਵਿਖੇ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਦੇ 200 ਤੋਂ ਵੱਧ ਜਿਮੀਂਦਾਰਾਂ ਨੇ ਭਾਗ ਲਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐਸ. ਵੱਲੋਂ ਕੀਤੀ ਗਈ। ਇਸ ਸਮੇਂ ਉਹਨਾਂ ਨੇ ਆਏ ਹੋਏ ਜਿਮੀਂਦਾਰਾਂ ਨੂੰ ਦੱਸਿਆ ਕਿ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਧੰਦਾ ਸਹਾਇਕ ਧੰਦੇ ਦੇ ਤੌਰ 'ਤੇ ਕੀਤਾ ਜਾ ਸਕਦਾ ਹੈ ਅਤੇ ਵਧੀਆ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਹਨਾਂ ਦੱਸਿਆ ਕਿ ਇਹ ਧੰਦਾ ਬੇ-ਜ਼ਮੀਨੇ ਜਿਮੀਦਾਰ ਵੀ ਕਰ ਸਕਦੇ ਹਨ ਅਤੇ ਬਾਗਬਾਨੀ ਵਿਭਾਗ ਪਾਸੋਂ 50 ਬਕਸਿਆਂ ਤੇ 80,000 ਰੁਪੈ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਨੇ ਜਿਮੀਂਦਾਰਾਂ ਨੂੰ ਸਲਾਹ ਦਿੱਤੀ, ਕਿ ਸ਼ਹਿਦ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਉਹ ਤੰਦਰੁਸਤ ਰਹਿਣ। ਡਿਪਟੀ ਡਾਇਰੈਕਟਰ ਬਾਗਬਾਨੀ ਤਰਨ ਤਾਰਨ ਸ੍ਰੀ ਤੇਜਿੰਦਰ ਸਿੰਘ ਵੱਲੋਂ ਆਏ ਹੋਏ ਜਿਮੀਦਾ...








