ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ
ਫਿਰੋਜ਼ਪੁਰ, 05 ਦਸੰਬਰ 2024.
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ/ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇ। ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਵਿੱਚ ਕੁਤਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਮੀਟਿੰਗ ਵਿੱਚ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਐਸ.ਪੀ. (ਡੀ) ਰਣਧੀਰ ਕੁਮਾਰ ਵੀ ਹਾਜ਼ਰ ਸਨ।
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿ...








