Wednesday, March 11
Shadow

Punjab

ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ

ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ

Crime, National, Politics, Punjab
ਜਲੰਧਰ, 18 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ, 2026 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਵਾਪਰੀ ਕਤਲ ਦੀ ਘਟਨਾ, ਜਿਸ ਵਿੱਚ ਕੇਸਰ ਧਾਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਸਬੰਧ ਵਿੱਚ ਥਾਣਾ ਆਦਮਪੁਰ ਵਿਖੇ ਇੱਕ ਮੁਕਦਮਾ ਨੰਬਰ 08 ਮਿਤੀ 16.01.2026 ਨੂੰ ਧਾਰਾ 103, 3(5)ਬੀ.ਐਨ.ਐਸ., 25-54-59 ਅਸਲਾ ਐਕਟ ਅਧੀਨ ਦਰਜ ਕੀਤਾ ਗਿਆ ਸੀ ਅਤੇ ਜਾਂਚ ਨੂੰ ਅੰਜਾਮ ਦੇਣ ਲਈ ਕਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਹ ਕਾਰਵਾਈ ਡੀ.ਐਸ.ਪੀ.ਸਬ-ਡਵੀਜ਼ਨ ਆਦਮਪੁਰ ਰਾਜੀਵ ਕੁਮਾਰ ਦੀ ਨਿਗਰਾਨੀ ਹੇਠ ਡੀ.ਐਸ.ਪੀ. (ਤਫਤੀਸ਼) ਇੰਦਰਜੀਤ ਸਿੰਘ ਸੈਣੀ, ਇੰਸਪੈਕਟਰ ਰਵਿੰਦਰਪਾਲ ਸਿੰਘ, ਐਸ.ਐਚ.ਓ. ਆਦਮਪੁਰ ਅਤੇ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ. ਸਟਾਫ਼ ਵਿਸ਼ੇਸ਼ ਤੌਰ 'ਤੇ ਗਠਿਤ ਟੀਮਾਂ ਦੀ ਸ਼ਮੂਲੀਅਤ ਨਾਲ ਕੀਤੀ ਗਈ। ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਦੱਸਿਆ ਕਿ 18 ਜਨਵਰੀ, 2026 ਨੂੰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਤਲ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੰਤ ਬਾਬਾ ਭਾਗ ਸਿੰਘ ਯੂਨ...
‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ, 18 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ  ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 323ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ ’ਤੇ ਛਾਪੇਮਾਰੀ ਕਰਦਿਆਂ ਸੂਬੇ ਭਰ ਵਿੱਚ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 97 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 323 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 45,259 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 340 ਗ੍ਰਾਮ ਅਫੀਮ, 3 ਕਿਲੋ ਭੁੱਕੀ, 1781 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8106 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ...
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ, ਪਰ ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ ਅਤੇ ਉਹ ਖੁਦ ਕਹਿੰਦੇ ਹਨ ਕਿ ਮੈਂ ਬਾਦਲ ਦਾ ਸਿਪਾਹੀ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ, ਪਰ ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ ਅਤੇ ਉਹ ਖੁਦ ਕਹਿੰਦੇ ਹਨ ਕਿ ਮੈਂ ਬਾਦਲ ਦਾ ਸਿਪਾਹੀ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
*ਮਜੀਠਾ (ਅੰਮ੍ਰਿਤਸਰ), 18 ਜਨਵਰੀ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, "ਪਰਚੀ ਦਾ ਦੌਰ" (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਡਰਾਉਣ-ਧਮਕਾਉਣ ਵਾਲੀ ਸਿਆਸਤ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਅਤੇ ਵਿਕਾਸ, ਜਵਾਬਦੇਹੀ ਤੇ ਲੋਕ ਭਲਾਈ 'ਤੇ ਕੇਂਦਰਿਤ ਮਾਡਲ ਨੂੰ ਅਪਣਾਇਆ ਹੈ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਕਾਲੀਆਂ ਦੀ ਸੱਤਾ ਵਿੱਚ ਵਾਪਸੀ ਦਾ ਭਾਵ ਬੇਅਦਬੀਆਂ ਅਤੇ ਨਿਰਦੋਸ਼ ਲੋਕਾਂ 'ਤੇ ਗੋਲੀਬਾਰੀ ਵੱਲ ਵਾਪਸੀ ਹੋਵੇਗਾ। ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਜਨਰਲ ਡਾਇਰ ਨੂੰ ਰਾਤ ਦੇ ਖਾਣੇ ਦੀ ਮੇਜ਼ਬਾਨੀ ਨੂੰ ਸੂਬੇ ਪ੍ਰਤੀ ਵਿਸ਼ਵਾਸਘਾਤ ਦੱਸਿਆ ਜੋ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਗੁਰੂ ਸਾਹਿਬ ਦੀ ਸੇਵਾ ਕਰਨੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਰਿਵਾਰਾਂ...
ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ:ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ:ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 18 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਭੀਖਿਆ ਦੀ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ਖ਼ਿਲਾਫ਼ ਸਖ਼ਤ ਅਤੇ ਨਤੀਜਾ ਕੇਂਦਰਿਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਬੀਤੇ ਦੋ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ਦੇ ਹਾਟਸਪਾਟਾਂ ’ਤੇ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ ਕੁੱਲ 31 ਭੀਖ ਮੰਗਦਿਆਂ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿੱਚੋਂ 4 ਬੱਚਿਆਂ ਨੂੰ ਦਸਤਾਵੇਜ਼ੀ ਪੁਸ਼ਟੀ ਉਪਰੰਤ ਬਾਲ ਭਲਾਈ ਕਮੇਟੀ ਵੱਲੋਂ ਮੌਕੇ ’ਤੇ ਹੀ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ 27 ਬੱਚਿਆਂ ਨੂੰ ਆਰਜ਼ੀ ਤੌਰ ’ਤੇ ਬਾਲ ਘਰਾਂ ਵਿੱਚ ਭੇਜਿਆ ਗਿਆ, ਜਿੱਥੇ ਪੁਸ਼ਟੀ ਉ...
ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ 18 ਜਨਵਰੀ : ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ  ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਹ ਫੈਸਲਾਕੁੰਨ ਕਦਮ ਸਰਕਾਰ ਦੇ ਵਿਆਪਕ ਸ਼ਹਿਰੀ ਸ਼ਾਸਨ ਸੁਧਾਰਾਂ ਦਾ ਹਿੱਸਾ ਹੈ ਜਿਸਦਾ ਉਦੇਸ਼ ਲੋਕਾਂ ਦੀ ਸੁਰੱਖਿਆ, ਸੈਨੀਟੇਸ਼ਨ, ਟਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਨੂੰ ਹੋਰ ਬਿਹਤਰ ਬਣਾਉਣਾ ਹੈ। *30 ਦਿਨਾਂ ਦੇ ਅੰਦਰ ਤਬਦੀਲ ਕੀਤੇ ਜਾਣਗੇ ਵਾਹਨ* ਮੰਤਰੀ ਨੇ ਦੱਸਿਆ ਕਿ ਪੁਲਿਸ ਥਾਣਿਆਂ, ਟ੍ਰੈਫਿਕ ਪੁਲਿਸ ਯਾਰਡਾਂ, ਨਗਰ ਪਾਲਿਕਾ ਦੀਆਂ ਜ਼ਮੀਨਾ ਅਤੇ ਸ਼ਹਿਰ ਦੀਆਂ ਸੜਕਾਂ ਦੇ ਨਾਲੋ-ਨਾਲ ਲੰਬੇ ਸਮੇਂ ਤੋਂ ਖੜ੍ਹੇ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰ ਦੀ ਹਦੂਦ ਤੋਂ ਬਾਹਰ ਸਥਿਤ ਵਾਹਨ ਯਾਰਡਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ। ਪੁਲਿਸ ਵਿਭਾਗ, ...
ਐਸ.ਸੀ. ਕਮਿਸ਼ਨ ਵਲੋਂ ਐਸ.ਪੀ.(ਡੀ) ਸ਼ਹੀਦ ਭਗਤ ਸਿੰਘ ਨਗਰ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਪੀ.(ਡੀ) ਸ਼ਹੀਦ ਭਗਤ ਸਿੰਘ ਨਗਰ ਤਲਬ

