ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ
ਤਰਨ ਤਾਰਨ ਮਾਰਚ 2
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਗੈਰ ਸੰਚਾਰੀ ਰੋਗਾਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਗੈਰ ਸੰਚਾਰੀ ਰੋਗਾਂ ਦੀ ਮੁਢਲੀ ਜਾਂਚ ਦੇ ਮੰਤਵ ਨਾਲ ਵਿਸ਼ੇਸ਼ ਕਾਰਨਰ ਸਥਾਪਿਤ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਵੀ ਮੌਜੂਦ ਰਹੇ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਜਿਵੇਂ ਕਿ ਹਾਈਪਰਟੈਂਸ਼ਨ, ਡਾਇਬਟੀਜ ਅਤੇ ਤਿੰਨ ਪ੍ਰਕਾਰ ਦੇ ਕੈਂਸਰ (ਮੂੰਹ, ਛਾਤੀ ਅਤੇ ਸਰਵਾਈਕਲ) ਵਿਰੁੱਧ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਗੈਰ ਸੰਚਾਰੀ ਰੋਗਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਹੜੇ ਵੀ ਵਿਅਕਤੀ ਇਹਨਾਂ ਰੋਗਾਂ ਤੋਂ ਪੀੜਤ ਪਾਏ ਜਾਣਗੇ ਉਹਨਾਂ ਦਾ ਸਮੇਂ ਸ...








