ਪ੍ਰੋਜੈਕਟ ਸੰਪਰਕ ਦਾ ਮੰਤਵ ਨਸ਼ਿਆਂ ਦਾ ਖਾਤਮਾ, ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ – ਡੀਆਈਜੀ ਹਰਚਰਨ ਸਿੰਘ ਭੁੱਲਰ
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ ()
ਪ੍ਰੋਜੈਕਟ ਸੰਪਰਕ ਸਿਰਫ਼ ਨਸ਼ਿਆਂ ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ। ਇਸ ਲਈ ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਆਮ ਲੋਕ ਪੁਲਿਸ ਦੇ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕਰਵਾਏ ਗਏ ਪ੍ਰੋਗਾਰਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ ਪੁਲਿਸ ਦੇ ਕੈਂਪ ਲਗਾ ਕੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਹੋਲਾ ਮਹੱਲਾ ਮੌਕੇ ਸੰਗਤਾਂ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਮੁਕੰਮਲ ਨਾਸ਼ ਕਰਨ ਲਈ ਦ੍ਰਿੜ ਹੈ। ਉਨ੍ਹਾਂ ...








