ਯੁੱਧ ਨਸ਼ਿਆਂ ਦੇ ਵਿਰੁੱਧ 11 ਐਫਆਈਆਰ ਦਰਜ, 11 ਗ੍ਰਿਫਤਾਰ, ਹੋਵੇਗੀ ਸਖ਼ਤ ਕਾਰਵਾਈ -ਐਸਐਸਪੀ ਵਰਿੰਦਰ ਸਿੰਘ ਬਰਾੜ
ਫਾਜ਼ਿਲਕਾ 1 ਮਾਰਚ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿਚ ਸੱਕੀ ਵਿਅਕਤੀਆਂ ਤੇ ਥਾਂਵਾਂ ਤੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿਚ 11 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਇੱਥੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਇਸ ਮੌਕੇ ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ ਅਤੇ ਸ੍ਰੀ ਕਰਨਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਹਾਜਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਅੱਜ ਦੀ ਰਿਪੋਰਟ ਸਾਂਝੀ ਕਰਦਿਆਂ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ 11 ਪਿੰਡਾਂ, ਮੁਹੱਲਿਆਂ ਵਿਚ ਇਹ ਵਿਆਪਕ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ 129 ਸੱਕੀ ਵਿਅਕਤੀਆਂ ਜਾਂ ਥਾਂਵਾਂ ਦੀ ਜਾਂਚ ਕੀਤੀ ਗਈ। ਇੰਨ੍ਹਾਂ ਵਿਚੋਂ 8 ਨੂੰ ਡਿਟੇਨ ਕੀਤਾ ਗਿਆ ਅਤੇ 8 ਨੂੰ ਰਾਊਂਡਅੱਪ ਕੀਤਾ ਗਿਆ ਹੈ। ਇਸੇ ਤਰਾਂ ਕੁੱਲ 11 ਮੁੱਕਦਮੇ ਦਰਜ ਕੀਤੇ ਗਏ ...








