ਡਿਪਟੀ ਕਮਿਸ਼ਨਰ ਵੱਲੋਂ ਗ੍ਰਾਮ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੀ ਹਦਾਇਤ
ਫ਼ਰੀਦਕੋਟ 5 ਫਰਵਰੀ 2025 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਿਲ੍ਹੇ ਦੀਆਂ ਸਮੂਹ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਕਿ ਮਹਾਤਮਾ ਗਾਂਧੀ ਨਰੇਗਾ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਸਕੀਮ ਚਾਲੂ ਹੋਣ ਅਤੇ ਕੈਲੰਡਰ ਜਾਰੀ ਹੋਣ ਦੀ ਮਿਤੀ ਤੱਕ ਦਾ ਸੋਸ਼ਲ ਆਡਿਟ ਜਲਦ ਤੋਂ ਜਲਦ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਆਡਿਟ ਟੀਮਾਂ ਗ੍ਰਾਮ ਪੰਚਾਇਤ ਦੇ ਆਡਿਟ ਕਰਨ ਲਈ ਪਿੰਡਾਂ ਵਿਚ ਜਾਣਗੀਆਂ।
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਮਹਾਤਮਾ ਗਾਂਧੀ ਨਰੇਗਾ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਦੇ ਸਮੁੱਚੇ ਸਟਾਫ ਸਮੇਤ ਏ.ਪੀ.ਓ, ਜੇ.ਈ, ਟੀ.ਏ.ਜੀ.ਆਰ.ਐਸ ਵੱਲੋਂ ਸੋਸਲ ਆਡਿਟ ਟੀਮ ਨਾਲ ਸਹਿਯੋਗ ਅਤੇ ਸਮੇਂ ਸਿਰ ਸਮੁੱਚਾ ਰਿਕਾਰਡ ਪੇਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਆਡਿਟ ਦੌਰਾਨ ਕੀਤੇ ਗਏ ਕੰਮਾਂ ਦੀ ਸਬੰਧਿਤ ਸਕੀਮ ਦੇ ਸਟਾਫ ਵਲੋ ਫਿਜੀਕਲ ਵੈਰੀਫਿਕੇਸ਼ਨ/ਮਿਣਤੀ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਸਬੰਧਤ ਸਕੀਮਾਂ ਦੀਆਂ ਭਾਰਤ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ ਅਨੁਸਾਰ ਗ੍ਰਾਮ ਸਭਾ ਦੌਰਾਨ ਸਬੰਧਿਤ ਅਧਿਕਾਰੀ/...








