Thursday, November 5
Shadow

Punjab

ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ ਕੈਂਪ

ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ ਕੈਂਪ

National, Politics, Punjab, Trending
ਫਾਜਿਲਕਾ 11 ਦਸੰਬਰ ਪਸ਼ੂ ਪਾਲਣ ਮੰਤਰੀ ਸਰਦਾਰ ਗੁਰਮੀਤ ਸਿੰਘ ਖੂਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਅਸਕੋਡ ਕੈਂਪ(ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਫਾਜਿਲਕਾ ਡਾ ਵਿਜੈ ਰਿਵਾੜੀਆ ਅਤੇ ਸਿਵਲ ਪਸ਼ੂ ਹਸਪਤਾਲ ਘੱਲੂ ਦੇ ਡਾ ਅਨਮੋਲ ਤੇ ਸਿਵਲ ਪਸ਼ੂ ਹਸਪਤਲਾ ਕਟੈਹੜਾ ਦੇ ਡਾ ਪਵਨ ਕੁਮਾਰ ਵੱਲੋਂ ਪਸ਼ੂ ਪਾਲਕਾ ਨੂੰ ਪਸ਼ੂਆਂ ਦੇ ਠੰਡ ਤੋਂ ਬਚਾਅ ਸਬੰਧੀ, ਪਸ਼ੂਆਂ ਦੀ ਸਾਭ ਸੰਭਾਲ, ਪਸ਼ੂਆਂ ਦੀਆਂ ਬਿਮਾਰੀਆਂ ਤੋਂ ਰੋਕਥਾਮ ਤੇ ਬਚਾਅ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਤੇ ਸੀਨੀਅਰ ਵੈਟਰਨਰੀ ਅਫਸਰ ਡਾ ਵਿਜੈ ਰਿਵਾੜੀਆਂ ਨੇ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਵਿਭਾਗ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾ, ਬਿਮਾਰੀਆਂ ਦੇ ਬਚਾਅ ਲਈ ਵੈਕਸੀਨੈਸਨ ਮੁਹਿੰਮ, ਸਾਫ-ਸੁੱਥਰਾ ਦੁੱਧ ਉਤਪਾਦਨ ਦੇ ਤਰੀਕਿਆ ਬਾਰੇ ਦੱਸਿਆ। ਇਸ ਤੋਂ ਇਲਾਵਾ ਉਹਨਾਂ ਨੇ ਪਸ਼ੂ ਪਾਲਕਾਂ ਨੂੰ ...

ਮੋਹਾਲੀ ਪ੍ਰਸ਼ਾਸਨ ਵੱਲੋਂ ਰੋਜ਼ਗਾਰ ਮੇਲੇ ਦੌਰਾਨ 80 ਉਮੀਦਵਾਰਾਂ ਨੂੰ ਨੌਕਰੀਆਂ ਦਿਵਾਉਣ ਵਿੱਚ ਮਦਦ ਕੀਤੀ ਗਈ

