Wednesday, March 11
Shadow

Punjab

ਹੀਨਾ ਦੇਵੀ  ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਹੀਨਾ ਦੇਵੀ ਨੇ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

National, Politics, Punjab
ਹੁਸ਼ਿਆਰਪੁਰ, 14 ਜਨਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਹੀਨਾ ਦੇਵੀ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੀ ਮਾਤਾ ਸਵਰਗੀ ਜੋਗਿੰਦਰਾ ਦੇਵੀ  ਦੀ ਯਾਦ ਵਿੱਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਵਾਈਸ ਚੇਅਰਮੈਨ, ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਵੀ ਮੌਜੂਦ ਸਨ। ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਵੱ...
ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ

ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ

National, Politics, Punjab
ਸੰਗਰੂਰ, 14 ਜਨਵਰੀ (000) - ਜ਼ਿਲ੍ਹਾ ਸੰਗਰੂਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਅੰਨਪ੍ਰਾਸ਼ਨ ਦਿਵਸ ਮਨਾਇਆ ਗਿਆ। ਇਸ ਦਿਨ 6 ਮਹੀਨੇ ਦੀ ਉਮਰ ਪੂਰੀ ਕਰ ਚੁੱਕੇ ਨੰਨ੍ਹੇ ਬੱਚਿਆਂ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਪਹਿਲੀ ਵਾਰ ਉਪਰਾਂਤ ਪੌਸ਼ਟਿਕ ਆਹਾਰ ਦੀ ਸ਼ੁਰੂਆਤ ਕਰਵਾਉਣ ਦੇ ਮਹੱਤਵ ਬਾਰੇ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਰਤਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਵਿਸਥਾਰ ਨਾਲ ਸਮਝਾਇਆ ਗਿਆ ਕਿ ਬੱਚੇ ਦੇ ਪਹਿਲੇ 1000 ਦਿਨ (ਗਰਭ ਅਵਸਥਾ ਤੋਂ 2 ਸਾਲ ਤੱਕ) ਉਸ ਦੀ ਸਰੀਰਕ, ਮਾਨਸਿਕ ਅਤੇ ਬੁੱਧੀਕ ਵਿਕਾਸ ਲਈ ਬਹੁਤ ਹੀ ਮਹੱਤਵਪੂਰਨ ਹੁੰਦੇ ਹਨ। 6 ਮਹੀਨੇ ਦੀ ਉਮਰ ਤੋਂ ਬਾਅਦ ਕੇਵਲ ਮਾਂ ਦਾ ਦੁੱਧ ਬੱਚੇ ਦੀਆਂ ਪੌਸ਼ਟਿਕ ਜ਼ਰੂਰਤਾਂ ਪੂਰੀਆਂ ਕਰਨ ਲਈ ਕਾਫ਼ੀ ਨਹੀਂ ਰਹਿੰਦਾ, ਇਸ ਲਈ ਉਪਰਾਂਤ ਆਹਾਰ ਦੀ ਸ਼ੁਰੂਆਤ ਕਰਨੀ ਲਾਜ਼ਮੀ ਹੁੰਦੀ ਹੈ। ਆਂਗਣਵਾੜੀ ਕੇਂਦਰਾਂ ਵਿੱਚ ਮਾਵਾਂ ਨੂੰ ਘਰੇਲੂ ਤੌਰ ‘ਤੇ ਆਸਾਨੀ ਨਾਲ ਤਿਆਰ ਹੋ ਸਕਣ ਵਾਲੇ ਪੌਸ਼ਟਿਕ ਭੋਜਨ ਜਿਵੇਂ ਕਿ ਦਲੀਏ, ਸਬਜ਼ੀਆਂ ਵਾਲੀ ਖਿਚੜੀ, ਦਾ...
ਵਿਧਾਇਕ ਅਮਰਗੜ੍ਹ  ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

ਵਿਧਾਇਕ ਅਮਰਗੜ੍ਹ ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

National, Politics, Punjab
ਮਾਲੇਰਕੋਟਲਾ, 14 ਜਨਵਰੀ: ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ। ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ ਫਸਲ ਵਿਭਿੰਨਤਾ ਅਪਣਾ ਕੇ ਅਜਿਹੇ ਤਜਰਬੇ ਕਰੇ ਅਤੇ ਹੌਲੀ-ਹੌਲੀ ਇਸ ਖੇਤਰਫਲ ਨੂੰ ਵਧਾਏ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ। ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਫਸਲ ਵਿਭਿੰਨਤਾ ਨਾਲ ਜਿੱਥੇ ਪਾਣੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਂਦੀ ਹੈ, ਉੱਥੇ ਹੀ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਆਉਣ ਵ...
ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 14 ਜਨਵਰੀ 2026: ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ ਸਥਾਨਾਂ ਦੀ ਨਿਲਾਮੀ ਕਰੇਗੀ, ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ, 2026 ਤੱਕ ਹੈ। ਆਨਲਾਈਨ ਨੀਲਾਮੀ ਲਈ ਪੇਸ਼ ਕੀਤਾ ਗਈਆਂ ਪ੍ਰਾਪਰਟੀਆਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਲਈ ਜ਼ਮੀਨ ਉਪਲੱਬਧ ਹੈ, ਜੋ ਭਗਵੰਤ ਮਾਨ ਸਰਕਾਰ ਦੀ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ, ਸਮੁੱਚੀ ਪਾਰਦਰਸ਼ਤਾ ਲਾਗੂ ਕਰਨ ਅਤੇ ਘਰ ਖਰੀਦਦਾਰਾਂ, ਉੱਦਮੀਆਂ ਅਤੇ ਸੰਸਥਾਗਤ ਨਿਵੇਸ਼ਕਾਂ ਦੁਆਰਾ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕ-ਪੱਖੀ ਨੀਤੀਆਂ ਦਾ ਲਾਭ ਉਠਾਉਣ ਦੀ ਰਣਨੀਤੀ ਨੂੰ ਦਰਸਾਉਂਦੀ ਹੈ। ਪੰਜਾਬ ਦੇ ਮਕਾਨ ਉਸਾਰੀ ਅਤੇ ਸ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

