ਦਿਵਿਆਂਗ ਵਿਅਕਤੀ ਦੀਆਂ ਰੋਜ਼ਾਨਾ ਗਤੀਵਿਧੀਆਂ ਵਿੱਚ ਸਹਾਈ ਹੁੰਦੇ ਹਨ ਸਹਾਇਕ ਉਪਕਰਨ-ਡਿਪਟੀ ਕਮਿਸ਼ਨਰ
ਮਾਨਸਾ, 28 ਨਵੰਬਰ :
ਸਹਾਇਕ ਉਪਕਰਨ ਦਿਵਿਆਂਗ ਵਿਅਕਤੀਆਂ ਦੀ ਗਤੀਸ਼ੀਲਤਾ, ਸੰਚਾਰ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਗਤੀਵਿਧੀਆਂ ਵਿੱਚ ਸਹਾਈ ਹੁੰਦੇ ਹਨ ਅਤੇ ਇਨ੍ਹਾਂ ਉਪਕਰਨਾਂ ਦੀ ਸਹਾਇਤਾ ਨਾਲ ਦਿਵਿਆਂਗ ਵਿਅਕਤੀ ਕਿਸੇ ਦੇ ਸਹਾਰੇ ਤੋਂ ਬਿਨ੍ਹਾਂ ਆਪਣੇ ਰੋਜ਼ਾਨਾ ਦੇ ਕੰਮ-ਕਾਰ ਕਰਨ ਦੇ ਸਮਰੱਥ ਬਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਅੱਜ ਬੁਢਲਾਡਾ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਦੀ ਵੰਡ ਸਬੰਧੀ ਬੁਢਲਾਡਾ ਦੇ ਨੇਕੀ ਆਸ਼ਰਮ ਵਿਖੇ ਆਯੋਜਿਤ ਕੀਤੇ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਤੰਬਰ ਮਹੀਨੇ ਦੌਰਾਨ ਲਗਾਏ ਗਏ ਅਸੈਸਮੈਂਟ ਕੈਂਪਾਂ ਉਪਰੰਤ ਅੱਜ ਅਲੀਮਕੋ ਮੋਹਾਲੀ ਵੱਲੋਂ ਇਹ ਉਪਕਰਨ ਮੁਹੱਈਆ ਕਰਵਾਏ ਗਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਉਪਕਰਨਾਂ ਦੀ ਮਦਦ ਨਾਲ ਦਿਵਿਆਂਜਨ ਆਪਣਾ ਦਾਇਰਾ ਵਧਾ ਸਕਣਗੇ ਅਤੇ ਇੱਕ ਥਾਂ ਤੋਂ ਦੂਜੀ ਥਾਂ ਆਉਣ-ਜਾਣ ਵਿੱਚ ਉਨ੍ਹਾਂ ਨੂੰ ਕਾਫ਼ੀ ਆਸਾਨੀ ਰਹੇਗੀ। ਉਨ੍ਹਾਂ ਅਪੀਲ ਕੀਤੀ ਕਿ...