National, Politics, Punjab, Trending
ਐਸ.ਏ.ਐਸ.ਨਗਰ, 11 ਦਸੰਬਰ, 2024: ਮੋਹਾਲੀ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਭਗ 19 ਰੋਜ਼ਗਾਰ ਪ੍ਰਦਾਨ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਦੇ ਸਹਿਯੋਗ ਨਾਲ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫੇਜ਼ 5, ਮੁਹਾਲੀ ਦੇ ਕੈਂਪਸ ਵਿੱਚ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 80 ਚਾਹਵਾਨਾਂ ਨੂੰ ਉਹਨਾਂ ਦੀਆਂ ਯੋਗਤਾਵਾਂ ਅਤੇ ਤਜ਼ਰਬੇ ਦੇ ਅਧਾਰ ‘ਤੇ ਆਕਰਸ਼ਕ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ। ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਨੇ ਕਿਹਾ, "ਇਹ ਰੋਜ਼ਗਾਰ ਮੇਲਾ ਮਿਡਲ ਤੋਂ ਪੋਸਟ-ਗ੍ਰੈਜੂਏਸ਼ਨ ਆਈ.ਟੀ.ਆਈ., ਡਿਪਲੋਮਾ ਅਤੇ ਹੋਰ ਥੋੜ੍ਹੇ ਸਮੇਂ ਦੇ ਹੁਨਰਮੰਦ ਕੋਰਸਾਂ ਤੱਕ ਦੀ ਯੋਗਤਾ ਰੱਖਣ ਵਾਲੇ ਬੇਰੋਜ਼ਗਾਰ/ਰੋਜ਼ਗਾਰ ਵਾਲੇ ਨਵੇਂ ਜਾਂ ਤਜਰਬੇਕਾਰ ਨੌਜਵਾਨਾਂ ਲਈ ਮੌਕਿਆਂ ਦੀ ਉਪਲਭਤਾ ਦੀ ਵਚਨਬੱਧਤਾ ਵਜੋਂ ਆਯੋਜਿਤ ਕੀਤਾ ਗਿਆ ਸੀ"। ਨੌਕਰੀ ਲੈਣ ਵਾਲੇ ਸਫ਼ਲ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਰੋਜ਼ਗਾਰ ਪੱਤਰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਬਾਕੀ ਨੌਕਰੀ ਭਾਲਣ ਵਾਲੇ ਜੋ ਅੱਜ ਕਾਮਯਾਬ ਨਹੀਂ ਹੋ ਸਕੇ, ਉਨ੍ਹਾਂ ਨੂੰ ਅਗਲੇ ਗੇੜ ਲਈ ਤਿਆਰੀ ਕਰਨੀ ਚਾਹ...
ਨਗਰ ਪੰਚਾਇਤ ਭੀਖੀ ਵਿਖੇ 11 ਅਤੇ ਸਰਦੂਲਗੜ੍ਹ ਵਿਖੇ 01 ਉਮੀਦਵਾਰ ਨੇ ਦਾਖਲ ਕਰਵਾਏ ਆਪਣੇ ਨਾਮਜ਼ਦਗੀ ਪੱਤਰ

ਨਗਰ ਪੰਚਾਇਤ ਭੀਖੀ ਵਿਖੇ 11 ਅਤੇ ਸਰਦੂਲਗੜ੍ਹ ਵਿਖੇ 01 ਉਮੀਦਵਾਰ ਨੇ ਦਾਖਲ ਕਰਵਾਏ ਆਪਣੇ ਨਾਮਜ਼ਦਗੀ ਪੱਤਰ

National, Politics, Punjab, Trending
ਮਾਨਸਾ, 11 ਦਸੰਬਰ : ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਭੀਖੀ ਵਿਖੇ 11 ਉਮੀਦਵਾਰਾਂ ਅਤੇ ਸਰਦੂਲਗੜ੍ਹ ਵਿਖੇ 1 ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ 12 ਦਸੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 13 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਦਾਖਲ ਕਰਵਾਏ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ 21 ਦਸਬੰਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਵੋਟਾਂ ਪਾਈਆਂ ਜਾ ਸਕਣੀਗਆਂ।...

ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ: ਸਪੀਕਰ ਸੰਧਵਾਂ

National, Politics, Punjab, Trending
ਚੰਡੀਗੜ੍ਹ, 10 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ। ਸ: ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੰਮ ਇਸ ਸਬੰਧੀ ਬਣਾਈ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਸ: ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਲੋੜੀਂਦੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸਰਵਉੱਚਤਾ ਨੂੰ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ...
ਯੁਵਕ ਸੇਵਾਵਾਂ ਵਿਭਾਗ ਨਸ਼ਿਆਂ ਵਿਰੁੱਧ ਕਾਰਜਸ਼ੀਲ, ਪਿੰਡ ਨਿਹਾਲ ਖੇੜਾ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਗਤੀਵਿਧੀ ਉਲੀਕੀ ਗਈ

ਯੁਵਕ ਸੇਵਾਵਾਂ ਵਿਭਾਗ ਨਸ਼ਿਆਂ ਵਿਰੁੱਧ ਕਾਰਜਸ਼ੀਲ, ਪਿੰਡ ਨਿਹਾਲ ਖੇੜਾ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਗਤੀਵਿਧੀ ਉਲੀਕੀ ਗਈ