National, Politics, Punjab
ਚੰਡੀਗੜ੍ਹ, 14 ਜਨਵਰੀ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ ਯੋਗਤਾ, ਵਫ਼ਾਦਾਰੀ, ਲਗਨ ਅਤੇ ਸੁਹਿਰਦਤਾ ਨਾਲ ਆਪਣੇ ਕਰਤੱਵਾਂ ਦੀ ਪਾਲਣਾ ਕਰਨਗੇ। ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਆਈਏਐਸ, ਹੋਰ ਪਤਵੰਤੇ ਅਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।...
ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 14 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ 'ਸਾਡੇ ਬਜ਼ੁਰਗ, ਸਾਡਾ ਮਾਣ' ਰਾਜ ਪੱਧਰੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸਦਾ ਉਦੇਸ਼ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਹੈ। ਜਨਤਕ ਹਿੱਤ ਵਿੱਚ ਅਗਾਊਂ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ, ਕਾਨੂੰਨੀ ਜਾਗਰੂਕਤਾ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਵਿੱਤੀ ਸਾਲ 2025-26 ਲਈ ਸੀਨੀਅਰ ਨਾਗਰਿਕਾਂ ...
ਮਾਘੀ ਦੇ ਪਵਿੱਤਰ ਦਿਹਾੜੇ ਤੋ ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਨਾਲ ਸੁਰੂ ਕੀਤੀ ਜਾਵੇਗੀ- ਹਰਜੋਤ ਸਿੰਘ ਬੈਂਸ

ਮਾਘੀ ਦੇ ਪਵਿੱਤਰ ਦਿਹਾੜੇ ਤੋ ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਨਾਲ ਸੁਰੂ ਕੀਤੀ ਜਾਵੇਗੀ- ਹਰਜੋਤ ਸਿੰਘ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 14 ਜਨਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਮਾਘੀ ਦੇ ਪਾਵਨ ਤੇ ਪਵਿੱਤਰ ਦਿਹਾੜੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਮੁੱਚੀ ਲੋਕਾਈ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ 40 ਮੁਕਤਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਘੀ ਦਾ ਦਿਹਾੜਾ ਸਿੱਖ ਇਤਿਹਾਸ ਵਿੱਚ ਅਤਿਅੰਤ ਮਹੱਤਵਪੂਰਨ ਹੈ।       ਸ.ਬੈਂਸ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਅਨੁਸਾਰ ਮਾਘ ਮਹੀਨੇ ਦੀ ਸ਼ੁਰੂਆਤ ਨਾਲ ਨਾਮ ਦੀ ਮਹਿਮਾ ਕਈ ਗੁਣਾ ਵੱਧ ਜਾਂਦੀ ਹੈ। ਉਨ੍ਹਾਂ ਨੇ ਸਾਰੀਆਂ ਸੰਗਤਾਂ ਨੂੰ ਮਾਘੀ ਅਤੇ ਮਕਰ ਸੰਕਰਾਂਤੀ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੀ ਕਿਰਪਾ ਸਾਰੇ ਪੰਜਾਬ, ਦੇਸ਼ ਅਤੇ ਦੁਨੀਆ ਉੱਤੇ ਬਣਾਈ ਰੱਖਣ। ਇਸ ਦੇ ਨਾਲ ਹੀ ਮਾਤਾ ਨੈਣਾ ਦੇਵੀ ਜੀ ਦੀ ਕਿਰਪਾ ਦੀ ਵੀ ਕਾਮਨਾ ਕੀਤੀ।      ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਨਾਲ ਅੱਜ ਅਸੀ...
ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ

ਵਿਧਾਇਕ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਪੱਕੇ ਮਕਾਨ ਬਣਾਉਣ ਲਈ ਵੰਡੇ

