ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼
ਚੰਡੀਗੜ੍ਹ, 13 ਜਨਵਰੀ
ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਵੱਡੇ ਨਾਗਰਿਕ ਕੇਂਦਰਿਤ ਸੁਧਾਰ ਪੇਸ਼ ਕੀਤੇ ਹਨ। ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਦੇ ਨਿਰਦੇਸ਼ਾਂ `ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਸਹਿਕਾਰੀ ਹਾਊਸਿੰਗ ਜਾਇਦਾਦਾਂ ਦੀ ਰਜਿਸਟਰੇਸ਼ਨ ਨੂੰ ਕਿਫ਼ਾਇਤੀ, ਸੁਰੱਖਿਅਤ ਅਤੇ ਕਾਨੂੰਨੀ ਤੌਰ `ਤੇ ਮਜ਼ਬੂਤ ਬਣਾਉਣ ਲਈ ਵਿਆਪਕ ਢਾਂਚੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ-ਨਾਲ ਸੂਬੇ ਲਈ ਸਟੈਂਪ ਡਿਊਟੀ ਦੀ ਜਾਇਜ਼ ਵਸੂਲੀ ਨੂੰ ਯਕੀਨੀ ਬਣਾਇਆ ਹੈ।
ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਤਬਾਦਲੇ ਨੂੰ ਕਾਨੂੰਨੀ ਰੂਪ ਦੇਣ ਲਈ ਦੂਰਗਾਮੀ ਕਦਮ ਚੁੱਕੇ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਸੁਸਾਇਟੀਆਂ ਦਹਾ...








