ਮੁੱਖ ਮੰਤਰੀ ਨੇ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ
ਲੁਧਿਆਣਾ, 1 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਇੱਥੇ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰ ਜ਼ੋਨਲ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਹੁੰਦੇ ਹਨ ਅਤੇ ਇਨ੍ਹਾਂ ਦੀਆਂ ਯੋਗਤਾਵਾਂ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ਾਂ ਦੀ ਤਰ੍ਹਾਂ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵ...








