Thursday, November 5
Shadow

Punjab

ਸ਼੍ਰੀ ਵਾਲਮੀਕਿ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਸ਼੍ਰੀ ਵਾਲਮੀਕਿ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

National, Politics, Punjab, Trending
ਅੰਮ੍ਰਿਤਸਰ, 1 ਦਸੰਬਰ ਸ਼੍ਰੀ ਵਾਲਮੀਕ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਸੰਗਤਾਂ ਨੂੰ ਵਧਾਈ ਦੇਣ ਦੀ ਉਚੇਚੇ ਤੌਰ ਉੱਤੇ ਤੀਰਥ ਵਿਖੇ ਪੁੱਜੇ ਅਤੇ ਇਹਨਾਂ ਜਸ਼ਨਾ ਵਿੱਚ ਹਿੱਸਾ ਲਿਆ।     ਕੈਬਨਿਟ ਮੰਤਰੀ ਨੇ ਕਿਹਾ ਕਿ ਆਦਿ ਕਵੀ ਮਹਾਂਰਿਸ਼ੀ ਵਾਲਮੀਕਿ ਜੀ ਨੇ ਮਾਨਵਤਾ ਦੀ ਭਲਾਈ ਅਤੇ ਕਲਿਆਣ ਲਈ ਵਡਮੁੱਲਾ ਯੋਗਦਾਨ ਪਾਇਆ ਹੈ। ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਨੇ ਲਵ ਅਤੇ ਕੁਸ਼ ਨੂੰ ਸਿੱਖਿਆ ਦਿੱਤੀ ਅਤੇ ਰਮਾਇਣ ਪਾਠ ਯਾਦ ਕਰਵਾਇਆ, ਜਿਸ ਵਿੱਚ 24000 ਹਜ਼ਾਰ ਸਲੋਕ ਤੇ 7 ਕਾਂਡ ਹਨ।     ਉਹਨਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖੀ ਰਮਾਇਣ ਵਿੱਚ ਭਗਵਾਨ ਰਾਮ ਚੰਦਰ ਜੀ ਦੁਆਰਾ ਰਾਵਣ ਨੂੰ ਮਾਰਨ ਬਾਰੇ ਦੱਸਿਆ ਗਿਆ ਹੈ ਜਿਸ ਨੂੰ ਬੁਰਾਈ ਉਤੇ ਚੰਗਿਆਈ ਦੀ ਜਿੱਤ ਦੇ ਤਿਉਹਾਰ ਦੁਸਹਿਰੇ ਦੇ ਰੂਪ ਵਿਚ ਮਨਾਉਦੇ ਹਾਂ ਤੇ ਭਗਵਾਨ ਰਾਮ ਦੇ ਅਯੁੱਧਿਆ ਵਾਪਸ ਵਰਤਣ ਬਾਰੇ ਵੀ ਦੱਸਿਆ ਹੈ ਜਿਸ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਅਸੀਂ ਭਗਵਾਨ ਵਾਲਮੀਕਿ ਦੁਆਰਾ ਦਰਸ...
ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਗੋਂ ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ

ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਗੋਂ ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ

