Shadow

Punjab

ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

National, Politics, Punjab
*ਚੰਡੀਗੜ੍ਹ, 30 ਜਨਵਰੀ:* ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਲੀਗਲ (ਕਾਨੂੰਨੀ) ਮਾਈਨਿੰਗ ਸਾਈਟਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਲਾਜ਼ਮੀ ਮਨਜ਼ੂਰੀਆਂ ਜਾਰੀ ਕਰਨ ਦਾ ਪ੍ਰਕਿਰਿਆ ਅਤੇ ਲਾਗੂਕਰਨ ਢਾਂਚੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਜ ਪੱਧਰੀ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ ਰਾਹੀਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਦੀ ਪ੍ਰਵਾਨਗੀ ਪ੍ਰਕਿਰਿਆ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਇਸ ਦੇ ...
ਸਿੱਖਿਆ ਦੇ ਖੇਤਰ ‘ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ : ਐਮ.ਐਲ.ਏ. ਜੀਵਨਜੋਤ ਕੌਰ

ਸਿੱਖਿਆ ਦੇ ਖੇਤਰ ‘ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ : ਐਮ.ਐਲ.ਏ. ਜੀਵਨਜੋਤ ਕੌਰ

National, Politics, Punjab
ਅੰਮ੍ਰਿਤਸਰ,30 ਜਨਵਰੀ (   )- ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ 'ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ 'ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਐਮ.ਐਲ.ਏ. ਜੀਵਨਜੋਤ ਕੌਰ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜਿਸ ਦਾ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।        ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ,ਰਾਜੇਸ਼ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ,ਯਸ਼ਪਾਲ ਤੇ ਬਲਜੀਤ ਸਿੰਘ ਦੀ ਅਗਵਾਈ ਹੇਠ ਸ਼ਰੀਫਪੁਰਾ ਸਕੂਲ 'ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਮ.ਐਲ.ਏ. ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਸਰਪ੍ਰਸਤੀ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਬੇਮਿਸਾਲ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦੀ ਸ਼ਾਨ ਬਣ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਆਪਣੇ ਬੱਚੇ ਦਾਖਲ ...
ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਲਈ ਇੱਕ ਹੋਰ ਸੁਨਹਿਰੀ ਮੌਕਾ

ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਲਈ ਇੱਕ ਹੋਰ ਸੁਨਹਿਰੀ ਮੌਕਾ

National, Politics, Punjab
ਲੁਧਿਆਣਾ, 30 ਜਨਵਰੀ (000) – ਜ਼ਿਲ੍ਹਾ ਗਲਾਡਾ ਅਫ਼ਸਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਨੂੰ ਲਾਭ ਦੇਣ ਲਈ ਅਮਨੈਸਟੀ ਸਕੀਮ 2025 ਵਿੱਚ 31 ਮਾਰਚ, 2026 ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦਸਿੱਆ ਕਿ ਗਲਾਡਾ ਅਥਾਰਟੀ ਨਾਲ ਸਬੰਧਤ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟਾਂ ਅਤੇ ਮਕਾਨਾ ਦੇ ਡਿਫਾਲਟਰ ਅਲਾਟੀ ਜੋ ਪਹਿਲਾਂ ਇਸ ਸਕੀਮ ਅਧੀਨ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ,  ਲਈ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦਾ ਮੁੜ ਇੱਕ ਹੋਰ ਸੁਨਹਿਰੀ ਮੌਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਅਲਾਟੀ ਆਪਣੀ ਪ੍ਰਤੀ ਬੇਨਤੀ 31 ਮਾਰਚ, 2026 ਸ਼ਾਮ 5:00 ਵਜ਼ੇ ਤੱਕ ਗਲਾਡਾ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਸੁਪਰਡੈਂਟ, ਜ਼ਿਲ੍ਹਾ ਦਫਤਰ, ਕਮਰਾ ਨੰਬਰ 111 ਅਤੇ 112 ਜ਼ਮੀਨੀ ਮੰਜ਼ਿਲ, ਗਲਾਡਾ, ਲੁਧਿਆਣਾ ਨਾਲ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜ਼ੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।...
ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ

ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ

National, Politics, Punjab
ਤਰਨ ਤਾਰਨ  30 ਜਨਵਰੀ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸ਼ੁਕਰਵਾਰ ਨੂੰ ਜਿਲੇ ਦੇ ਵਿੱਚ ਵਿਸ਼ਵ ਕੁਸ਼ਟ ਰੋਗ ਦਿਵਸ ਮੌਕੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ ਦਫਤਰ ਸਿਵਲ ਸਰਜਨ ਵਿਖੇ ਕਰਵਾਈ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਨਰਸਿੰਗ ਕਾਲਜ ਦੇ ਵਿਦਿਆਰਥਣਾ ਵੱਲੋਂ ਵੀ ਹਿੱਸਾ ਲਿਆ ਗਿਆ। ਇਸ ਮੌਕੇ ਸਿਹਤ ਕਰਮੀਆਂ ਅਤੇ ਵਿਦਿਆਥਣਾ ਵਲੋਂ ਕੁਸ਼ਟ ਰੋਗ ਦੀ ਰੋਕਥਾਮ ਅਤੇ ਰੋਗੀਆਂ ਨਾਲ ਭੇਦਭਾਵ ਵਿਰੁੱਧ ਸੌਂਹ ਵੀ ਚੁੱਕੀ। ਲੇਪਰੋਸੀ ਪ੍ਰੋਗਰਾਮ ਦੇ ਨੋਡਲ ਅਫਸਰ ਡਾਕਟਰ ਰਾਘਵ ਗੁਪਤਾ ਅਤੇ ਚਮੜੀ ਰੋਗ ਦੇ ਮਾਹਿਰ ਡਾਕਟਰ ਸਤਵਿੰਦਰ ਸਿੰਘ ਮੌਜੂਦ ਰਹੇ। ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜ ਯੋਗ ਹੈ ਅਤੇ ਸਾਨੂੰ ਇਸ ਰੋਗ ਤੋਂ ਪੀੜਤ ਵਿਅਕਤੀ ਨਾਲ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ। ਉਹਨਾਂ ਦੱਸਿਆ ਕਿ ਕੁਸ਼ਟ ਰੋਗ ਦੀ ਰੋਕਥਾਮ ਲਈ ਤਰਨ ਤਾਰਨ ਵਿਖੇ ਵਿਸ਼ੇਸ਼ ਲੇਪਰੋਸੀ ...
ਫ਼ਰੀਦਕੋਟ ਦਾ ਸਰਬਪੱਖੀ ਵਿਕਾਸ ਹੀ ਮੁੱਖ ਤਰਜੀਹ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ ਦਾ ਸਰਬਪੱਖੀ ਵਿਕਾਸ ਹੀ ਮੁੱਖ ਤਰਜੀਹ- ਗੁਰਦਿੱਤ ਸਿੰਘ ਸੇਖੋਂ

National, Politics, Punjab
ਫ਼ਰੀਦਕੋਟ 30 ਜਨਵਰੀ ਹਲਕਾ ਫ਼ਰੀਦਕੋਟ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਅਤੇ ਇਤਿਹਾਸਕ ਵਿਕਾਸੀ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਗੋਲੇਵਾਲਾ ਤੋਂ ਚੁੱਘੇਵਾਲਾ ਹੁੰਦੀ ਹੋਈ ਸ੍ਰੀ ਮੁਕਤਸਰ ਸਾਹਿਬ–ਫਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਨੂੰ ਹੁਣ 12.3 ਫੁੱਟ ਤੋਂ ਵਧਾ ਕੇ 18 ਫੁੱਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 11.96 ਕਿਲੋਮੀਟਰ ਹੈ। ਇਸ ਪ੍ਰੋਜੈਕਟ ਲਈ 992.83 ਲੱਖ ਰੁਪਏ ਦੀ ਐਗਜ਼ਿਕਿਊਸ਼ਨ ਲਾਗਤ ਅਤੇ 52.14 ਲੱਖ ਰੁਪਏ ਦੀ ਮੇਨਟੀਨੈਂਸ ਲਾਗਤ ਨਿਰਧਾਰਤ ਕੀਤੀ ਗਈ ਹੈ, ਜਿਸ ਨਾਲ ਪ੍ਰੋਜੈਕਟ ਦੀ ਕੁੱਲ ਲਾਗਤ 1044.97 ਲੱਖ ਰੁਪਏ ਬਣਦੀ ਹੈ। ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਟ ਟੂ ਸਟੇਟ ਫਾਰ ਕੈਪੀਟਲ ਇਨਵੈਸਟਮੈਂਟ ਸਕੀਮ 2025-26 ਤਹਿਤ ਮਨਜ਼ੂਰ ਕੀਤਾ ਗਿਆ ਹੈ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਇਸ ਮਹੱਤਵਪੂਰਨ ਵਿਕਾਸੀ ਪ੍ਰੋਜੈਕਟ ਦੀ ਮਨਜ਼ੂਰੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਬੰਧਤ ਵਿਭਾਗ ਦੇ ਮੰਤਰੀ ਸਾਹ...
ਮਾਨਤਾ ਪ੍ਰਾਪਤ ਯੂਥ ਕਲੱਬ ਯੁਵਕ ਸੇਵਾਵਾਂ ਵਿਭਾਗ ‘ਚ ਕਾਰਗੁਜ਼ਾਰੀ ਦੀ ਰਿਪੋਰਟ ਕਰਨ-ਡਿਪਟੀ ਕਮਿਸ਼ਨਰ

