ਅਜਨਾਲਾ ਆਈ.ਈ.ਡੀ. ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਪਾਕਿ-ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਦਹਿਸ਼ਤੀ ਮਾਡਿਊਲ ਦੇ ਨਾਬਾਲਗ ਸਮੇਤ ਦੋ ਮੈਂਬਰ ਗ੍ਰਿਫਤਾਰ; ਦੋ ਹੈਂਡ ਗ੍ਰੇਨੇਡ, ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 13 ਦਸੰਬਰ:
ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਕਾਰਕੁਨ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ ਵੱਲੋਂ ਆਪਰੇਟ ਕੀਤੇ ਜਾ ਰਹੇ ਪਾਕਿਸਤਾਨ-ਸਮਰਥਿਤ ਅੱਤਵਾਦੀ ਮਾਡਿਊਲ, ਜਿਸਨੂੰ ਵਿਦੇਸ਼-ਅਧਾਰਤ ਗੈਂਗਸਟਰ ਗੁਰਦੇਵ ਸਿੰਘ ਉਰਫ ਜੈਸਲ ਉਰਫ਼ ਪਹਿਲਵਾਨ ਵੱਲੋਂ ਚਲਾਇਆ ਜਾ ਰਿਹਾ ਹੈ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਮੈਂਬਰਾਂ (ਨਾਬਾਲਗ ਸਮੇਤ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਉਕਤ ਦੋਵੇਂ ਮੁਲਜ਼ਮਾਂ ਨੇ ਅਜਨਾਲਾ ਪੁਲਿਸ ਸਟੇਸ਼ਨ ਵਿਖੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਇਸ (ਆਈ.ਈ.ਡੀ.) ਰੱਖਣ ਸਬੰਧੀ ਆਪਣੇ ਜ਼ੁਰਮ ਨੂੰ ਕਬੂਲਿਆ ਹੈ।
ਜ਼ਿਕਰਯੋਗ ਹੈ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ ਡੈਨੀ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਦੋ ਚੀਨੀ ਪੀ 86 ਹੈਂਡ ਗ੍ਰੇਨੇਡ ਅਤੇ ਤੁਰਕੀ ...








