ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ
ਫਾਜ਼ਿਲਕਾ 27 ਫਰਵਰੀ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ ਵਿਭਾਗ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾਵੇ ਅਤੇ ਉਨਾਂ ਦੀ ਸਹੀ ਤਰੀਕੇ ਨਾਲ ਕਾਉਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਪ੍ਰੇਰਿਤ ਰਹਿਣ। ਉਹਨਾਂ ਨੇ ਕਿਹਾ ਕਿ ਇੱਥੇ ਮਰੀਜ਼ਾਂ ਦੇ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਲਈ ਵੀ ਉਪਰਾਲੇ ਕੀਤੇ ਜਾਣ ਤਾਂ ਜੋ ਉਹਨਾਂ ਦਾ ਆਤਮ ਵਿਸ਼ਵਾਸ ਬਣਿਆ ਰਵੇ ਅਤੇ ਉਹ ਨਸ਼ੇ ਦੀ ਮਾੜੀ ਆਦਤ ਤੋਂ ਪੱਕੇ ਤੌਰ ਤੇ ਛੁਟਕਾਰਾ ਪਾ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਇੱਥੇ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ। ਉਹਨਾਂ ਨੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਕਿਹਾ ਕਿ ਉਹ ਲਗਾਤਾਰ ਇਹਨਾਂ ...








