ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਜ਼ਿਲਕਾ ਦੇ ਅਧਿਆਪਕਾਂ ਨਾਲ ਕੀਤੀ ਗੱਲਬਾਤ
ਫਾਜ਼ਿਲਕਾ, 6 ਦਸੰਬਰ
ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਸਿੱਖਿਆ ਮੰਤਰੀ ਸ: ਬੈਂਸ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀਪੀਈਓਜ਼, ਸੈਂਟਰ ਹੈੱਡ ਟੀਚਰਾਂ, ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫ਼ਸਰਾਂ ਅਤੇ ਸਕੂਲ ਕੈਂਪਸ ਪ੍ਰਬੰਧਕਾਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਜਾਂ ਬਦਲਾਅ ਲਈ, ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਫੀਡਬੈਕ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰਕੇ ਮੌਜੂਦ...








