Shadow

Punjab

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

Punjab
*ਚੰਡੀਗੜ੍ਹ,10 ਫ਼ਰਵਰੀ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ 'ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ ਮੀਟਿੰਗ ਦੌਰਾਨ ‘‘ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਵਾੜਿਆਂਵਾਲੀ ਖੇਤਰ ਵਿੱਚ ਪੋਟਾਸ਼ ਲਈ ਖੋਜ ਸਰਵੇਖਣ ਜੀ-4’’ ਸਿਰਲੇਖ ਵਾਲੇ ਨਵੇਂ ਖੋਜ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਪ੍ਰਾਜੈਕਟ ਮਿਨਰਲ ਐਕਸਪਲੋਰੇਸ਼ਨ ਐਂਡ ਕੰਸਲਟੈਂਸੀ ਲਿਮਟਿਡ ਵੱਲੋਂ 21 ਮਹੀਨਿਆਂ ਦੀ ਮਿਆਦ ਅੰਦਰ 1903.11 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ 48.0 ਵਰਗ ਕਿਲੋਮੀਟਰ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਯੋਜਨਾ ਅਨੁਸਾਰ 9 ਮਹੀਨਿਆਂ ਬਾਅਦ ਪ੍ਰਾਜੈਕਟ ਦੀ ਸਮੀਖਿਆ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ 3200 ਮੀਟਰ ਦੇ ਗਰਿੱਡ ਅੰਤ...
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

Punjab
ਅੰਮ੍ਰਿਤਸਰ, 10 ਫਰਵਰੀ   -ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ, ਕਰਨਲ ਸੁਮਿਤ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਡੀ.ਐੱਮ. ਸ. ਮਨਕੰਵਲ ਸਿੰਘ ਚਾਹਲ, ਕਰਨਲ ਹਰਿੰਦਰ ਸਿੰਘ, ਕਰਨਲ ਕੁਲਦੀਪ ਸਿੰਘ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

Punjab
ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਿੱਖਿਆ ਦੀ ਗੁਣਵੱਤਾ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਵਿਦਿਆਰਥੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ। ਸਕੂਲ ਦਾ ਵਿਆਪਕ ਦੌਰਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਸ. ਬੈਂਸ ਨੇ ਇਸ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ-ਆਧੁਨਿਕ ਇਨਡੋਰ ਸਪੋ...
ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ: ਜਸਵੀਰ ਸਿੰਘ ਗੜ੍ਹੀ

ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ: ਜਸਵੀਰ ਸਿੰਘ ਗੜ੍ਹੀ

Punjab
ਚੰਡੀਗੜ੍ਹ, 10 ਫਰਵਰੀ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਸੈਕਟਰ 8 ਅਤੇ ਸੈਕਟਰ 39 ਦੇ ਨਿਵਾਸ ਅਸਥਾਨ ਦੇ ਘਰੇਲੂ ਮੁਲਾਜ਼ਮਾਂ ਵੱਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ।  ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਜਾਤੀ ਸੂਚਿਕ ਟਿੱਪਣੀ ਬਾਬਤ ਐਸ.ਸੀ. ਕਮਿਸ਼ਨ ਵੱਲੋਂ ਲਏ ਗਏ ਸੂ ਮੋਟੋ ਨੋਟਿਸ ਦੀ ਤਾਮੀਲ ਕਰਵਾਉਣ ਲਈ ਕਮਿਸ਼ਨ ਦਾ ਮੁਲਾਜ਼ਮ ਦੋ ਵਾਰ ਵਿਰੋਧੀ ਧਿਰ ਦੇ ਆਗੂ ਦੇ ਘਰ ਜਾ ਚੁੱਕਾ ਹੈ। ਸ. ਗੜ੍ਹੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਤਰਨ ਤਾਰਨ ਇਲੈਕਸ਼ਨ ਦੌਰਾਨ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਹੁਣ ਫਿਰ 90 ਦਿਨਾਂ ਦੇ ਵਿੱਚ ਵਿੱਚ ਇੱਕ ਹੋਰ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਇਸ ਬਿਆਨ ਰਾਹੀਂ ਜਿੱਥੇ ਆਪਣੀ ਜਗੀਰੂ ਸੋਚ ਦਾ ਪ੍ਰਗਟਾਵਾ ਕੀਤਾ ਹੈ ਉੱ...
ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