National, Politics, Punjab, Trending
ਫ਼ਰੀਦਕੋਟ, 1 ਦਸੰਬਰ 2024 ()            ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ, ਕੁਝ ਥਾਵਾਂ 'ਤੇ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰ ਰਹੀ ਹੈ ਜਿਸ ਤੋਂ ਸੁਚੇਤ ਰਹਿੰਦੀਆਂ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਗੁਲਾਬੀ ਸੁੰਡੀ ਤਾਂ ਹਰੇਕ ਤਰਾਂ ਦੀ ਤਕਨੀਕ ਨਾਲ ਬਿਜਾਈ ਕੀਤੀ ਗਈ ਕਣਕ ਦੀ ਫਸਲ ਉੱਪਰ ਹਮਲਾ ਕਰ ਸਕਦੀ ਹੈ। ਕਣਕ ਤੋਂ ਇਲਾਵਾ ਇਹ ਸੁੰਡੀ ਮੱਕੀ, ਝੋਨਾ, ਬਾਸਮਤੀ ਅਤੇ ਜਵਾਰ ਵਿਚ ਵੀ ਹਮਲਾ ਕਰਦੀ ਹੈ, ਇਸ ਲਈ ਗੁਲਾਬੀ ਸੁੰਡੀ ਤੋਂ ਡਰਨ ਦੀ ਨਹੀਂ ਸਗੋਂ ਸਮੇਂ ਸਿਰ ਸਿਫਾਰਸ਼ਸ਼ੁਦਾ ਤਕਨੀਕਾਂ ਵਰਤ ਕੇ ਇਲਾਜ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ, ਜਦੋਂ ਝੋਨੇ ਦੀ ਫਸਲ ਵਿੱਚ ਹੁੰਦੀ ਹੈ ਤਾਂ ਫਸਲ ਦੀ ਕਟਾਈ ਉਪਰੰਤ ਝੋਨੇ ਦੇ ਮੁੱਢਾਂ ਵਿੱਚ ਲੁਕ ਕੇ ਮਿੱਟੀ ਵਿੱਚ ਨਿਵਾਸ ਕਰਦੀ ਹੈ। ਇਸ ਸੁੰਡੀ ਦੇ ਮਾਦਾ ਪਤੰਗੇ ਤਣੇ ਦੁਆਲੇ ਪੱਤੇ ਵਿਚ ਅੰਡੇ ਦਿੰਦੀਆਂ ਹਨ ਜਿਸ ਵਿਚੋਂ ਮੌਸਮ ਦੇ ਹਿਸਾਬ ਨਾਲ 6-7 ਦਿਨਾਂ ਬਾਅਦ ਸੁ...
ਮਿਉਂਸਪਲ ਪਾਰਕ ਵਿਖੇ ਲਾਇਆ ਸੈਲਫੀ ਪੁਆਇੰਟ ਪ੍ਰਸ਼ੰਸਾਯੋਗ ਉਪਰਾਲਾ-ਸਪੀਕਰ ਸੰਧਵਾਂ

ਮਿਉਂਸਪਲ ਪਾਰਕ ਵਿਖੇ ਲਾਇਆ ਸੈਲਫੀ ਪੁਆਇੰਟ ਪ੍ਰਸ਼ੰਸਾਯੋਗ ਉਪਰਾਲਾ-ਸਪੀਕਰ ਸੰਧਵਾਂ

National, Politics, Punjab, Trending
ਕੋਟਕਪੂਰਾ 01 ਦਸੰਬਰ (         )  ਮਿਊਂਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਇਸਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਯਤਨਸ਼ੀਲ ਰਹਿਣ ਵਾਲੀ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ‘ਆਈ ਲਵ ਕੋਟਕਪੂਰਾ’ ਵਾਲਾ ਸੈਲਫੀ ਪੁਆਇੰਟ ਤਿਆਰ ਕਰਕੇ ਬਹੁਤ ਹੀ ਵੱਡਮੁੱਲਾ ਅਤੇ ਸ਼ਾਨਦਾਰ ਉਪਰਾਲਾ ਕੀਤਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾਂ ਨੇ ਮਿਉਂਸਪਲ ਪਾਰਕ ਵਿਖੇ ‘ਸੈਲਫੀ ਪੁਆਇੰਟ’ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੈਲਫੀ ਪੁਆਇੰਟ ਦੇ ਆਲੇ-ਦੁਆਲੇ ਲੱਗੇ ਸ਼ਾਨਦਾਰ ਬੂਟਿਆਂ ਅਤੇ ਵਿਲੱਖਣ ਘਾਹ ਦੀ ਵੀ ਪ੍ਰਸੰਸਾ  ਕੀਤੀ। ਉਨ੍ਹਾਂ ਕਲੱਬ ਦੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰਧਾਨ ਡਾ: ਮਨਜੀਤ ਸਿੰਘ ਢਿੱਲੋਂ ਅਤੇ ਚੇਅਰਮੈਨ ਪੱਪੂ ਲਹੌਰੀਆ ਦੀ ਕੀਤੇ ਜਾ ਰਹੇ ਉਪਰਾਲਿਆ ਦੀ ਸ਼ਲਾਘਾ ਕੀਤੀ। ਡਾ: ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੁੱਡ ਮੌਰਨਿੰਗ ਕਲੱਬ ਵੱਲੋਂ ਪਿਛਲੇ ਕਰੀਬ 2 ਸਾਲਾਂ ਤੋਂ ਪਾਰਕ ਦੀ ਸਾਂਭ ਸੰਭਾਲ ਅਤੇ ਸੁੰਦਰਤਾ ਵਿਚ ਵਾਧਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।ਉਨਾਂ ਦੱ...
ਮਾਤਾ ਗੁਰਮੀਤ ਕੌਰ ਭੁੱਲਰ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ

