ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ ਤਹਿਤ ਜਨਤਕ ਥਾਵਾਂ ’ਤੇ ਕਾਊਂਸਲਿੰਗ ਤੇ ਜਾਗਰੂਕਤਾ ਮੁਹਿੰਮ ਸ਼ੁਰੂ
ਹੁਸ਼ਿਆਰਪੁਰ, 10 ਫਰਵਰੀ: ਨਸ਼ਾ ਮੁਕਤ ਮਿਸ਼ਨ ਪੰਜਾਬ ਸਮਾਈਲ 2.0 ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਥਾਵਾਂ ’ਤੇ ਹੈਲਪ ਡੈਸਕਾਂ ਰਾਹੀਂ ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਮੁਹਿੰਮ ਤਹਿਤ ਅੱਜ ਸਥਾਨਕ ਸੇਵਾ ਕੇਂਦਰ ਅਤੇ ਐਸ.ਡੀ.ਐਮ. ਦਫ਼ਤਰ ਵਿਖੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਵਲੋਂ ਹੈਲਪ ਡੈਸਕ ਲਗਾ ਕੇ 200 ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਸੇਵਾ ਕੇਂਦਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਹੈਲਪ ਡੈਸਕ ਦੀ ਸ਼ੁਰੂਆਤ ਕਰਵਾਈ ਅਤੇ ਮੌਜੂਦ ਲੋਕਾਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਦੀ ਅਲਾਮਤ ਖਿਲਾਫ ਇਕਜੁੱਟ ਹੋ ਕੇ ਇਸ ਦੇ ਜੜੋਂ ਖਾਤਮੇ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੈਂਟਰ ਸਫਲਤਾਪੂਰਵਕ ਚੱਲ ਰਿਹਾ ਹੈ ਜਿਥੇ ਨਸ਼ਿਆਂ ਦੇ ਆਦੀ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਲਈ ਉਤਸ਼ਾਹਿਤ ਕ...