Punjab
ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ। ਇਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਮੁਖਾਤਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਲੋਕ ਭਲਾਈ ਵਾਲੀ ਇਸ ਪ੍ਰਮੁੱਖ ਸਕੀਮ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਪੰਜਾਬ ਦੇ ਹਰੇਕ ਨਾਗਰਿਕ ਖਾਸ ਤੌਰ ਉਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਕੈਸ਼ਲੈੱਸ ਇਲਾਜ ਕਰਵਾਉਣ ਤੱਕ ਸਿੱਧੀ ਪਹੁੰਚ ਹੋ ਸਕੇ।” ਇਸ ਪਹਿਲਕਦਮੀ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਦੇ ਤਹਿਤ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾਉਣ ਦਾ ਹੱਕਦਾਰ ਹੈ।” ਇਸ ਨੂੰ ਇਤਿਹਾਸਕ ਪ੍ਰਾਪਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ...
ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

Punjab
ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਫੈਸਲਾਕੁੰਨ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਭਰ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਮੁੱਖੀ ਉਪਾਅ ਲਾਗੂ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਪੰਜਾਬ ਭਵਨ ਵਿਖੇ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ ਚੇਅਰਪਰਸਨਾਜ ਨਾਲ ਪਹਿਲੀ ਅਧਿਕਾਰਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਜੀਤ ਕੌਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਭਲਾਈ ਬੋਰਡਾਂ ਨੂੰ ਸਰਗਰਮੀ, ਜ਼ਿੰਮੇਵਾਰੀ ਅਤੇ ਸਰਕਾਰ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।  ਉਨ੍ਹਾਂ ਨੇ ਚੇਅਰਪਰਸਨਾਜ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਭਾਈਚਾਰਿਆਂ ਦੇ ਮੁੱਦਿਆਂ, ਮੰਗਾਂ ਅਤੇ ਤਰਜੀਹਾਂ ਦੀ ਯੋਜਨਾਬੱਧ ਢੰਗ ਨਾਲ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਕਾਰਵਾਈ ਰਾਹੀਂ ਹੱਲ ਕੀਤਾ ਜਾਵੇ। ਮੀਟਿੰਗ ਦੌਰਾਨ ਕੈਬ...
ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

Crime, Punjab
ਚੰਡੀਗੜ੍ਹ, 9 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਸਿਰਤੋੜ ਕੋਸ਼ਿਸ਼ ਕੀਤੀ  ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ। ਇਸ ਸਬੰਧੀ ਹੋਰ ਵੇਰਵੇ ਸਾਂਝ ਕਰਦਿਆਂ ਉਨ੍ਹਾ...
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਚੰਡੀਗੜ੍ਹ 9 ਫਰਵਰੀ, 2026:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ।  ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।  ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਚੰਡੀਗੜ੍ਹ 9 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ...
’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 9 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ...
4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 9 ਫਰਵਰੀ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ  4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਦੇ ਲਾਗੂ ਕਰਨ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ 4ਜੀ/5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। ਚੇਅਰਮੈਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰਾਜਪਾਲ ਸਿੰਘ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਜ਼ਿਲ੍ਹਾ ਪੁਲਿਸ ਯੂਨਿਟਾਂ ਨਾਲ ਮਿਲ ਕੇ ਕੰਮ ਕੀਤਾ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ ਅਤੇ ਚੋਰੀ ਹੋਏ ਸਾਜ਼ੋ-ਸਾਮਾਨ ਦੀ  ਬਰਾਮਦਗੀ ਕੀਤੀ ਜਾ ਸਕੇ। ਇਸ ਸਬੰਧੀ ਵੇਰਵੇ ਸ...