ਮਾਤਾ ਗੁਰਮੀਤ ਕੌਰ ਭੁੱਲਰ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab, Trending
ਕੋਟਕਪੂਰਾ 01 ਦਸੰਬਰ ( ) ਸਰਦਾਰਨੀ ਗੁਰਮੀਤ ਕੌਰ ਪਤਨੀ ਸ: ਮਹਿਲ ਸਿੰਘ ਭੁੱਲਰ ਨਮਿੱਤ ਸਥਾਨਕ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭੁੱਲਰ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਗੁਰਮੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।  ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਸੁਖਵੰਤ ਸਿੰਘ ਸੋਢੀ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੁੂ ਚਰਨਾਂ ਨਾਲ ਜੋੜਿਆ, ਅਰਦਾਸ ਬੇਨਤੀ ਅਤੇ ਪਵਿੱਤਰ ਹੁਕਮਨਾਮਾ ਵੀ ਲਿਆ ਗਿਆ। ਸਟੇਜ ਸੰਚਾਲਨ ਕਰਦਿਆਂ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਮਹਿਲ ਸਿੰਘ ਭੁੱਲਰ ਸਮੇਤ ਉਨਾਂ ਦੇ ਬੇਟੇ-ਬੇਟੀਆਂ ਕ੍ਰਮਵਾਰ ਸੁਖਦੇਵ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਭੁੱਲਰ ਅਤੇ ਕੁਲਦੀਪ ਕੌਰ ਵੱਲੋਂ ਦੂਰੋਂ, ਨੇੜਿਓਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਸ. ਮਨਤਾਰ ਸਿੰਘ ਬਰਾੜ, ਅਜੈਪਾਲ ਸਿੰਘ ਸੰਧੂ, ਇੰਜ: ਸੁਖਜੀਤ ਸਿੰਘ ਢਿਲਵਾਂ ਚੇਅਰਮੈਨ, ਬੀਰਇੰਦਰ ਸਿੰਘ ਸੰਧਵਾਂ, ਸੁਖਵਿੰਦਰ ਸਿੰਘ ਬੱਬੂ, ਭੁਪਿੰਦਰ ਸਿੰਘ ਸੱਗੂ, ਸੁਖਵੰਤ ਸਿੰਘ ਪੱਕਾ, ਮਨਪ੍ਰੀਤ ਸਿੰਘ ਮ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ

National, Politics, Punjab, Trending
 ਕੋਟਕਪੂਰਾ 2 ਦਸੰਬਰ ()  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦਿਹਾਤੀ, ਖਾਰਾ ਅਤੇ ਕੋਠੇ ਧਾਲੀਵਾਲ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਕਰਵਾਏ ਸ਼ੁਕਰਾਨਾ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕੋਟਕਪੂਰਾ ਦਿਹਾਤੀ ਤੋਂ ਜਗਸੀਰ ਸਿੰਘ ਸਰਪੰਚ, ਖਾਰਾ ਤੋਂ ਜਗਤਾਰ ਸਿੰਘ ਜੱਗਾ ਸਰਪੰਚ ਅਤੇ ਕੋਠੇ ਧਾਲੀਵਾਲ ਤੋਂ ਜਗਦੀਪ ਸਿੰਘ ਸਰਪੰਚ ਸਮੇਤ ਸਮੁੱਚੀ ਪੰਚਾਇਤ ਅਤੇ ਗ੍ਰਾਮ ਵਾਸੀਆਂ ਨੂੰ ਵਧਾਈ ਦਿੰਦਿਆਂ ਪਿੰਡਾਂ ਦੇ ਸਰਬ ਪੱਖੀ ਵਿਕਾਸ ਕਾਰਜਾਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।...
ਸਪੀਕਰ ਸੰਧਵਾਂ ਨੇ ਕੋਟਕਪੂਰਾ ਤੋਂ ਰਾਮ ਤੀਰਥ ਅਸਥਾਨ ਲਈ ਬੱਸ ਰਵਾਨਾ ਕੀਤੀ

