ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ
*ਅੰਮ੍ਰਿਤਸਰ, 15 ਜਨਵਰੀ*:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾਰ ਸਾਹਿ...








