ਪੰਜਾਬ ਦੇ ਨਿਵਾਸੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਅਰਧ ਸਰਕਾਰੀ ਪੱਤਰ
ਚੰਡੀਗੜ੍ਹ 29 ਜਨਵਰੀ 2026:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ 'ਤੇ ਜ਼ੋਰ ਦਿੱਤਾ। ਦੱਸਣਯੋਗ ਹੈ ਕਿ ਮੌਜੂਦਾ ਨਿਯਮਾਂ ਅਨੁਸਾਰ ਪੰਜਾਬ ਦੇ ਨਿਵਾਸੀਆਂ ਨੂੰ ਚੰਡੀਗੜ੍ਹ ਵਿੱਚ ਲਾਇਸੈਂਸਸ਼ੁਦਾ ਹਥਿਆਰ ਰੱਖਣ ਲਈ ਵੱਖਰੇ ਤੌਰ 'ਤੇ ਇਜਾਜ਼ਤ ਲਈ ਅਰਜ਼ੀ ਦੇਣੀ ਪੈਂਦੀ ਹੈ, ਜਿਸ ਕਰਕੇ ਉਨ੍ਹਾਂ ਨੂੰ ਬੇਲੋੜੀ ਦੇਰੀ ਅਤੇ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਲਿਖਿਆ ਕਿ ਜਦੋਂ ਪੰਜਾਬ ਦੇ ਨਿਵਾਸੀ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੰਦੇ ਹਨ ਤਾਂ ਇਸ ਵਿੱਚ ਅਧਿਕਾਰ ਖੇਤਰ ਸਿਰਫ਼ ਪੰਜਾਬ ਰਾਜ ਤੱਕ ਸੀਮਿਤ ਹੁੰਦਾ ਹੈ।
ਉਨ੍ਹਾਂ ਅੱਗੇ ਲਿਖਿਆ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਕਰਕੇ ਇਹ ਸੂਬੇ ਦਾ ਪ੍ਰਸ਼ਾਸਕੀ ਕੇਂਦਰ ਹੈ। ਪੰਜਾਬ ਦੇ ਬਹੁਤੇ ਨਿਵਾਸੀ ਚੰਡੀਗੜ੍ਹ ਵਿੱਚ ਰਹਿੰਦੇ ਹਨ ਅਤੇ ਅਕਸਰ ਸਰਕਾਰੀ ਅਤੇ ਨਿੱ...