ਸਪੀਕਰ ਸੰਧਵਾਂ ਨੇ ਕੋਟਕਪੂਰਾ ਤੋਂ ਰਾਮ ਤੀਰਥ ਅਸਥਾਨ ਲਈ ਬੱਸ ਰਵਾਨਾ ਕੀਤੀ

National, Politics, Punjab, Trending
ਕੋਟਕਪੂਰਾ 2 ਦਸੰਬਰ ()ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 8ਵਾਂ ਮੂਰਤੀ ਸਥਾਪਨਾ ਦਿਵਸ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਨੂੰ ਸਮਰਪਿਤ ਅੱਜ ਦੁਆਰੇਆਣਾ ਰੋਡ ਤੋਂ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਮ ਤੀਰਥ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਵਧੇਰੀ ਉਮਰ ਅਤੇ ਆਰਥਿਕ ਤੰਗੀ ਦੇ ਕਾਰਨ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਛੋਟਾ ਜਿਹਾ ਉਪਰਾਲਾ ਕਰਕੇ ਧਾਰਮਿਕ ਸਥਾਨ ਦੇ ਦਰਸ਼ਨ ਲੋਕਾਂ ਨੂੰ ਕਰਵਾਏ ਜਾ ਰਹੇ ਹਨ। ਇਸ ਮੌਕੇ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਭਾਰਤੀਯ ਵਾਲਮੀਕਿ ਧਰਮ ਸਮਾਜ ਰਜਿ. ਭਾਵਾਧਸ, ਸ਼ਾਖਾ ਕੋਟਕਪੂਰਾ ਦੇ ਮੈਂਬਰ ਹਾਜ਼ਰ ਸਨ।...
ਖੇਡਾਂ ਦਾ ਮਨੁੱਖੀ ਜੀਵਨ ਵਿੱਚ ਹੁੰਦਾ ਹੈ ਅਹਿਮ ਰੋਲ : ਵਿਧਾਇਕ ਜਗਰੂਪ ਗਿੱਲ

ਖੇਡਾਂ ਦਾ ਮਨੁੱਖੀ ਜੀਵਨ ਵਿੱਚ ਹੁੰਦਾ ਹੈ ਅਹਿਮ ਰੋਲ : ਵਿਧਾਇਕ ਜਗਰੂਪ ਗਿੱਲ

National, Politics, Punjab, Trending
ਬਠਿੰਡਾ, 1 ਦਸੰਬਰ : ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਰੋਲ ਹੁੰਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਮਿਲਖਾ ਸਿੰਘ ਮਾਸਟਰ ਐਥਲੈਟਿਕਸ ਕਲੱਬ ਵੱਲੋਂ ਸਥਾਨਕ ਡੀਏਵੀ ਕਾਲਜ ਵਿਖੇ ਕਰਵਾਏ ਗਏ ਪਹਿਲੇ ਪੰਜਾਬ ਮਾਸਟਰ ਐਥਲੈਟਿਕਸ ਮੀਟ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਅਤੇ ਨਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਖਿੱਤੇ ਵਿੱਚ ਸਖ਼ਤ ਮਿਹਨਤ ਕਰਕੇ ਅਤੇ ਦ੍ਰਿੜ ਇਰਾਦੇ ਨਾਲ ਔਖੀ ਤੋਂ ਔਖੀ ਮੰਜ਼ਿਲ ਨੂੰ ਵੀ ਪਾਇਆ ਜਾ ਸਕਦਾ ਹੈ। ਇਸ ਦੌਰਾਨ ਸ. ਗਿੱਲ ਨੇ ਕਿਹਾ ਕਿ ਖੇਡਾਂ ਸਰੀਰ ਨੂੰ ਜਿੱਥੇ ਤੰਦਰੁਸਤ ਬਣਾਉਂਦੀਆਂ ਹਨ ਉੱਥੇ ਹੀ ਮਾਨਸਿਕਤਾ ਨੂੰ ਵੀ ਮਜ਼ਬੂਤ ਕਰਦੀਆ ਹਨ। ਸਮਾਗਮ ਦੌਰਾਨ ਉਹਨਾਂ ਖਿਡਾਰੀਆਂ ਨਾਲ ਜਾਣ- ਪਹਿਚਾਣ ਕਰਦਿਆਂ ਉਹਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ। ਕ...
ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਿਸ਼ਨਗੜ੍ਹ ਵਿਖੇ 1.54 ਕਰੋੜ ਰੁਪਏ ਦੇ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਿਸ਼ਨਗੜ੍ਹ ਵਿਖੇ 1.54 ਕਰੋੜ ਰੁਪਏ ਦੇ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟ ਦਾ ਉਦਘਾਟਨ

