Shadow

Punjab

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

Punjab
ਸੰਗਰੂਰ, 16 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਪ੍ਰਗਤੀ ਦਾ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਉਨ੍ਹਾਂ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਹਾਇਕ ਕਮਿਸ਼ਨਰ ਕ੍ਰਿਪਾਲਵੀਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵੱਲ ਇੱਕ ਕ੍ਰਾਂਤੀਕਾਰੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਆਮ ਲੋਕਾਂ ਨੂੰ ਆਰਥਿਕ ਬੋਝ ਤੋਂ ਰਾਹਤ ਦਿੰਦਿਆਂ ਉਨ੍ਹਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ। ਡਾ. ਬਲਬੀਰ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

Punjab
ਬਰਨਾਲਾ, 16 ਫਰਵਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਓਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ 'ਤੇ ਕਾਰਡ ਬਣ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਓਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਅਤੇ ਅਪਰੇਸ਼ਨ ਬਿਲਕੁਲ ਮੁਫ਼ਤ ਹਨ। ਓਨ੍ਹਾਂ ਕਿਹਾ ਕਿ ਇਹ ...
ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

Punjab
ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ ਚੌਂਕ ਅਤੇ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਬੀਤੀ ਦੇਰ ਰਾਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਵਿਭਾਗ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਚੌਂਕ ਦੇ ਚੌੜੇ ਹੋਣ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਵੇਗਾ ਅਤੇ ਲੋਕਾਂ ਅਤੇ ਖਾਸਕਰਕੇ ਨੇੜਲੇ ਦੁਕਾਨਦਾਰਾਂ ਨੂੰ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਥੇ ਸੀਮਟਿੱਡ ਸੜਕ ਵੀ ਬਣਾਈ ਜਾ ਰਹੀ ਹੈ ਅਤੇ ਪੰਜ ਸਾਲ ਤੱਕ ਸਬੰਧਤ ਠੇਕੇਦਾਰ ਇਸ ਦੇ ਰੱਖ ਰਖਾਅ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨਾਂ ਕਿਹਾ ਕਿ ਮੇਰੀ ਹਮੇਸ਼ਾ ਕੋ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

Punjab
ਫਾਜ਼ਿਲਕਾ  16 ਫਰਵਰੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ | ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਅਨੇਕਾਂ ਕਾਰਵਾਈਆਂ ਕੀਤੀਆਂ ਹਨ| ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਨਸ਼ਿਆਂ ਦਾ ਲੱਕ ਤੋੜਨ ਲਈ ਮੈਦਾਨ ਵਿਚ ਜੁਟੀ ਹੋਈ ਹੈ| ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਹਨ, ਜੇਲ੍ਹਾਂ ਅੰਦਰ ਢਕਿਆ ਹੈ ਉਥੇ ਬੁਲਡੋਜਰ ਚਲਾ ਕੇ ਉਨ੍ਹਾਂ ਦੀਆਂ ਸੰਪਤੀਆਂ ਨੂੰ ਨਸ਼ਟ ਕੀਤਾ ਹੈ| ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਹੈ| ਇਸ ਤੋਂ ਇਲਾਵਾ ਸਰਕਾਰ ਦੇ ਨਾਲ ਪਿੰਡ ...
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

Punjab
ਚੰਡੀਗੜ੍ਹ, 16 ਫਰਵਰੀ:– ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ...
ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

Crime, Punjab
ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 571 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ। ...
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

Punjab
ਧੂਰੀ, 15 ਫਰਵਰੀ: ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ‘ਆਪ' ਮੁਖੀ ਨੇ ਮਹਾਸ਼ਿਵਰਾਤਰੀ ਨੂੰ ਭਾਰਤ ਦੀ ਪ੍ਰਾਚੀਨ ਅਧਿਆਤਮਿਕ ਪਰੰਪਰਾ ਵਾਲਾ ਤਿਉਹਾਰ ਦੱਸਿਆ ਅਤੇ ਪ੍ਰਾਰਥਨਾ ਕੀਤੀ ਕਿ ਭਗਵਾਨ ਭੋਲੇ ਨਾਥ ਦੀ ਕਿਰਪਾ ਹਮੇਸ਼ਾ ਹਰੇਕ ਨਾਗਰਿਕ 'ਤੇ ਬਣੀ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਉਣ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਤੱ...
ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

Punjab
ਹੁਸ਼ਿਆਰਪੁਰ, 15 ਫਰਵਰੀ:             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਫਰਵਰੀ ਨੂੰ ਆਯੋਜਿਤ ਹੋਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਸਟਾਰ ਨਾਈਟ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ  ਇਸੇ ਦਿਨ ਪੰਜਾਬੀ ਫਿਲਮ ‘ਬੰਬੂਘਾਟ-2’ ਦੀ ਸਟਾਰਕਾਸਟ ਵੀ ਵਿਸ਼ੇਸ਼ ਰੂਪ ਵਿਚ ਮੌਜੂਦ ਰਹੇਗੀ, ਜਿਸ ਵਿੱਚ ਸਿੰਮੀ ਚਾਹਲ, ਐਮੀ ਵਿਰਕ ਅਤੇ ਕਰਮਜੀਤ ਅਨਮੋਲ ਦਰਸ਼ਕਾਂ ਨਾਲ ਰੂ-ਬ-ਰੂ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਆਯੋਜਿਤ ਕਰਨਾ ਪ੍ਰਸ਼ਾਸਨ ਦੀ ਪਹਿਲਕਦਮੀ ਹੈ।             ਮ...
ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

Politics, Punjab
ਚੰਡੀਗੜ੍ਹ 14 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ 'ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀ...
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 14 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ 'ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ 'ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਲਗਭਗ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਜਦੋਂ ਮੈਂ ਲਗਭਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ। ਇਮਾਰਤ ਖਸਤਾ ਹਾਲਤ ਵਿੱਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ਵਿੱਚ ਰਹਿੰਦਾ ਸ...