Shadow

Punjab

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ

Punjab
ਚੰਡੀਗੜ੍ਹ, 20 ਫ਼ਰਵਰੀ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ ‘ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਬੀਜ ਸਮੱਗਰੀ, ਤਕਨੀਕੀ ਸਲਾਹ, ਆਧੁਨਿਕ ਖੇਤੀ ਦੇ ਤਰੀਕੇ ਅਤੇ ਮਜ਼ਬੂਤ ਮਾਰਕੀਟ ਲਿੰਕੇਜ ਉਪਲਬਧ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਬਾਗ਼ਬਾਨੀ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਹਰ ਪੱਧਰ ਤੇ ਸੰਪੂਰਨ ਸਹਿਯੋਗ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਤੋਂ ਬਾਹਰ ਵੱਧ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫਸਲਾਂ ਕਿਸਾਨਾਂ ਲਈ ਵੱਧ ਲਾਭਦਾਇਕ ਸਾਬਤ ਹੋ ਰਹੀਆਂ ਹਨ।  ਇਸ ਦੇ ਨਾਲ ਹੀ ਪੋਸਟ-ਹਾਰਵੇਸਟ ਮੈਨੇਜਮੈਂਟ, ਕੋਲਡ ਚੇਨ,...
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

Punjab
ਚੰਡੀਗੜ੍ਹ, 20 ਫਰਵਰੀ: ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ। ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ। ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਪਿ...
ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

Punjab
ਚੰਡੀਗੜ੍ਹ, 20 ਫਰਵਰੀ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ 8 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲੋਕ-ਹਿਤ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਹਿਮ ਸੇਵਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਹਰ ਕਰਮਚਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਰਮਚਾਰੀਆਂ ਦਾ ਸਮਰਪਣ ਭਾਵ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਨਿਯੁਕਤੀਆਂ ਪੂਰੀ ਤਰ੍...
ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ ਢਾਕਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸੱਜਣ ਜਿੰਦਲ ਨੇ ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਦੇ ਨਿਵੇਸ਼ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ JSW ਗਰੁੱਪ ਪੰਜਾਬ ਵਿੱਚ ਆਪਣੇ ਵੱਖ-ਵੱਖ ਕਾਰੋਬਾਰੀ ਖੇਤਰਾਂ ਵਿੱਚ ਹੋਰ ਨਿਵੇਸ਼ ਦੇ ਮੌਕਿਆਂ ਦੀ ਜਾਂਚ ਕਰੇਗਾ। ਇਸ ਪ੍ਰਸਤਾਵਿਤ ਨਿਵੇਸ਼ ਨਾਲ ਰਾਜ ਦੀ ਉਤਪਾਦਨ ਸਮਰੱਥਾ ਮਜ਼ਬੂਤ ਹੋਵੇਗੀ, ਇਸਪਾਤ ਮੁੱਲ ਸ਼੍ਰਿੰਖਲਾ ਹੋਰ ਗਹਿਰੀ ਹੋਵੇਗੀ ਅਤੇ ਖੇਤਰ ਵਿੱਚ ਸਿੱਧੇ ਅਤੇ ਅਪਰੋਖ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਜਿੰਦਲ ਨੇ 13 ਮਾਰਚ ਨੂੰ Plaksha University ਵਿੱਚ ਹੋਣ ਵਾਲੇ ਇਨਵੈਸਟ ਪੰਜਾਬ ਸਮਿੱਟ ਦੇ ਉਦਘਾਟਨੀ ਸੈਸ਼ਨ ਵਿੱਚ ਆਪਣੀ ਹਾਜ਼ਰੀ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...
2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

Punjab
*ਚੰਡੀਗੜ੍ਹ / ਅੰਮ੍ਰਿਤਸਰ, 20 ਫਰਵਰੀ: * ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ। ਉਨ...
ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

Punjab
ਮਾਨਸਾ, 20 ਫਰਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ , ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ...
ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

Punjab
ਕੋਟਕਪੂਰਾ, 20 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ, ਹਰ ਰੋਜ ਸੜਕਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਕੋਟਕਪੂਰਾ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਵਿੱਚ 26.36 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ–ਦੇਵੀਵਾਲਾ–ਸਿਰਸੜੀ–ਕੋਟਸੁੱਖੀਆਂ ਦੀ ਰਿਪੇਅਰ, 2 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ ਤੋਂ ਕਾਸਮਭੱਟੀ ਦੀ ਰਿਪੇਅਰ,...
ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

Punjab
ਚੰਡੀਗੜ੍ਹ, 19 ਫਰਵਰੀ ਵਪਾਰੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਤਾਲਮੇਲ ਨੂੰ ਸੰਸਥਾਗਤ ਬਣਾਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਪਾਰਕ ਭਾਈਚਾਰੇ ਦੇ ਆਲੇ-ਦੁਆਲੇ ਸੁਰੱਖਿਆ ਘੇਰੇ ਨੂੰ ਸਖ਼ਤ ਕਰਨ ਵੱਲ ਅਹਿਮ ਕਦਮ ਵਧਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ (ਪੀ.ਐੱਸ.ਟੀ.ਸੀ.), ਜ਼ਿਲ੍ਹਾ ਅਤੇ ਹਲਕਾ ਪੱਧਰੀ ਵਪਾਰਕ ਕਮੇਟੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਢਾਂਚਾਗਤ ਅਤੇ ਮੁਕੰਮਲ ਤਾਲਮੇਲ ਦੇ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਵਪਾਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਇਹ ਸੂਬੇ ਦੇ 'ਈਜ਼ ਆਫ ਡੂਇੰਗ ਬਿਜ਼ਨਸ' (ਵਪਾਰ ਕਰਨ ਨੂੰ ਸੌਖਾਲਾ ਬਨਾਉਣ) ਦਾ ਮੁੱਖ ਹਿੱਸਾ ਹੈ। ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਾਲ ਪੰਜਾਬ ਭਵਨ ਤੋਂ ਉੱਚ ਪੱਧਰੀ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀ...
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

Punjab
ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ ਵਿੱਚ ਵਿਆਪਕ ਵਿਸਥਾਰ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਵੱਲੋਂ ਸਥਾਪਤ ਕੀਤੀਆਂ ਗਈਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ। ਇਹਨਾਂ ਯੂਨਿਟਾਂ ਵਿੱਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸ਼ਾਮਲ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਯੂਨਿਟਾਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ...
ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਲੁਧਿਆਣਾ, 19 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਲਈ ਠੋਸ ਯਤਨ ਕੀਤੇ ਜਾਣਗੇ। ਇਹ ਦੱਸਦਿਆਂ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿੱਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿੱਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ। ਕਿਲਾ ਰਾਏਪੁਰ ਖੇਡਾਂ ਦੀ ਪੁਨਰ ਸੁਰਜੀਤੀ ਨੂੰ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ, ਮੁੱਖ ਮੰਤਰੀ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ ਜਿਸ ਤਹਿ...