ਜ਼ਿਲ੍ਹਾ ਚੋਣ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ
ਮੋਗਾ, 22 ਜਨਵਰੀ,
ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਜਿਸਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ ਦੇ ਸੰਬੰਧ ਵਿੱਚ ਇੱਕ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਡੀ.ਐਮ. ਕਾਲਜ ਮੋਗਾ ਵਿੱਚ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਵਿਸ਼ਾ ਸੀ ਕਿ ਸ਼ਹਿਰੀ ਵੋਟਰ ਵੋਟਾਂ ਪਾਉਣ ਵਿੱਚ ਰੁਚੀ ਕਿਉਂ ਨਹੀਂ ਦਿਖਾਉਂਦੇ ਤੇ ਇਸ ਸਮੱਸਿਆ ਦਾ ਨਿਵਾਰਣ ਕਿਵੇਂ ਕੀਤਾ ਜਾ ਸਕਦਾ ਹੈ। ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਇਸ ਵਿਸ਼ੇ ਨੂੰ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤਾ ਅਤੇ ਹਾਜ਼ਰੀਨ ਨੂੰ ਇਹ ਸੋਚਣ ਤੇ ਮਜਬੂਰ ਕਰ ਦਿੱਤਾ ਕਿ ਸਾਨੂੰ ਵੋਟ ਜਰੂਰ ਪਾਉਣੀ ਚਾਹੀਦੀ ਹੈ ਤਾਂ ਹੀ ਇੱਕ ਵਧੀਆ ਭਾਰਤ ਸਿਰਜਿਆ ਜਾ ਸਕਦਾ ਹੈ। ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਛੁੱਟੀ ਹੋਣ ਦਾ ਮਤਲਬ ਘੁੰਮਣ ਜਾਣਾ ਨਹੀਂ ਹੈ ਬਲਕਿ ਸਾਨੂੰ ਵੋਟ ਪਾਉਣ ਜਾਣਾ ਚਾਹੀਦਾ ਹੈ ।
ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ...








