ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 3 ਦਸੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਸੁਹਿਰਦ ਸੋਚ ਸਦਕਾ ਪੰਜਾਬ ਸਰਕਾਰ ਹਮੇਸ਼ਾ ਹੀ ਆੜ੍ਹਤੀਆਂ, ਕਿਸਾਨਾਂ, ਮਿੱਲ ਮਾਲਕਾਂ ਅਤੇ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਜੋ ਸੂਬੇ ਦੀ ਆਰਥਿਕਤਾ ਦਾ ਧੁਰਾ ਹਨ ਅਤੇ ਕਣਕ ਤੇ ਝੋਨੇ ਦੇ ਖ਼ਰੀਦ ਸੀਜ਼ਨਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਭ ਤੋਂ ਅਹਿਮ ਕੜੀ ਹਨ।
ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਮੌਜੂਦਾ ਝੋਨੇ ਦੇ ਖਰੀਦ ਸੀਜ਼ਨ ਵਿੱਚ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੀਜ਼ਨ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।
ਅੱਜ ਇੱਥੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਹੁਣ ਲਗਭਗ ਖਤਮ ਹੋ ਚੁੱਕਾ ਹੈ ਅਤੇ ਰਾਜ ਸਰਕਾਰ ਨੇ ਕੁੱਲ 173.65 ਲੱਖ ਮੀਟਰਕ ਟਨ ਝੋਨੇ ਚੋਂ 173.50 ਲੱਖ ਮੀਟ੍ਰਿਕ ਟ...








