ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 8 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਕੁਝ ਲੋਕ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉਚੀਆਂ ਥਾਵਾਂ ਤੇ ਚੜ ਜਾਂਦੇ ਹਨ, ਜਿਸ ਨਾਲ ਉਹ ਆਪਣੇ ਆਪ ਨੂੰ ਜਾਂ ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਸ਼ਰਾਰਤੀ ਅਨਸਰ ਵਲੋਂ ਟੈਂਕੀਆਂ ਤੇ ਚੜਕੇ ਪੀਣ ਵਾਲੇ ਪਾਣੀ ਵਿਚ ਕੋਈ ਜ਼ਹਿਰੀਲੀ ਜਾਂ ਖ਼ਤਰਨਾਕ ਵਸਤੂ ਸੁੱਟਕੇ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਪਾਣੀਆਂ ਦੀਆਂ ਟੈਂਕੀਆਂ ’ਤੇ ਚੜਕੇ ਜਾਂ ਅਜਿਹੀਆਂ ਉਚ...








