ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 9 ਮਾਰਚ ( ) ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ 'ਸਰਕਾਰ ਆਪ ਦੇ ਦਵਾਰ' ਤਹਿਤ ਬਟਾਲਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਹੱਲ ਕੀਤੀਆਂ ਗਈਆਂ। ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਦੀ ਮੌਜੂਦਗੀ ਵਿੱਚ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।ਇਸ ਮੌਕੇ ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ, ਵਿਕਰਮਜੀਤ ਸਿੰਘ ਪਾਂਥੇ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਸ਼ੇਸ਼ ਕੈਂਪ ਲਗਾਉਣ ਦਾ ਮਕਸਦ ਸੀ ਕਿ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਦੂਰ ਢੁਰਾਢੇ ਦਫਤਰਾਂ ਵਿੱਚ ਜਾਣ ਦੀ ਬਜਾਇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਖੁਦ ਉਨ੍ਹਾਂ ਕੋਲ ਆ ਕੇ ਮੁਸ਼ਕਿਲਾਂ ਸੁਣਕੇ ਕੇ ਮੌਕੇ 'ਤੇ ਹੱਲ ਕੀਤੀਆਂ ਜਾਣ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਹਦਾਇਤ ਕਰਦਿਆਂ ਕਿਹਾ ...








