ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਗੁਰਮੀਤ ਸਿੰਘ ਖੁੱਡੀਆਂ*
ਬਠਿੰਡਾ, 15 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸਰਾਮ ਨਗਰ (ਅਰਜਨ ਨਗਰ) ਵੱਲੋਂ ਕਰਵਾਏ ਸਾਲਾਨਾ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਜ਼ਿੰਦਗੀ ਵਿੱਚ ਮਿਹਨਤ ਕਰਨਾ ਅਤਿ ਜ਼ਰੂਰੀ ਹੈ, ਜਿਸ ਸਦਕਾ ਉਹ ਔਖੀ ਤੋਂ ਔਖੀ ਮੰਜਿਲ ਨੂੰ ਸਰ ਕਰ ਸਕਦੇ ਹਨ। ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਲੇ ਸਮੁੱਚੇ ਸਟਾਫ ਦੀ ਭਰਭੂਰ ਸ਼ਲਾਘਾ ਕੀਤੀ। ਉਹਨਾਂ ਇਹ ਵੀ ਕਿਹਾ ਕਿ ਸਕੂਲ ਨੂੰ ਹੋਰ ਆਧੁਨਿਕ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸ. ਖੁੱਡੀਆਂ ਨੇ ਕਰਵਾਏ ਗਏ ਸਕੂਲੀ ਸਮਾਗਮ ਲਈ ਇਕ ਲ...








