ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ
ਦਿੜ੍ਹਬਾ (ਸੰਗਰੂਰ), 30 ਨਵੰਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.45 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ।
ਚਾਰ ਮੰਜ਼ਿਲਾ ਇਮਾਰਤ ਜਿਸ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. ਅਤੇ ਹੋਰ ਦਫ਼ਤਰ ਹੋਣਗੇ, ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਈ 2023 ਵਿੱਚ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਇਹ ਰਿਕਾਰਡ ਸਮੇਂ ਵਿੱਚ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨੌਂ ਏਕੜ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਲਈ ਅਜਿਹੇ ਉ...








