ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ
ਚੰਡੀਗੜ੍ਹ, 21 ਜਨਵਰੀ:
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ 'ਸਤਿਕਾਰ ਘਰ' ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਰਿਵਾਰਕ ਸਹਾਇਤਾ ਤੋਂ ਸਖਣੇ ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਰਿਹਾਇਸ਼ੀ ਦੇਖਭਾਲ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦਿੱਤੀ ਜਾ ਰਹੀ ਹੈ।
'ਸਤਿਕਾਰ ਘਰ' ਪਹਿਲਕਦਮੀ ਜ਼ਿਲ੍ਹਾ ਪੱਧਰ 'ਤੇ ਬਜ਼ੁਰਗਾਂ ਦੀ ਦੇਖਭਾਲ, ਸੁਰੱਖਿਆ ਅਤੇ ਭਾਵਨਾਤਮਕ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਿਆਪਕ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੰਬੇ ਸਮੇਂ ਤੋਂ ਢਾਂਚਾਗਤ ਸੰਸਥਾਗਤ ਸਹਾਇਤਾ ਦੀ ਉਡੀਕ ਕਰ ਰਹੇ ਬਜ਼ੁਰਗਾਂ ਲਈ ਪੰਜਾਬ ਸਰਕਾਰ ਸਮਰਪਿਤ ਰਿਹਾਇਸ਼ੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾ ਕੇ ਉਨ੍ਹਾਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।
ਮਾਨਸਾ ਵਿਖੇ 28 ਕਨਾਲਾਂ ਵਿੱਚ ਫੈਲਿਆ ਸੀਨੀਅਰ ਸਿਟੀਜ਼ਨ ਹੋਮ 9 ...