Politics, Punjab
ਫਾਜ਼ਿਲਕਾ, 10 ਦਸੰਬਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਕੜੀ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਚਲਾਏ ਗਏ ਅਭਿਆਨ ਅਧੀਨ ਪਿੰਡ ਨਿਹਾਲ ਖੇੜਾ ਵਿਖੇ ਸੈਮੀਨਾਰ ਤੇ ਨੁਕੜ ਨਾਟਕ ਰਾਹੀਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਪਿੰਡ ਵਾਸੀਆਂ, ਬਚਿਆਂ ਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਗਿਆ। ਯੁਵਕ ਸੇਵਾਵਾਂ ਵਿਭਾਗ ਤੋਂ ਅੰਕਿਤ ਕੁਮਾਰ ਅਤੇ ਸਿਖਿਆ ਵਿਭਾਗ ਤੋਂ ਨੋਡਲ ਅਫਸਰ ਵਿਜੈ ਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨੌਜਵਾਨ ਪੀੜ੍ਹੀ ਜੋ ਕਿ ਸਾਡੇ ਦੇਸ਼ ਦਾ ਭਵਿੱਖ ਹਨ ਉਨ੍ਹਾਂ ਨੂੰ ਸਹੀ ਰਸਤੇ *ਤੇ ਚਲੱਣ ਅਤੇ ਮਾੜੀਆਂ ਆਦਤਾਂ ਤੋਂ ਦੂਰ ਰਹਿਣ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਰੋਕਣ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੋਜਵਾਨ ਸਿਹਤਮੰਦ ਰਹੇ ਤੇ ਦੇਸ਼ ਤੇ ਸੂਬੇ ਦੇ ਵਿਕਾਸ ਵਿਚ ਆਪਣੀ ਅਨਰਜੀ ਲਗਾਏ। ਉਨ੍ਹਾਂ ਕਿਹਾ ਕਿ ਨੋਜਵਾਨਾਂ ਦਾ ਧਿਆਨ ਨਕਾਰਾਤਮਕ ਗਤੀਵਿਧੀਆਂ ਵੱਲ ਨਾ ਜਾਵੇ, ਇਸ ਲਈ ਨੋਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਸਰ...
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਨਹਿਰੂ ਸਟੇਡੀਅਮ ਵਿਚ ਜਾਰੀ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਨਹਿਰੂ ਸਟੇਡੀਅਮ ਵਿਚ ਜਾਰੀ

National, Punjab, Trending
ਫਰੀਦਕੋਟ 10 ਦਸੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।  ਇਨ੍ਹਾਂ ਖੇਡਾਂ ਦੇ ਅੱਜ ਦੂਜੇ ਦਿਨ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ । ਉਨ੍ਹਾਂ ਦੇ ਨਾਲ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਸੇਖੋਂ ਨੇ ਖਿਡਾਰੀਆ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਵੱਧ ਤੋ ਵੱਧ ਖੇਡਾਂ ਦੇ ਖੇਤਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ, ਉਨ੍ਹਾਂ ਦੱਸਿਆ ਕਿ ਉਹ ਖੁਦ ਵੀ ਬਾਸਿਕਟਬਾਲ ਦੇ ਖਿਡਾਰੀ ਹਨ ਅਤੇ ਇਸ ਕਰਕੇ ਉਨ੍ਹਾਂ ਦੇ ਦਿਲ ਵਿੱਚ ਖੇਡਾਂ ਪ੍ਰਤੀ ਅਤਿ ਸਨੇਹ ਹੈ। ਉਨ...
ਜਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਦਾ ਆਯੋਜਨ

ਜਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਦਾ ਆਯੋਜਨ

National, Politics, Punjab, Trending
 ਫਰੀਦਕੋਟ, 10 ਅਕਤੂਬਰ  (    )  ਜਿਲ੍ਹਾ ਬਾਲ ਭਲਾਈ ਕੌਂਸਲ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਪੱਧਰ ਦਾ ਵੀਰ ਬਾਲ ਦਿਵਸ ਸਮਾਗਮ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਆਡੋਟੋਰੀਅਮ ਹਾਲ ਫਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਜਿ਼ਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਸ ਸਮਾਗਮ ਵਿੱਚ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ ਸ਼੍ਰੀਮਤੀ ਅੰਕਿਤਾ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ,ਫਰੀਦਕੋਟ ਸ਼੍ਰੀਮਤੀ ਅੰਕਿਤਾ ਵੱਲੋਂ ਸਮੂਹ ਬੱਚਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਵੱਲੋਂ ਕੀਤੀ ਗਈ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ ਗਈ।           ਇਸ ਸਮਾਗਮ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆ ਦੇ ਗਰੁੱਪ ਅਤੇ ਸੋਲੋ ਮੁਕਾਬਲੇ ਕਰਵਾਏ ਗਏ, ਜਿੰਨਾ ਵਿੱਚ ਬੱਚਿਆ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ। ਉਪਰੰਤ ਜੇਤੂ ਬੱਚਿਆ, ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ...
ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

National, Politics, Punjab, Trending
ਮੋਗਾ 10 ਦਸੰਬਰ ਜ਼ਿਲ੍ਹਾ ਮੋਗਾ ਦੀ 8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਈ।  ਤਿੰਨ ਦਿਨਾਂ ਚੱਲੀ ਇਸ ਪੋਲੀਓ ਰੋਕੂ ਮੁਹਿੰਮ ਤਹਿਤ ਮੋਗਾ ਦੇ ਕੁੱਲ 99543 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਜਿਸ ਨਾਲ ਸਤ ਫੀਸਦੀ ਟੀਚਾ ਪੂਰਾ ਕੀਤਾ ਗਿਆ। ਸਿਵਲ ਸਰਜਨ ਮੋਗਾ ਡਾ ਰਜੇਸ਼ ਅੱਤਰੀ ਨੇ ਦੱਸਿਆ ਕਿ  ਪਲਸ ਪੋਲੀਓ ਰੋਕੂ ਮੁਹਿੰਮ ਤਹਿਤ  ਜ਼ਿਲ੍ਹੇ ਅੰਦਰ ਮਿਤੀ 8 ਦਸੰਬਰ ਨੂੰ 395 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਅਤੇ  9 ਅਤੇ 10 ਨੂੰ ਸਿਹਤ ਵਿਭਾਗ ਦੀਆਂ 588 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ।  ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਏ.ਐਨ.ਐਮ., ਆਸ਼ਾ ਵਰਕਰਾਂ, ਆਂਗਣਵਾੜੀ ਵਰਕਰ ਅਤੇ  ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਰਿਹਾ। ਡਾਕਟਰ ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਸੀ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ...
ਸੋਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ ਪੰਜਾਬ ਨੇ ਵੱਖ-ਵੱਖ ਸਵੈ—ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ

ਸੋਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ ਪੰਜਾਬ ਨੇ ਵੱਖ-ਵੱਖ ਸਵੈ—ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ

