Shadow

Punjab

ਲਾਇਬ੍ਰੇਰੀ, ਡਿਸਪੈਂਸਰੀ, ਪੰਚਾਇਤ ਭਵਨ ਅਤੇ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਵਿਧਾਇਕ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ ਨੀਂਹ ਪੱਥਰ

ਲਾਇਬ੍ਰੇਰੀ, ਡਿਸਪੈਂਸਰੀ, ਪੰਚਾਇਤ ਭਵਨ ਅਤੇ ਹੈਲਥ ਐਂਡ ਵੈੱਲਨੈੱਸ ਸੈਂਟਰ ਦੇ ਵਿਧਾਇਕ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ ਨੀਂਹ ਪੱਥਰ

Punjab
ਫ਼ਰੀਦਕੋਟ 19 ਫਰਵਰੀ () ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹਲਕਾ ਫ਼ਰੀਦਕੋਟ ਦੇ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਪਿੰਡ ਕਿਲ੍ਹਾ ਨੌਂ ਵਿੱਚ 20 ਲੱਖ ਰੁਪਏ ਦੀ ਪ੍ਰਵਾਨਤ ਲਾਗਤ ਨਾਲ ਲਾਇਬ੍ਰੇਰੀ ਅਤੇ ਡਿਸਪੈਂਸਰੀ ਦੀ ਉਸਾਰੀ, ਪਿੰਡ ਕਾਉਣੀ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਪੰਚਾਇਤ ਭਵਨ ਦੀ ਉਸਾਰੀ ਅਤੇ ਪਿੰਡ ਸੁੱਖਣਵਾਲਾ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈੱਲਨੈੱਸ ਸੈਂਟਰ ਦੀ ਇਮਾਰਤ ਦੇ ਨੀਂਹ ਪੱਥਰ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਭਲਕੇ ਰੱਖੇ ਜਾਣਗੇ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਿਲ੍ਹਾ ਨੌਂ ਵਿੱਚ ਬਣਨ ਵਾਲੀ ਲਾਇਬ੍ਰੇਰੀ ਨਾਲ ਨੌਜਵਾਨਾਂ ਨੂੰ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਉਚਿਤ ਵਾਤਾਵਰਣ ਮਿਲੇਗਾ, ਜਦਕਿ ਡਿਸਪੈਂਸਰੀ ਰਾਹੀਂ ਪਿੰਡ ਵਾਸੀਆਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਘਰ ਦੇ ਨੇੜੇ ਹੀ ਉਪ...
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦਾ ਆਯੋਜਨ

Punjab
ਮਾਨਸਾ, 19 ਫਰਵਰੀ: ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ,ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਤਰਸੇਮ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ 19ਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵੱਖ ਵੱਖ ਵਿਭਾਗੀ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਡਾ. ਤਰਸੇਮ ਸਿੰਘ ਢਿਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੁਆਰਾ ਫਸਲੀ ਰਹਿੰਦ-ਖੂੰਹਦ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕੁਦਰਤੀ ਸੋਮੇ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ ਹੋਰ ਵਧੇਰੇ ਕੰਮ ਕਰਨ ਅਤੇ ਇਸ ਸਬੰਧੀ ਪ੍ਰੋਗਰਾਮ ਉਲੀਕਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਣਾਉਣ ਅਤੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਕਰਕੇ, ਖੇਤੀ ਵਪਾਰ ਅਪਣਾਉਣ ਲਈ ਵੀ ਪ੍ਰੇਰਿਆ। ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਵਿੰਦਰ ਸਿੰਘ ਨੇ ਨਰਮੇ ਹੇਠਾਂ ਰਕਬਾ ਵਧਾਉਣ ਅਤੇ ਝੋਨੇ ਦੀਆਂ ਥੋੜ੍ਹੇ ਸਮੇਂ ਦੀਆਂ ਕਿਸਮਾਂ ਦੇ ਪਸਾਰ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ। ਡਾ. ਕਰਮਜੀਤ ਸਿੰਘ ਸੇਖੋਂ ...
ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ

ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ

Punjab
ਹੁਸ਼ਿਆਰਪੁਰ, 18 ਫਰਵਰੀ : ਸਿਹਤ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਨੇ ਇੱਕ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਆਯੋਜਿਤ ਸਿਵਲ ਸਰਜਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਦੀ ਦੋ ਦਿਨਾਂ ਕਾਨਫਰੰਸ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਆਮ ਆਦਮੀ ਕਲੀਨਿਕ ਮਰੀਜ ਫੀਡਬੈਕ ਵਿਚ ਪੂਰੇ ਪੰਜਾਬ ਵਿਚ ਵਧੀਆ ਪ੍ਰਦਰਸ਼ਨ ਦੇ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹੁਸ਼ਿਆਰਪੁਰ ਦੇ ਐਕਟਿੰਗ ਸਿਵਲ ਸਰਜਨ ਅਤੇ ਆਮ ਆਦਮੀ ਕਲੀਨਿਕ ਦੇ ਨੋਡਲ ਅਫਸਰ ਡਾ. ਸੀਮਾ ਗਰਗ ਨੇ ਪ੍ਰਾਪਤ ਕੀਤਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਹਤ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੇ ਸਿਹਤ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਟੀਮ ਵਰਕ ਅਤੇ ਜਨਤਕ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦੇ ਦਰਵਾਜ਼ੇ 'ਤੇ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੀ ਸਮੂਹਿਕ ਮਿਹਨਤ...
ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

