ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ
ਚੰਡੀਗੜ੍ਹ, 9 ਫਰਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਰਾਜ ਦੇ ਆਰਥਿਕਤਾ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ।
ਇਕ ਮਹੱਤਵਪੂਰਨ ਪਹਿਲਕਦਮੀ ਕਿਸਾਨ ਭਵਨ, ਚੰਡੀਗੜ੍ਹ ਵਿਖੇ 'ਸਿਲਕ ਮਾਰਕ ਐਕਸਪੋ 2024' ਦਾ ਆਯੋਜਨ ਕਰਨਾ ਸੀ। ਮੰਤਰੀ ਮੋਹਿੰਦਰ ਭਗਤ ਦੁਆਰਾ ਉਦਘਾਟਨ ਕੀਤੇ ਗਏ ਇਸ ਸਮਾਗਮ ਨੇ ਰੇਸ਼ਮ ਦੀ ਖੇਤੀ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਦਰਸਾਇਆ ਅਤੇ ਦੇਸ਼ ਭਰ ਦੇ ਕਾਰੀਗਰਾਂ ਅਤੇ ਵਪਾਰੀਆਂ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ। ਇਸ ਮੌਕੇ ਮੰਤਰੀ ਨੇ "ਪੰਜਾਬ ਵਿੱਚ ਰੇਸ਼ਮ ਦੀ ਖੇਤੀ ਦੀ ਸਫ਼ਰ" ਸਿਰਲੇਖ ਵਾਲਾ ਇੱਕ ਬਰੋਸ਼ਰ ਵੀ ਜਾਰੀ ਕੀਤਾ ਜਿਸ ਵਿੱਚ ਇਸ ਖੇਤਰ ਦੇ ਵਿਕਾਸ ਅਤੇ ਪ੍ਰਾਪਤੀਆਂ ਨੂੰ ਦਰਸਾਈਆਂ ਗਈਆਂ ਸਨ।
ਮੰਤਰੀ ਮੋਹਿੰਦਰ ਭਗਤ ਨੇ ਰ...