National, Politics, Punjab, Trending
ਮਾਨਸਾ, 1 ਦਸੰਬਰ : ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਅਤੇ ਖੇਤੀਬਾੜੀ ਨੂੰ ਪ੍ਰਫੂਲਿਤ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਲਈ ਪੱਬਾਂ ਭਾਰ ਅਤੇ ਵਚਨਬੱਧ ਹੈ। ਇਸੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਕਿੱਤੇ ਨੂੰ ਪ੍ਰਫੂਲਿਤ ਕਰਨ ਹਿੱਤ ਲੋੜੀਂਦਾ ਨਹਿਰੀ ਪਾਣੀ ਹਰੇਕ ਖੇਤ ਵਿੱਚ ਪਹੁੰਚਦਾ ਕਰਨ ਲਈ ਜ਼ਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਵਿਖੇ ਜ਼ਮੀਨਦੋਜ਼ ਪਾਈਪਲਾਈਨ ਦੇ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ। ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅੱਜ ਕਰੀਬ 1.54 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਪ੍ਰਾਜੈਕਟ ਮਾਨਸਾ ਅਧੀਨ ਕਿਸ਼ਨਗੜ੍ਹ ਦੇ ਪੁਰਾਣੇ ਖ਼ਸਤਾ ਹਾਲ ਹੋ ਚੁੱਕੇ ਖਾਲ ਅਤੇ ਕੱਚੇ ਖਾਲਾਂ ਨੂੰ ਮੁੜ ਪੱਕਾ ਕਰਨ ਲਈ ਜ਼ਮੀਨਦੋਜ਼ ਪਾਈਪਲਾਈਨ ਨਾਲ ਲਾਈਨਿੰਗ ਦਾ ਕੰਮ ਕੀਤਾ ਗਿਆ ਹੈ। ਇਨ੍ਹਾਂ ਕੰਮਾਂ ਨਾਲ 2200 ਤੋਂ ਵਧ ਏਕੜ ਰਕਬੇ ਨੂੰ ਸਿੰਚਾਈ ਸਹੂਲਤਾਂ ਮਿਲਣਗੀ...
ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

National, Politics, Punjab, Trending
ਚੰਡੀਗੜ੍ਹ, 1 ਦਸੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਨਵੰਬਰ ਤੱਕ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ ਵਿੱਤੀ ਸਾਲ 2023-24 ਦੀ ਇਸੇ ਮਿਆਦ ਦੇ ਮੁਕਾਬਲੇ 10.30 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਨਵੰਬਰ ਵਿੱਚ ਕੁੱਲ ਜੀਐਸਟੀ ਪ੍ਰਾਪਤੀ 2,477.37 ਕਰੋੜ ਰੁਪਏ ਹੈ, ਜੋ ਨਵੰਬਰ 2023 ਵਿੱਚ ਪ੍ਰਾਪਤ ₹1,520.55 ਕਰੋੜ ਦੇ ਮੁਕਾਬਲੇ ₹956.82 ਕਰੋੜ ਦਾ ਵਾਧਾ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਤੀ ਸਾਲ ਵਿੱਚ ਨਵੰਬਰ ਤੱਕ ਕੁੱਲ ਜੀਐਸਟੀ ਕੁਲੈਕਸ਼ਨ 15,392.79 ਕਰੋੜ ਰੁਪਏ ਹੈ, ਜੋ ਕਿ ਵਿੱਤੀ ਸਾਲ 2023-24 ਦੀ ਇਸੇ ਮਿਆਦ ਵਿੱਚ ਪ੍ਰਾਪਤ 13,955.38 ਕਰੋੜ ਰੁਪਏ ਦੇ ਮੁਕਾਬਲੇ 1,437.41 ਕਰੋੜ ...
ਰਾਜ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਵਿਧਾਇਕ ਜਗਰੂਪ ਗਿੱਲ

ਰਾਜ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ: ਵਿਧਾਇਕ ਜਗਰੂਪ ਗਿੱਲ

National, Politics, Punjab, Trending
ਬਠਿੰਡਾ, 1 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਵਚਨਬੱਧ ਤੇ ਯਤਨਸ਼ੀਲ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਪੀਸੀਆਰ ਪੁਲਿਸ ਪਿਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸ਼ਹਿਰ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਹਰ ਸੰਭਵ ਯਤਨ ਕਰ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਗਲੀਆਂ ਵਿੱਚ ਲੁੱਟਾਂ-ਖੋਹਾਂ ਅਤੇ ਹੋਣ ਵਾਲੀਆਂ ਝੜੱਪਾਂ 'ਤੇ ਪਹਿਲਾਂ ਨਾਲੋਂ ਬਹੁਤ ਕਾਬੂ ਪਾਇਆ ਹੋਇਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸ਼ਹਿਰ ਅੰਦਰ ਆਮ ਲੋਕਾਂ ਦੀ ਸੁਰੱਖਿਆ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ...