Shadow

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Punjab
ਮੁੰਬਈ, 3 ਫਰਵਰੀ 2026: ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਸ਼ਵ ਦੀ ਉੱਘੀ ਕੰਪਨੀ ਹਿੰਦੂਜਾ ਗਰੁੱਪ ਨਾਲ ਕੀਤੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਕੰਪਨੀ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਪੰਜਾਬ ਨੂੰ ਇੱਕ ਸਥਿਰ, ਭਵਿੱਖ ਲਈ ਤਿਆਰ ਅਤੇ ਕਾਰੋਬਾਰ-ਅਨੁਕੂਲ ਸਥਾਨ ਵਜੋਂ ਪੇਸ਼ ਕਰਦਿਆਂ, ਮੁੱਖ ਮੰਤਰੀ ਨੇ ਸੂਬੇ ਦੇ ਵਿਕਸਤ ਹੋ ਰਹੇ ਉਦਯੋਗਿਕ ਖੇਤਰ, ਨੀਤੀਗਤ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਉਜਾਗਰ ਕੀਤਾ, ਜਿਸ ਸਦਕਾ ਮਾਰਚ 2022 ਤੋਂ ਹੁਣ ਤੱਕ 1.5 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਅਤੇ ਇਲੈਕਟ੍ਰਿਕ ਗਤੀਸ਼ੀਲਤਾ ਤੋਂ ਲੈ ਕੇ ਡਿਜੀਟਲ ਸੇਵਾਵਾਂ ਤੱਕ ਦੇ ਖੇਤਰਾਂ ਦੇ ਵਿਸਥਾਰ ਦਾ ਸਪਸ਼ਟ ਰੋਡਮੈਪ ਤਿਆਰ ਵਿੱਚ ਮਦਦ ਮਿਲੀ। ਮੀਟਿੰਗ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨਿਵੇਸ਼ ਦੇ ਦ੍ਰਿਸ਼ਟੀਕੋਣ ਤੋਂ ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਸੂਬਾ ਹੈ ਕਿਉਂਕਿ ਇਥੇ ਬੁਨਿਆ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

Punjab
ਚੰਡੀਗੜ੍ਹ, 3 ਫਰਵਰੀ:– ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ 'ਤੇ ਚੱਲ ਰਹੀ ਸ਼੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸਬੰਧੀ ਆਈਆਂ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਦਸਮੇਸ਼ ਅਕੈਡਮੀ ਵਿੱਚ ਵਿੱਤੀ ਬੇਨਿਯਮੀਆਂ, ਪ੍ਰਬੰਧਨ ਵਿਚਲੀਆਂ ਗੜਬੜੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਖਾਮੀਆਂ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਲਈ ਕਿਹਾ ਹੈ। ਸਿੱਖਿਆ ਮੰਤਰੀ ਨੇ ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.), ਰੂਪਨਗਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਬਾਅਦ ਸਾਹਮਣੇ ਆਈਆਂ ਅਹਿਮ ਖਾਮੀਆਂ ਉਪਰੰਤ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਟਰੱਸਟ ਦੇ ਫੰਡਾਂ ਵਿੱਚ ਕਥਿਤ ਗਬਨ, ਸੰਸਥਾ ਦੀ ਜਾਇਦਾਦ ਦੀ ਦੁਰਵਰਤੋਂ ਅਤੇ ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

National, Politics, Punjab
ਬਰਨਾਲਾ, 3 ਫਰਵਰੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਕੈਂਪ ਲਾਏ ਗਏ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 19 ਥਾਵਾਂ 'ਤੇ ਕੈਂਪ ਲਾਏ ਗਏ। ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਐੱਸਡੀਐਮਜ਼ ਅਤੇ ਹੋਰ ਅਧਿਕਾਰੀਆਂ ਵਲੋਂ ਸਬ ਡਿਵੀਜ਼ਨਾਂ ਵਿੱਚ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਭਲਕੇ ਵੀ ਇਨ੍ਹਾਂ ਥਾਵਾਂ 'ਤੇ ਕੈਂਪ ਜਾਰੀ ਰਹਿਣਗੇ। ਓਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਕੀ ਪਿੰਡਾਂ ਅਤੇ ਵਾਰਡਾਂ ਵਿੱਚ ਵੀ ਕੈਂਪ ਲਾਏ ਜਾਣਗੇ।...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

Punjab
*ਚੰਡੀਗੜ੍ਹ, 3 ਫ਼ਰਵਰੀ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੇ ਵਡੇਰੇ ਯਤਨਾਂ ਦਾ ਹਿੱਸਾ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭਾਗ ਨਾਲ ਸਬੰਧ...
ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਨੀਅਤ ਨਾਲ ਕੰਮ ਕਰ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਾਲ ਵਿਆਹ ਦੇ 111 ਮਾਮਲੇ ਸਮੇਂ ਸਿਰ ਰੋਕੇ ਗਏ ਹਨ, ਜੋ ਕਿ ਮਾਨ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਵਾਰ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ 5, ਬਰਨਾਲਾ 1, ਬਠਿੰਡਾ 9, ਫਤਿਹਗੜ੍ਹ ਸਾਹਿਬ 4, ਫਿਰੋਜ਼ਪੁਰ 4, ਫਾਜ਼ਿਲਕਾ 18, ਫਰੀਦਕੋਟ 3, ਗੁਰਦਾਸਪੁਰ 8, ਹੁਸ਼ਿਆਰਪੁਰ 1, ਜਲੰਧਰ 2, ਲੁਧਿਆਣਾ 3, ਕਪੂਰਥਲਾ 5, ਮਾਨਸਾ 8, ਮੋਗਾ 12, ਮੁਕਤਸਰ ਸਾਹਿਬ 5, ਪਟਿਆਲਾ 4, ਪਠਾਨਕੋਟ 2, ਰੋਪੜ 1...
ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ, ਭਾਰਤ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਵਰਕਸ਼ਾਪ ਦੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਗਟਾਏ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਨੈੱਟਵਰਕ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਕਿਤੇ ਘੱਟ ਗਿਆ ਹੈ ਪਰੰਤੂ ਇਸ ਨਾਲ ਸੜਕੀ ਹਾਦਸਿਆਂ ਦੀ ਸੰਭਾਵਨਾ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂ...
ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

National, Politics, Punjab
ਚੰਡੀਗੜ੍ਹ, 2 ਫਰਵਰੀ 2026 ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਦੋ ਸਾਲ ਪੂਰੇ ਹੋਣ 'ਤੇ ਇਸ ਦੀ ਸ਼ਾਨਦਾਰ ਸਫਲਤਾ ਸਾਂਝੀ ਕਰਦਿਆਂ, 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਹ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ 'ਤੇ ਅਸਲ ਨਤੀਜੇ ਦੇ ਰਹੀ ਹੈ। ਪੰਨੂ ਨੇ ਦੱਸਿਆ ਕਿ ਜਦੋਂ ਦੋ ਸਾਲ ਪਹਿਲਾਂ ਐਸਐਸਐਫ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਸਾਲ 2023 ਵਿੱਚ ਪੰਜਾਬ ਦੇ ਹਾਈਵੇਅ 'ਤੇ ਹਾਦਸਿਆਂ ਕਾਰਨ 1,955 ਮੌਤਾਂ ਹੋਈਆਂ ਸਨ। ਸਾਲ 2024 ਵਿੱਚ, ਇਹ ਅੰਕੜਾ ਤੇਜ਼ੀ ਨਾਲ ਘਟ ਕੇ 1,016 ਰਹਿ ਗਿਆ ਹੈ, ਜਿਸਦਾ ਮਤਲਬ ਹੈ ਕਿ ਐਸਐਸਐਫ ਦੇ ਤੇਜ਼ ਅਤੇ ਪੇਸ਼ੇਵਰ ਹੁੰਗਾਰੇ ਸਦਕਾ ਸਿਰਫ ਇੱਕ ਸਾਲ ਵਿੱਚ 940 ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਘਾਤਕ ਹਾਦਸਿਆਂ ਦੇ ਮਾਮਲਿਆਂ ਵਿੱਚ ਲਗਭਗ 50 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ, ਜੋ ਪੰਜਾਬ ਭਰ ਵਿੱਚ ਹਾਈਵੇਅ ਸੁਰੱਖਿਆ ਵਿੱਚ ਵੱਡੇ ਸੁਧਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸਐਸਐਫ ਅਧੀਨ...
ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 2 ਫਰਵਰੀ : ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।’’ ਸੂਬੇ ਵਿੱਚ ਪਹੁੰਚਣ ’ਤੇ ਵਫ਼ਦ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

Punjab
*ਚੰਡੀਗੜ੍ਹ, 2 ਫ਼ਰਵਰੀ:* ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਲ ਮੰਤਰੀ ਨੇ ਵੱਖ-ਵੱਖ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ,...
ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

Politics, Punjab
ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਇੱਕ ਵਾਰ ਫਿਰ ਬੇਇਨਸਾਫ਼ੀ ਹੋਈ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਜਜ਼ਬੇ ਵਾਲੇ ਹਨ ਅਤੇ ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ ਆਪ ਸਰਕਾਰ ਅਤੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਆਪਣੇ ਦਮ 'ਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਗੇ।...