National, Politics, Punjab
ਬਟਾਲਾ, 14 ਜਨਵਰੀ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਲਾਭ ਪੁਜਦਾ ਕਰਦਿਆਂ ਕੱਚੇ ਮਕਾਨਾਂ ਵਾਲੇ 269 ਲਾਭਪਾਤਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਦੇ ਸਰਟੀਫਿਕੇਟ ਵੰਡੇ। ਇਸ ਸਬੰਧੀ ਕਰਵਾਏ ਸਮਾਗਮ ਵਿਚ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਬਟਾਲਾ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਮਾਸਟਰ ਤਿਲਕ ਰਾਜ, ਭੁਪਿੰਦਰ ਸਿੰਘ ਅਤੇ ਪਾਰਟੀ ਦੇ ਵਲੰਟੀਅਰ ਆਦਿ ਹਾਜ਼ਰ ਹਨ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ 24 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਵਿਕਾਸ ਕੰਮਾਂ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਜਦ ਹਲਕੇ ਤੋਂ ਬਾਹਰ ਹੁੰਦੇ ਤਾਂ ਉਨ੍ਹਾਂ ਦਾ ਧਿਆਨ ਮਗਰ ਲੋਕਾਂ ਵੱਲ ਹੀ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਸਾਡੀ ਸਾਰੀ ਟੀਮ ਦੀ ਡਿਊਟੀ  ਲਗਾਈ ਸੀ ਕਿ ਲੋੜਵੰਦ ਪਰਿਵਾਰਾਂ ਨੂੰ ਪੱਕੇ ਮ...
ਵਿਦਿਅਕ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਰਕਾਰ ਦੀ ਪਹਿਲ – ਸਪੀਕਰ ਸੰਧਵਾਂ

ਵਿਦਿਅਕ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਸਰਕਾਰ ਦੀ ਪਹਿਲ – ਸਪੀਕਰ ਸੰਧਵਾਂ

National, Politics, Punjab
ਫ਼ਰੀਦਕੋਟ, 14 ਜਨਵਰੀ 2026: ਵਿਦਿਅਕ ਖੇਤਰ ਵਿੱਚ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮਾਣ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਵਾੜਾ ਦਰਾਕਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਸੁਖਪਿੰਦਰ ਸਿੰਘ ਦੀ ਰਾਸ਼ਟਰੀ ਯੁਵਾ ਸੰਵਾਦ’ ਲਈ ਰਾਸ਼ਟਰੀ ਮੰਚ ’ਤੇ ਜ਼ਿਲ੍ਹਾ ਫ਼ਰੀਦਕੋਟ ਤੋਂ ਇਕਲੌਤੇ ਵਿਦਿਆਰਥੀ ਵਜੋਂ ਚੋਣ ਹੋਣ ਤੇ ਉਸ ਦੀ ਵਿਸ਼ੇਸ਼ ਉਪਲਬਧੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਵਿਦਿਆਰਥੀ ਸੁਖਪਿੰਦਰ ਸਿੰਘ ਦੀ ‘ਰਾਸ਼ਟਰੀ ਯੁਵਾ ਸੰਵਾਦ’ ਲਈ ਰਾਸ਼ਟਰੀ ਮੰਚ ’ਤੇ ਜ਼ਿਲ੍ਹਾ ਫ਼ਰੀਦਕੋਟ ਤੋਂ ਇਕਲੌਤੇ ਵਿਦਿਆਰਥੀ ਵਜੋਂ ਚੋਣ ਹੋਣਾ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਵਿਦਿਆਰਥੀ ਸੁਖਪਿੰਦਰ ਸਿੰਘ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਵਿਦਿਅਕ ਖੇਤਰ ਵਿੱਚ ਬੁਲੰਦੀਆਂ ਛੂਹ ਰਹੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਨਾ ਉਨ੍ਹਾਂ ਦੀ ਸੋਚ ਅਤੇ ਸੰਕਲਪ ਦਾ ਅਟੂਟ ਹਿੱਸਾ ਹੈ। ਉਨ੍ਹਾਂ ਦੱ...
ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਤੋਂ ਮਾਘੀ ਮੇਲੇ ਲਈ ਵਿਸ਼ੇਸ਼ ਬੱਸਾਂ ਕੀਤੀਆਂ ਰਵਾਨਾ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 14 ਜਨਵਰੀ: ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ, ਗੜ੍ਹਸ਼ੰਕਰ ਤੋਂ ਵਿਸ਼ੇਸ਼ ਬੱਸਾਂ ਨੂੰ ਰਸਮੀ ਤੌਰ ‘ਤੇ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਬੱਸਾਂ ਮਾਘੀ ਮੇਲੇ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਹਨ, ਤਾਂ ਜੋ ਯਾਤਰੀਆਂ ਨੂੰ ਆਸਾਨ, ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮਾਘੀ ਮੇਲਾ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ, ਜੋ ਸਾਡੀ ਸ਼ਹੀਦੀ ਪ੍ਰੰਪਰਾ ਅਤੇ ਇਤਿਹਾਸ ਜੁੜਿਆ ਹੋਇਆ ਹੈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਨਤਮਸਤਕ ਹੋਣ ਆਉਂਦੇ ਹਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇ। ਡਿਪਟੀ ਸਪੀਕਰ ਰੌੜੀ ਨੇ ਦੱਸ...