ਮਾਨਤਾ ਪ੍ਰਾਪਤ ਯੂਥ ਕਲੱਬ ਯੁਵਕ ਸੇਵਾਵਾਂ ਵਿਭਾਗ ‘ਚ ਕਾਰਗੁਜ਼ਾਰੀ ਦੀ ਰਿਪੋਰਟ ਕਰਨ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 30 ਜਨਵਰੀ: ਯੁਵਕ ਕਲੱਬ ਪਾਲਿਸੀ 2025 ਤਹਿਤ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਯੁਵਕ ਸੇਵਾਵਾਂ ਕਲੱਬਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਦੱਸਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੁਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ (ਗੈਰ ਸਰਗਰਮ) ਯੂਥ ਕਲੱਬਾ ਨੂੰ ਰੱਦ ਕਰਨ ਦਾ ਫੈਸਲਾ 21 ਜ਼ਨਵਰੀ 2026 ਨੂੰ ਪ੍ਰਕਾਸ਼ਿਤ ਪਬਲਿਕ ਨੋਟਿਸ ਰਾਹੀਂ ਲਿਆ ਗਿਆ ਹੈ। ਇਸ ਲਈ ਉਨ੍ਹਾਂ ਵਿਭਾਗ ਨਾਲ ਮਾਨਤਾ ਯੂਥ ਕਲੱਬਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਦੇ ਦਫ਼ਤਰ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦੀ ਪਾਲਣਾ ਹਿੱਤ 45 ਦਿਨ ਦੇ ਅੰਦਰ—ਅੰਦਰ ਆਪਣੇ ਕਲੱਬ ਦੀ...
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ

National, Politics, Punjab
ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਉਨ੍ਹਾਂ ਨੂੰ ਉਚੇਚੇ ਤੌਰ ’ਤੇ ਯਾਦ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਸ਼ਹੀਦਾਂ ਦੇ ਲਈ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਕਰਕੇ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਆਪਣੀ ਜ਼ਿੰਦਗੀ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਮਿਹਨਤ ਨਾਲ ਪੂਰਾ ਕਰ...
ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ

National, Politics, Punjab
ਫ਼ਰੀਦਕੋਟ 30 ਜਨਵਰੀ  () ਅੱਜ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।   ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਸਮਾਰੋਹ ਵਿਚ ਪੁੱਜੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਸੋਗ ਸਾਲਾਮੀ ਵੀ ਦਿੱਤੀ ਗਈ । ਇਸ ਮੌਕੇ ਸਹਾਇਕ...
ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

National, Politics, Punjab
ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਕਰ ਵਿਭਾਗ ਵੱਲੋਂ 28 ਜਨਵਰੀ ਨੂੰ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂਜ਼) ਦੇ ਸਾਰੇ ਵਿੰਗਾਂ ਰਾਹੀਂ ਇੱਕ ਵਿਸ਼ੇਸ਼ ਸੂਬਾ ਪੱਧਰੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜੀਐਸਟੀ ਦੀ ਸਖ਼ਤੀ ਨਾਲ ਪਾਲਣਾ ਅਤੇ ਸਰਕਾਰੀ ਮਾਲੀਏ ਦੀ ਸੁਰੱਖਿਆ ਪ੍ਰਤੀ ਵਿਭਾਗ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਵਿਆਪਕ ਜਾਂਚ ਲਈ 141 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਇਹਨਾਂ ਵਿੱਚੋਂ ਜ਼ਿਆਦਾਤਰ ਵਾਹਨ ਲੋਹੇ ਅਤੇ ਸਟੀਲ ਵਪਾਰ ਦੇ ਪ੍ਰਮੁੱਖ ਕੇਂਦਰ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿੱਚ ਰੋਕੇ ਗਏ ਹਨ। ਮੁੱਢਲੀਆਂ ਜਾਂਚਾਂ ਤੋਂ ਪਤਾ ਚੱਲਦਾ ਹੈ ਕਿ ਜ਼ਿਆਦਾਤਰ ਵਾਹਨਾਂ ਵਿੱਚ ਲੋਹੇ ਅਤੇ ਸਟੀਲ ਦੇ ਸਾਮਾਨ ਦੀ ਢੋਆ-ਢੁਆਈ ਕੀਤਾ ਜਾ ਰਹੀ ਸੀ, ਜਿਨ੍ਹਾਂ ‘ਤੇ ਬਿਨਾਂ ਚਲਾਨ ਢੋਆ-ਢੁਆਈ, ਜੀਐਸਟੀ ਨਿਯਮਾਂ ਦੀ ਦੁਰਵਰਤੋਂ ਅਤੇ ਗਲ਼ਤ ਈ-ਵੇਅ ਬਿੱਲਾਂ ਰਾਹੀਂ ਕਰ ਚੋਰੀ ਦਾ ਸ਼ੱਕ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਜਨਵਰੀ 20...