National, Politics, Punjab, Trending
ਫਿਰੋਜ਼ਪੁਰ, 10 ਦਸੰਬਰ             ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸ਼ੀਖਾ ਸ਼ਰਮਾ ਦੇ ਨਿਰਦੇਸ਼ਾਂ ਹੇਠ ਸੋਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ ਪੰਜਾਬ ਵੱਲੋਂ ਜਿਲ੍ਹਾ ਫਿ਼ਰੋਜ਼ਪੁਰ ਦੀਆਂ ਵੱਖ-ਵੱਖ ਸਵੈ—ਸੇਵੀ ਸੰਸਥਾਵਾਂ ਦੀ ਮੀਟਿੰਗ ਸ੍ਰੀ ਏ.ਕੇ. ਕੁੰਦਰਾ, ਚੇਅਰਮੈਨ—ਕਮ—ਕਾਰਜਕਾਰੀ ਡਾਇਰੈਕਟਰ ਸੋਸਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ।        ਮੀਟਿੰਗ ਵਿੱਚ ਉਨ੍ਹਾਂ ਵੱਲੋਂ ਬਾਲ ਸਿਹਤ, ਨਾਰੀ ਸਸ਼ਕਤੀਕਰਨ ਲਈ ਵੱਖ—ਵੱਖ ਪ੍ਰੋਜੈਕਟਾਂ ਸਬੰਧੀ ਸਵੈ—ਸੇਵੀ ਸੰਸਥਾਵਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਹਨਾਂ ਜ਼ਿਲ੍ਹੇ ਦੀਆਂ ਸਮਾਜਸੇਵੀ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਵੱਖ - ਵੱਖ ਪ੍ਰੋਜੈਕਟਾਂ ਤਹਿਤ ਜ਼ਿਲ੍ਹੇ ਅੰਦਰ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਪ੍ਰੇਰਿਤ ਕੀਤਾ|  ਇਸ ਮੌਕੇ ਸ੍ਰੀਮਤੀ ਨਿਧੀ ਕੁਮੁਦ ਬੰਬਾਹ, ਪੀ.ਸੀ.ਐੱਸਵਧੀਕ ਡਿਪਟੀ ਕਮਿਸ਼ਨਰ (ਜ)ਫਿਰੋਜ਼ਪੁਰ, ਸ੍ਰੀ ਅਸ਼ੋਕ ਬਹਿਲ ਸਕੱਤਰ, ਰੈੱਡ ਕਰਾਸ ਵਿਸ਼ੇਸ਼ ਤੌਰ ਤੇ ਹਾਜਰ ਸਨ।...
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਸ਼ਹਿਰ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਕੀਤੇ ਸੀਲ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਸ਼ਹਿਰ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਕੀਤੇ ਸੀਲ

National, Politics, Punjab, Trending
ਅੰਮ੍ਰਿਤਸਰ 10 ਦਸੰਬਰ 2024-           ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਗਤੀਵਿਧੀਆਂ ਉੱਤੇ ਨੱਥ ਪਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਤਹਿਸੀਲਦਾਰ ਜਗਸੀਰ ਸਿੰਘ ਦੀ ਟੀਮ ਨੇ ਅੰਮ੍ਰਿਤਸਰ ਦੇ ਚਾਟੀਵਿੰਡ ਇਲਾਕੇ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਸੀਲ ਕਰਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਹੈ। ਐਸਡੀਐਮ ਗੁਰਸਿਮਰਨ ਸਿੰਘ ਢਿੱਲੋ ਜਿਨਾਂ ਕੋਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਚਾਰਜ ਵੀ ਹੈ ਨੇ ਦੱਸਿਆ ਕਿ ਉਕਤ ਸਿਨੇਮਿਆਂ ਬਾਬਤ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਦਫਤਰ ਦੀ ਟੀਮ ਨੇ ਤਹਿਸੀਲਦਾਰ ਜਗਸੀਰ ਸਿੰਘ ਦੀ ਅਗਵਾਈ ਹੇਠ ਮੌਕਾ ਚੈੱਕ ਕੀਤਾ ਤਾਂ ਦੋ ਥਾਵਾਂ ਉੱਤੇ ਗੈਰ ਕਾਨੂੰਨੀ ਢੰਗ ਛੋਟੇ ਹਾਲ ਵਿੱਚ ਫਿਲਮਾਂ ਵਿਖਾਈਆਂ ਜਾ ਰਹੀਆਂ ਸਨ। ਉਹਨਾਂ ਦੱਸਿਆ ਕਿ ਬਿਨਾਂ ਲਾਇਸੰਸ ਤੋਂ ਜਨਤਕ ਤੌਰ ਉੱਤੇ ਇਸ ਤਰ੍ਹਾਂ ਫਿਲਮ ਵਿਖਾਉਣੀ ਸਿਨੇਮਾ ਐਕਟ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸਾਡੀ ਟੀਮ ਨੇ ਦੋਵਾਂ ਸਿਨੇਮਿਆਂ ਨੂੰ ਸੀਲ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਸ ਢਿੱਲੋਂ ...