ਵਿਧਾਇਕ ਨਰਿੰਦਰ ਪਾਲ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਦੇ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ
ਫਾਜ਼ਿਲਕਾ 27 ਨਵੰਬਰ
ਫਾਜਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਵਿੱਚ ਹੋਏ ਸਲਾਨਾ ਸਮਾਰੋਹ ਵਿੱਚ ਸ਼ਿਰਕਤ ਕੀਤੀ| ਇਸ ਸਮਾਗਮ ਦੌਰਾਨ ਉਨ੍ਹਾਂ ਨੇ ਸਕੂਲ ਦੀ ਕਾਇਆ ਕਲਪ ਲਈ ਵੱਖ-ਵੱਖ ਕੰਮਾਂ ਲਈ ਗਰਾਂਟਾਂ ਦਾ ਐਲਾਨ ਕੀਤਾ| ਇਸ ਮੌਕੇ ਉਹਨਾਂ ਦੀ ਧਰਮ ਪਤਨੀ ਖੁਸ਼ਬੂ ਸਵਨਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਮੁੱਖ ਲੋੜਾਂ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਹਨਾਂ ਦੋਨਾਂ ਲਈ ਹਰ ਯੋਗ ਉਪਰਾਲੇ ਕਰ ਰਹੀ| ਉਨ੍ਹਾਂ ਕਿਹਾ ਕੇ ਅੱਜ 7 ਲੱਖ ਰੁਪਏ ਦੀ ਗ੍ਰਾਂਟ ਸਕੂਲ ਦੀਆਂ ਛੱਤਾਂ ਅਤੇ ਹੋਰ ਰਿਪੇਅਰ ਲਈ ਦਿੱਤੀ ਗਈ ਹੈ । 5 ਲੱਖ 53 ਹਜਾਰ ਰੁਪਏ ਦੀ ਗ੍ਰਾਂਟ ਨਾਲ ਸਕੂਲ ਵਿੱਚ ਨਵਾਂ ਪ੍ਰਬੰਧਕੀ ਕੰਪਲੈਕਸ ਦਾ ਪੁਨਰ ਨਿਰਮਾਣ ਅਤੇ ਰਿਪੇਅਰ ਕੀਤੀ ਜਾਏਗੀ ਜਿਸ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਹ ਕੰਮ ਜਲਦੀ ਹੀ ਨੇਪਰੇ ਚੜੇਗਾ। ਉਨ੍ਹਾਂ ਕਿਹਾ ਕੇ ਲੱਗਭਗ 3 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਦਿਆਰਥੀਆਂ ਨੂੰ ਵੱਖ ਵੱਖ ਇਤਿਹਾਸਕ ਅਤੇ ਉੱਚ ਸਿੱਖਿਆ ਸੰਸਥਾਂਵਾਂ ਦਾ ਟੂਰ ਕਰਵਾਉਣ ਲਈ ਗ੍ਰਾਂਟ...