Punjab
ਚੰਡੀਗੜ੍ਹ 18 ਫਰਵਰੀ, 2026: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਨਾਲ ਭਾਰਤੀ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਮੁੱਖ ਮੁੱਦਿਆਂ ਪ੍ਰਤੀ ਉਦਾਸੀਨਤਾ ਨਾਲ ਪੇਸ਼ ਆ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਰਤੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅਸੀਂ ਇਸ ਵਪਾਰਕ ਸਮਝੌਤੇ ਵਿਰੁੱਧ ਆਵਾਜ਼ ਬੁਲੰਦ ਕਰਾਂਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਾਂਗੇ। ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਪੋਲੋ ਹਸਪਤਾਲ ਦੇ ਡਾਕਟਰਾਂ ਦੀ ਸਲਾਹ ਅਨੁਸਾਰ ਆਯਾਤ ਕੀਤੇ ਸੇਬ ਭਾਰਤੀ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ ਕਿਉਂਕਿ ਇਹ ਲੰਬੇ ਸਮੇਂ ਤੱਕ ਸਟੋਰ...
ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime, Punjab
ਚੰਡੀਗੜ੍ਹ 18 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ। ਉਨ੍ਹਾਂ...
ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

Punjab
ਚੰਡੀਗੜ੍ਹ, ਫਰਵਰੀ 18: ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਨਾਲ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ ਚਿੜੀਆਘਰ ਵਿੱਚ 80,508 ਸੈਲਾਨੀਆਂ ਦੀ ਆਮਦ ਹੋਈ ਹੈ ਜੋ ਕਿ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਲੋਕਾਂ ਦੀ ਵੱਧ ਰਹੀ ਜਾਗੂਰਕਤਾ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਵੱਲੋਂ ਲੋਕਾਂ ਨੂੰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।" ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿ...
ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

Punjab
ਚੰਡੀਗੜ੍ਹ, 18 ਫਰਵਰੀ: ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ। ਇਹ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਿੱਖਣ ਦੇ ਨਤੀਜਿਆਂ ...
12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

Punjab
ਚੰਡੀਗੜ੍ਹ/ਕਿਲਾ ਰਾਏਪੁਰ (ਲੁਧਿਆਣਾ), 18 ਫਰਵਰੀ: ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ। ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ/ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। ਦਰਸ਼ਕਾਂ ਨੇ ਨਾ ਸਿਰਫ਼ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਸਗੋਂ ਰਵਾਇਤੀ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਦੀ ਇੱਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ।  ਜਿਸ ਵਿੱਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥ੍ਰੋ, 100 ਮੀਟਰ ਸਪ੍ਰਿੰਟ, ਟੰਗ ਆਫ਼ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜ਼ੀਗਰ ਸ਼ੋਅ ਅਤੇ ਕਈ ਹ...
ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 18 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ, ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਪੰਜਾਬ ਸਰਕਾਰ ਵੱਲੋਂ ਜਨਵਰੀ 2026 ਤੱਕ (ਵਿੱਤੀ ਸਾਲ 2025-26 ਦੌਰਾਨ) ₹5,748 ਕਰੋੜ ਤੋਂ ਵੱਧ ਦੀ ਰਕਮ ਲਾਭਪਾਤਰੀਆਂ ਤੱਕ ਸਿੱਧੀ ਤੌਰ ‘ਤੇ ਪਹੁੰਚਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਅਧੀਨ ਸੂਬੇ ਦੇ 35.70 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਤ ਅਤੇ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਗਰੀਬ, ਬੁਜ਼ੁਰਗ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਈ ਗਈ ਹੈ। ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕ...
ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

Politics, Punjab
ਚੰਡੀਗੜ੍ਹ/ਮੋਹਾਲੀ, 17 ਫਰਵਰੀ: ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਜਿਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।  ਇਹ ਜਾਣਕਾਰੀ ਸੁਪਰਡੈਂਟ ਆਫ਼ ਪੁਲਿਸ (ਐਸ.ਪੀ.) ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਨੇ ਪੁਸ਼ਟੀ  ਕਰਦਿਆਂ ਦਿੱਤੀ । ਜ਼ਿਕਰਯੋਗ ਹੈ ਕਿ ਇਹ ਧਮਕੀ ਇੱਕ ਸਕੂਲ ਦੀ ਅਧਕਾਰਤ ਈਮੇਲ ਆਈ.ਡੀ. ਤੋਂ  ਲਗਭਗ 8 ਵਜੇ ਮਿਲੀ ਸੀ। ਐਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਧਮਕੀ ਵਾਲੀ ਈਮੇਲ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਤੇ ਫੌਰੀ ਕਾਰਵਾਈ ਕਰਨ ਲਈ ਪੁਲਿਸ ਹੈੱਡਕੁਆਰਟਰ, ਰੇਂਜ ਦਫ਼ਤਰ ਅਤੇ ਮੋਹਾਲੀ ਪੁਲਿਸ ਦੀਆਂ ਐਂਟੀ ਸਾਬੋਟਾਜ ਟੀਮਾਂ, ਬੰਬ ਨਿਰੋਧਕ ਦਸਤਿਆਂ ਸਮੇਤ ਤੁਰੰਤ ਹਸਪਤਾਲ ਵਿੱਚ ਪਹੁੰਚ ਗਈਆਂ। ਕਿਉਂਕਿ ਧਮਕੀ ਸਕੂਲ ਦੇ ਈਮੇਲ ਆਈਡੀ ਰਾਹੀਂ ਆਈ ਸੀ, ਇਸ ਲਈ  ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜੇ ਦੇ  ਸਾਰੇ ਸਕੂਲਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਐਸ.ਪੀ. ਨ...