ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 5 ਫਰਵਰੀ:
ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ ਪੁੱਤਰ ਡਾ. ਸਿਧਾਂਤ ਲੋਚਵ ਅਤੇ ਡਾ. ਨਿਸ਼ਾਂਤ ਲੋਚਵ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਇੱਥੇ ਸੈਕਟਰ-17 ਸਥਿਤ ਕਨਵੇਅਰ ਦਫ਼ਤਰ ਪਹੁੰਚੇ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਉੱਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਡਾ. ਸੁੱਖੀ ਨੇ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ‘ਤੇ ਖਰੇ ਉਤਰਨ ਦਾ ਅਹਿਦ ਲਿਆ ਅਤੇ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਾਰਪੋਰੇਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਨੂੰ ਤਰਜੀਹ ਦੇਣ 'ਤੇ ਵੀ ਜ਼ੋਰ ਦਿੱਤ...








