ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 24 ਜਨਵਰੀ:
ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ।
ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ ਕਿਹਾ ਕਿ ਝੋਨੇ ਦੇ ਸੀਜਨ ਦੌ...