National, Politics, Punjab
ਚੰਡੀਗੜ੍ਹ 18 ਜਨਵਰੀ,  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿਚ ਕਾਰਵਾਈ ਨਾ ਕਰਨ 'ਤੇ ਸ਼ਹੀਦ ਭਗਤ ਸਿੰਘ ਨਗਰ ਐਸ.ਪੀ.(ਡੀ) ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ  ਕਮਿਸ਼ਨ ਨੂੰ ਸ੍ਰੀ ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ. ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ  ਪ੍ਰਾਪਤ ਹੋਈ ਸੀ ।  ਜਿਸ ਸਬੰਧੀ ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਤੋਂ ਪੜਤਾਲ 'ਕਰਵਾਕੇ ਰਿਪੋਰਟ ਮਿਤੀ 14-01-2026 ਨੂੰ ਕਮਿਸ਼ਨ ਕੋਲ ਭੇਜੀ ਪੇਸ਼ ਕਰਨ ਲਈ ਕਿਹਾ ਗਿਆ ਸੀ ਪ੍ਰੰਤੂ ਇਸ ਨਿਸ਼ਚਿਤ ਮਿਤੀ ਤੇ ਪੁਲਿਸ ਵਿਭਾਗ ਦਾ ਕੋਈ ਵੀ ਨੁਮਾਇੰਦਾ ਹਾਜਰ ਨਹੀਂ ਹੋਇਆ,  ਇਸ ਲਈ ਕਮਿਸ਼ਨ ਨੇ ਚਾਹਿਆ ਹੈ ਕਿ ਇਸ ਸ਼ਿਕਾਇਤ ਸਬੰਧੀ ਤੱਥ ਅਤੇ ਸੂਚਨਾ ਦੀ ਰਿਪੋਰਟ ਦੋ ਪੜਤਾਂ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਨਿਸਚਿਤ ਮਿਤੀ 20-01-2026 ਨੂੰ ਸ੍ਰੀ ਇਕਬਾਲ ਸਿੰਘ (ਐਸ.ਪੀ. (ਡੀ)) ਵੱਲੋਂ ਸਾਲ 2024 ਤੋਂ ਸਾਲ 2026 ਤੱਕ ਇਸ ਮਸਲੇ ਵਿੱਚ ਕੋਈ ਕ...
ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ

ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ

National, Politics, Punjab
ਕੋਟਕਪੂਰਾ 18 ਜਨਵਰੀ  (  ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੋਜੈਕਟ ਇਨੋਵੇਸ਼ਨ ਅਧੀਨ ਵਿਦਿਆਰਥੀਆ ਦੀ ਅੰਤਰਰਾਜੀ ਵਿਜਟ ਤਹਿਤ ਪੀ.ਐਮ ਸ਼੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ 50 ਵਿਦਿਆਰਥੀਆਂ ਦਾ ਟੂਰ ਜੈਪੁਰ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਸਰਕਾਰੀ ਸਕੂਲ ਦਾ ਟੂਰ ਜੋ ਕਿ ਜੈਪੁਰ ਜਾਵੇਗਾ, ਇਹ ਬੱਚਿਆਂ ਦਾ ਇੱਕ ਸੁਪਨਾ ਸੀ ਜੋ ਪੰਜਾਬ ਸਰਕਾਰ ਦੀ ਬਦੌਲਤ ਉਹ ਸੁਪਨਾ ਪੰਜ ਦਿਨ ਦਾ ਟੂਰ ਕਰਵਾ ਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰ ਤਹਿਤ ਵਿਦਿਆਰਥੀਆਂ ਦੀ ਫੋਰ ਸਟਾਰ ਹੋਟਲਾਂ ਵਿੱਚ ਠਹਿਰ ਅਤੇ ਵਧੀਆ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜੈਪੁਰ ਦੀਆਂ ਸਾਰੀਆਂ ਹੀ ਇਤਿਹਾਸਿਕ ਥਾਵਾਂ ਦੀ ਵਿਜਟ ਜਿਵੇਂ ਕਿ ਹਵਾ ਮਹਿਲ , ਬਾਏਲੋਜੀਕਲ ਪਾਰਕ ,ਜਲ ਮਹਿਲ ਦਾ ਟੂਰ ਕਰਵਾਇਆ ਜਾਵੇਗਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਜੇਸ਼ ਕੁਮਾਰ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਸਰਕਾਰ ਦੇ ਇਸ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਹਨਾਂ ਦਾ ਧੰਨਵਾਦ ...
ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ

National, Politics, Punjab
ਧੂਰੀ, 18 ਜਨਵਰੀ: ਧੂਰੀ ਹਲਕੇ ਦੇ ਪਿੰਡ ਕੱਕੜਵਾਲ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਵਾਸੀਆਂ ਨੂੰ ਸਾਫ਼, ਸੁਚੱਜਾ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ। ਪਿੰਡ ਕੱਕੜਵਾਲ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੱਕੜਵਾਲ ਤੋਂ ਕਹੇਰੂ ਨੂੰ ਜੋੜਨ ਵਾਲੀ ਲਗਭਗ 2.20 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 1.23 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ, ਜਿਸ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਆਲੇ-ਦੁਆਲੇ ਦੇ ਪਿੰਡਾਂ ਨਾਲ ਬਿਹਤਰ ਪਹੁੰਚ ਬਣੇਗੀ। ਸ. ਜਗਜੀਤ ਸਿੰਘ ਨੇ ਦੱਸਿਆ ਪਿੰਡ ਵਿੱਚ 16.50 ਲੱਖ ਰੁਪਏ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ...
ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ

ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ

National, Politics, Punjab
ਮਾਲੇਰਕੋਟਲਾ, 18 ਜਨਵਰੀ-            ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਨੁਸਾਰ ਜਾਮਾ ਮਸਜਿਦ ਨੇੜੇ ਭੀਖ ਮੰਗਦੇ ਬੱਚਿਆਂ ਦੀ ਜਾਣਕਾਰੀ ਮਿਲਣ ਉਪਰੰਤ ਜਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਤਹਿਤ ਵਿਸ਼ੇਸ਼ ਚੈਕਿੰਗ ਕੀਤੀ ਗਈ।          ਬਾਲ ਸੁਰੱਖਿਆ ਅਫਸਰ ਮੁਬੀਨ ਕੁਰੇਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਹਾ ਬਜ਼ਾਰ ਨੇੜੇ ਜਾਮਾ ਮਸਜਿਦ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟੀਮ ਵੱਲੋਂ ਗਹਿਰਾਈ ਨਾਲ ਜਾਂਚ ਕੀਤੀ ਗਈ। ਚੈਕਿੰਗ ਦਾ ਮੁੱਖ ਉਦੇਸ਼ ਜਨਤਕ ਥਾਵਾਂ ‘ਤੇ ਬਾਲ ਭਿੱਖਿਆ ਦੀ ਸਥਿਤੀ ਦੀ ਜਾਂਚ ਕਰਨਾ ਅਤੇ ਬੱਚਿਆਂ ਨੂੰ ਭੀਖ ਮੰਗਣ ਵਰਗੀ ਸਮੱਸਿਆ ਤੋਂ ਬਚਾਉਣਾ ਸੀ।              ਇਸ ਚੈਕਿੰਗ ਦੌਰਾਨ ਲੋਹਾ ਬਜ਼ਾਰ, ਜਾਮਾ ਮਸਜਿਦ ਦੇ ਮੁੱਖ ਦਰਵਾਜ਼ਿਆਂ ਅਤੇ ਨੇੜਲੇ ਇਲਾਕਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਮੌਕੇ ‘ਤੇ ਮੌਜੂਦ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾ...
ਪੰਜਾਬ ਸਰਕਾਰ ਸ਼ਰਧਾਂਲੂਆ ਦੀਆਂ ਕਰ ਰਹੀ ਮਨੋਕਾਮਨਾਵਾਂ ਪੂਰੀ —ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਪੰਜਾਬ ਸਰਕਾਰ ਸ਼ਰਧਾਂਲੂਆ ਦੀਆਂ ਕਰ ਰਹੀ ਮਨੋਕਾਮਨਾਵਾਂ ਪੂਰੀ —ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

National, Politics, Punjab
ਫਾਜਿਲ਼ਕਾ, 18 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੀ ਮੁਹਿੰਮ ਜਾਰੀ ਹੈ। ਇੱਥੋ ਲਗਪਗ 45 ਸ਼ਰਧਾਲੂਆਂ ਨੂੰ ਲੈਕੇ ਪਿੰਡ ਨਵਾਂ ਸਲੇਮਸ਼ਾਹ ਤੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ, ਵਾਹਗਾ ਬਾਰਡਰ ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੀ ਭੇਂਟ ਕੀਤਾ ਗਿਆ| ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਖਾਸ ਕਰਕੇ ਬਜ਼ੁਰਗਾਂ ਨੂੰ ਵੱਡੀ ਸਹੁਲਤ ...